ਪੰਜਾਬ ਕੇਸਰੀ ਦੇ ਹੱਕ 'ਚ ਫ਼ੈਸਲਾ ਮਾਨ ਸਰਕਾਰ ਦੇ ਤਾਨਾਸ਼ਾਹੀ ਵਾਲੇ ਕੰਮਾਂ 'ਤੇ ਕਰਾਰਾ ਥੱਪੜ : ਤਰੁਣ ਚੁੱਘ
Tuesday, Jan 20, 2026 - 04:39 PM (IST)
ਚੰਡੀਗੜ੍ਹ : ਸੁਪਰੀਮ ਕੋਰਟ ਵਲੋਂ 'ਪੰਜਾਬ ਕੇਸਰੀ ਗਰੁੱਪ' ਦੇ ਹੱਕ 'ਚ ਦਿੱਤੇ ਗਏ ਫ਼ੈਸਲੇ 'ਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਕੇਸਰੀ ਮਾਮਲੇ 'ਚ ਸੁਪਰੀਮ ਕੋਰਟ ਦਾ ਦਖ਼ਲ ਕੇਜਰੀਵਾਲ-ਭਗਵੰਤ ਮਾਨ ਸਰਕਾਰ ਦੇ ਤਾਨਾਸ਼ਾਹੀ ਅਤੇ ਬਦਲਾਖ਼ੋਰੀ ਵਾਲੇ ਕੰਮਾਂ 'ਤੇ ਇਕ ਕਰਾਰ ਥੱਪੜ ਹੈ।
ਇਹ ਵੀ ਪੜ੍ਹੋ : 'ਅਪਰ ਕਾਸਟ ਕੈਪਟਨ ਨੂੰ ਲਾਹ ਚੰਨੀ CM ਬਣੇ ਸੀ'-ਚਰਨਜੀਤ ਚੰਨੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ
ਤਰੁਣ ਚੁੱਘ ਨੇ ਕਿਹਾ ਕਿ ਪੰਜਾਬ 'ਚ 'ਆਪ' ਸਰਕਾਰ ਦੇ ਭ੍ਰਿਸ਼ਟ ਕੰਮਾਂ ਨੂੰ ਜ਼ਬਰਦਸਤੀ ਸਰਕਾਰੀ ਮਸ਼ੀਨਰੀ ਰਾਹੀਂ ਉਜਾਗਰ ਕਰਨ ਵਾਲੀ ਮੀਡੀਆ ਸੰਸਥਾ ਨੂੰ ਡਰਾਉਣ-ਧਮਕਾਉਣ ਦੀਆਂ ਕੋਸ਼ਿਸ਼ਾਂ ਹੁਣ ਬੇਨਕਾਬ ਹੋ ਗਈਆਂ ਹਨ। ਪ੍ਰੈੱਸ ਦੀ ਆਵਾਜ਼ ਨੂੰ ਦਬਾਉਣ ਅਸੁਰੱਖਿਅਤ ਸਰਕਾਰਾਂ ਦੀ ਪਹਿਲੀ ਤਰਜ਼ੀਹ ਹੁੰਦੀ ਹੈ ਪਰ ਲੋਕਤੰਤਰ ਨੂੰ ਧਮਕਾਇਆ ਨਹੀਂ ਜਾ ਸਕਦਾ।
ਤਰੁਣ ਚੁੱਘ ਨੇ ਕਿਹਾ ਕਿ ਸੰਵਿਧਾਨ ਦੀ ਜਿੱਤ ਹੋਵੇਗੀ ਅਤੇ ਪੰਜਾਬ ਦੇ ਲੋਕ ਇਸ ਨੂੰ ਬੜੇ ਧਿਆਨ ਨਾਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਪ੍ਰੈੱਸ ਦੀ ਆਜ਼ਾਦੀ ਲਈ ਖੜ੍ਹੀ ਹੈ ਅਤੇ ਅਜਿਹੇ ਸਾਰੇ ਹਾਲਾਤ ਦਰਮਿਆਨ ਮੀਡੀਆ ਦਾ ਬਚਾਅ ਕਰੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
