ਮੋਦੀ ਦੀ ਅਗਵਾਈ ਹੇਠ ਭਾਰਤ ਸਵੈ ਨਿਰਭਰ ਰਾਸ਼ਟਰ ਵਜੋਂ ਉਭਰਿਆ: ਤਰੁਣ ਚੁੱਘ

06/04/2020 6:39:00 PM

ਜਲੰਧਰ (ਕਮਲੇਸ਼)— ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਨੇ ਮੋਦੀ ਸਰਕਾਰ 2.0 ਦੀਆਂ ਪ੍ਰਾਪਤੀਆਂ ਦੇ ਇਕ ਸਾਲ ਦੇ ਸਫਲ ਕਾਰਜਕਾਲ ਦੇ ਪੂਰਾ ਹੋਣ 'ਤੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮੋਦੀ ਸਰਕਾਰ ਦਾ ਦੂਜਾ ਕਾਰਜਕਾਲ ਕਈ ਇਤਿਹਾਸਕ ਫੈਸਲਿਆਂ ਦਾ ਗਵਾਹ ਹੈ।

ਤਰੁਣ ਚੁੱਘ ਨੇ ਗਿਣਵਾਈਆਂ ਪ੍ਰਾਪਤੀਆਂ
ਇਸ ਇਕ ਸਾਲ ਦੇ ਕਾਰਜਕਾਲ 'ਚ, ਦਹਾਕਿਆਂ ਤੋਂ ਲਟਕ ਰਹੀਆਂ ਸਮੱਸਿਆਵਾਂ ਦਾ ਹੱਲ ਕੀਤਾ ਗਿਆ ਹੈ, ਜੋ ਦੇਸ਼ ਦੇ ਗੌਰਵਮਈ ਇਤਿਹਾਸ 'ਚ ਨਸੂਰ ਬਣੀਆਂ ਹੋਈਆਂ ਸਨ। ਵਿਕਾਸ ਅਤੇ ਰਾਸ਼ਟਰੀ ਹਿੱਤ 'ਚ ਮੋਦੀ ਸਰਕਾਰ ਵੱਲੋਂ ਕੀਤੇ ਕੰਮਾਂ ਦੀ ਸੂਚੀ ਬਹੁਤ ਲੰਬੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਸਵੈ-ਮਾਣ ਨਾਲ ਭਾਰਤ ਦਾ ਅਕਸ ਸਾਰੇ ਵਿਸ਼ਵ 'ਚ ਵੱਖਰਾ ਅਤੇ ਫੈਸਲਾਕੁੰਨ ਵਜੋਂ ਦੇਖਿਆ ਗਿਆ ਹੈ। ਪਿਛਲੇ 6 ਸਾਲਾਂ 'ਚ, ਮੋਦੀ ਸਰਕਾਰ ਨੇ 7 ਦਹਾਕਿਆਂ ਤੋਂ ਚੱਲ ਰਹੀਆਂ ਇਤਿਹਾਸਕ ਗ਼ਲਤੀਆਂ ਨੂੰ ਸੁਧਾਰਿਆ ਹੈ ਪਰ ਇਸ ਪਾੜੇ ਨੂੰ ਭਰਦੀਆਂ ਵਿਸ਼ਵਾਸ ਨਾਲ ਅਗਾਂਹ  ਵਧਾਉਂਦੇ ਹੋਏ ਇਕ ਸਵੈ-ਨਿਰਭਰ ਭਾਰਤ ਦੀ ਨੀਂਹ ਰੱਖਣ ਦੀ ਇਕ ਸਫਲ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਈਮਾਨਦਾਰ ਅਗਵਾਈ ਅਤੇ ਅਣਥੱਕ ਮਿਹਨਤ ਦਾ ਪ੍ਰਤੀਬਿੰਬ ਹੀ ਹੈ, ਜੋ ਭਾਰਤ ਦੇ ਲੋਕਾਂ ਦਾ ਪ੍ਰਧਾਨ ਮੰਤਰੀ ਮੋਦੀ 'ਤੇ ਅਟੁੱਟ ਵਿਸ਼ਵਾਸ ਹੈ। ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਲੋਕ ਭਲਾਈ ਦੇ ਕੰਮਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਰਾਹੀਂ ਸਵੈ-ਨਿਰਭਰ ਭਾਰਤ”ਦੇ ਸੰਕਲਪ ਨੂੰ ਸਾਕਾਰ ਕਰਨ ਲਈ ਵੀ ਤਿਆਰੀ ਕੀਤੀ ਹੈ।

 

