ਨਸ਼ਾ ਖਤਮ ਕਰਨ ਵਾਲੇ ਕੈਪਟਨ ਦੇ ਆਪਣੇ ਹੀ ਲੀਡਰ ਤਸਕਰੀ 'ਚ ਸ਼ਾਮਲ : ਤਰੁਣ ਚੁੱਘ

11/27/2019 1:54:10 PM

ਅੰਮਿ੍ਤਸਰ ( ਸੁਮਿਤ) - ਹੈਰੋਇਨ ਬਰਾਮਦ ਹੋਣ ਦੇ ਦੋਸ਼ ’ਚ ਕਾਬੂ ਕੀਤੇ ਗਏ ਕਾਂਗਰਸੀ ਆਗੂ ਰਣਜੀਤ ਸਿੰਘ ਰਾਣਾ ਦੇ ਕਾਰਨ ਸਿਆਸਤ ਭੱਖ ਚੁੱਕੀ ਹੈ। ਇਸ ਮਾਮਲੇ ਨੂੰ ਲੈ ਕੇ ਕਾਂਗਰਸੀ ਲੀਡਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ। ਭਾਜਪਾ ਦੇ ਆਗੂ ਤਰੁਣ ਚੁੱਘ ਨੇ ਇਸ ਮੌਕੇ ਦਾ ਫਾਇਦਾ ਚੁੱਕਦੇ ਹੋਏ ਕਾਂਗਰਸ ’ਤੇ ਨਿਸ਼ਾਨਾ ਸਾਧਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਹੀ ਲੀਡਰ ਤਸਕਰੀ ’ਚ ਸ਼ਾਮਲ ਹਨ, ਜੋ ਸ਼ਰੇਆਮ ਨਸ਼ਾ ਵੇਚ ਰਹੇ ਹਨ। ਨਸ਼ੇ ਨੂੰ ਖਤਮ ਕਰਨ ਦੇ ਵਾਅਦੇ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਇਸ ਮਾਮਲੇ ਦੇ ਸਬੰਧ ’ਚ ਲੋਕਾਂ ਨੂੰ ਜਵਾਬ ਦੇਣ। 

ਤਰੁਣ ਚੁੱਘ ਨੇ ਕਿਹਾ ਕਿ ਕਾਂਗਰਸ ਸਰਕਾਰ ਅਸਫਲ ਸਰਕਾਰ ਹੈ। ਨਸ਼ੇ ਦੇ ਨਾਲ-ਨਾਲ ਇਹ ਸਰਕਾਰ ਹਰ ਫਰੰਟ ’ਤੇ ਫੇਲ ਸਿੱਧ ਹੋਈ ਹੈ। ਉਨ੍ਹਾਂ ਨਸ਼ੇ ਦੀ ਤਸਕਰੀ ਕਰਨ ਵਾਲੇ ਸਾਰੇ ਵਿਧਾਇਕਾਂ ਅਤੇ ਅਫਸਰਾਂ ’ਤੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਲੀਡਰ ਡਾ.ਰਾਜ ਕੁਮਾਰ ਵੇਰਕਾ ਨੇ ਰਣਜੀਤ ਸਿੰਘ ਰਾਣਾ ਨੂੰ ਕਾਂਗਰਸ ਪਾਰਟੀ ਦਾ ਆਗੂ ਮੰਨ੍ਹਣ ਤੋਂ ਸਾਫ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਰਾਣਾ ਨਾ ਤਾਂ ਪਾਰਟੀ ਦਾ ਹਿੱਸਾ ਹਨ ਅਤੇ ਨਾ ਹੀ ਉਸ ਦਾ ਕਿਸੇ ਨਾਲ ਕੋਈ ਸਬੰਧ। 


rajwinder kaur

Content Editor

Related News