ਤਰੁਣ ਚੁੱਘ ਨੇ ਕਿਹਾ ਕਿ ਪਹਿਲੇ ਕਾਰਜਕਾਲ 'ਚ ਮੋਦੀ ਸਰਕਾਰ ਨੇ ਬੁਨਿਆਦੀ ਢਾਂਚੇ, ਵਿਕਾਸ ਅਤੇ ਆਰਥਿਕ ਸੁਧਾਰਾਂ 'ਤੇ ਧਿਆਨ ਕੇਂਦਰਿਤ ਕੀਤਾ ਸੀ। ਦੂਜੇ ਕਾਰਜਕਾਲ ਦੇ ਪਹਿਲੇ ਸਾਲ 'ਚ, ਸਰਕਾਰ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਮਾਜਿਕ ਅਤੇ ਆਰਥਿਕ ਨਿਆਂ ਪ੍ਰਤੀ ਕਦਮ ਚੁੱਕੇ ਹਨ। ਜੰਮੂ-ਕਸ਼ਮੀਰ ਨਾਲ ਸਬੰਧਤ ਧਾਰਾਵਾਂ 370 ਅਤੇ 35-ਏ ਨੂੰ ਹਟਾਉਣ ਦੇ ਪ੍ਰਭਾਵਸ਼ਾਲੀ ਫੈਸਲੇ ਤੋਂ ਬਾਅਦ ਕੇਂਦਰ ਸਰਕਾਰ ਨੇ ਕਸ਼ਮੀਰ 'ਚ ਇਕ ਦੇਸ਼, ਇਕ ਕਾਨੂੰਨ ਅਤੇ ਇਕ ਨਿਸ਼ਾਨ ਲਾਗੂ ਕਰ ਸਾਰਾ ਦੇਸ਼ ਇਕ ਕਰ ਦਿੱਤਾ ਅਤੇ ਇਸ ਸਮੇਂ ਦੌਰਾਨ ਜੰਮੂ-ਕਸ਼ਮੀਰ ਨੂੰ ਦੋ ਹਿੱਸਿਆਂ 'ਚ ਵੰਡ ਕੇ ਕੇਂਦਰ ਸ਼ਾਸਿਤ ਸੂਬੇ ਬਣਾ ਦਿੱਤਾ। ਇਸੇ ਤਰ੍ਹਾਂ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਫੈਸਲੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਤਿਕਾਰ ਕਰਦੇ ਵਿਸ਼ਵ ਭਰ 'ਚ ਫੈਲੀ ਸੰਗਤ 'ਚ ਭਾਰੀ ਖੁਸ਼ੀ ਦੀ ਲਹਿਰ ਹੈ, ਜਿਸ ਲਈ ਭਾਜਪਾ ਪੰਜਾਬ ਮੋਦੀ ਜੀ ਦਾ ਵਿਸ਼ੇਸ਼ ਧੰਨਵਾਦ ਕਰਦੀ ਹੈ।

ਤਰੁਣ ਚੁੱਘ ਨੇ ਕਿਹਾ ਕਿ ਜਿਵੇਂ ਹੀ ਨਰਿੰਦਰ ਮੋਦੀ ਦੀ ਸਰਕਾਰ ਆਈ ਮੁਸਲਿਮ ਔਰਤਾਂ ਨੂੰ ਤੀਹਰੇ ਤਾਲਕ ਤੋਂ ਬਾਹਰ ਕੱਢਣਾ, ਇਹ ਪਹਿਲਾ ਕਦਮ ਚੁੱਕਿਆ ਅਤੇ 'ਮੁਸਲਿਮ ਵੂਮੈਨ ਮੈਰਿਜ ਪ੍ਰੋਟੈਕਸ਼ਨ ਪ੍ਰੋਟੈਕਸ਼ਨ ਬਿੱਲ-2018' ਨੂੰ ਲੋਕ ਸਭਾ ਅਤੇ ਰਾਜ ਸਭਾ ਨੇ ਪਾਸ ਕਰਵਾਇਆ ਅਤੇ 1 ਅਗਸਤ, 2019 ਤੋਂ ਇਸ ਨੂੰ ਇਕ ਕਾਨੂੰਨੀ ਜੁਰਮ ਬਣਾ ਦਿੱਤਾ। ਤਰੁਣ ਚੁੱਘ ਨੇ ਕਿਹਾ ਕਿ ਮੋਦੀ ਸਰਕਾਰ ਨੇ 10 ਜਨਵਰੀ 2020 ਨੂੰ ਸਿਟੀਜ਼ਨਸ਼ਿਪ ਸੋਧ ਐਕਟ ਲਾਗੂ ਕੀਤਾ ਤਾਂ ਜੋ ਪਾਕਿਸਤਾਨ, ਅਫਗਾਨਿਸਤਾਨ ਅਤੇ ਹੋਰ ਦੇਸ਼ਾਂ 'ਚ ਵਸਦੇ ਹਿੰਦੂ, ਸਿੱਖ, ਬੋਧੀ, ਪਾਰਸੀ ਅਤੇ ਯਹੂਦੀ ਭਾਰਤੀ ਨਾਗਰਿਕਤਾ ਪ੍ਰਾਪਤ ਕਰ ਸਕਣ। ਇਸ ਦੇ ਵਿਰੋਧ 'ਚ ਵਿਰੋਧੀ ਧਿਰਾਂ ਨੇ ਗੁੰਮਰਾਹਕੁੰਨ, ਰਾਜਨੀਤਿਕ ਪ੍ਰੇਰਿਤ ਅੰਦੋਲਨ ਅਤੇ ਮੁਜ਼ਾਹਰੇ ਕੀਤੇ ਪਰ ਇਸ ਦੇ ਬਾਵਜੂਦ ਮੋਦੀ ਸਰਕਾਰ ਨੇ ਆਪਣੇ ਕਦਮ ਪਿੱਛੇ ਨਹੀਂ ਖਿੱਚੇ।

ਤਰੁਣ ਚੁੱਘ ਨੇ ਕਿਹਾ ਕਿ ਸਵਰਨਾਂ ਦੇ ਰਾਖਵੇਂਕਰਨ ਦੀ ਮੰਗ ਦੇਸ਼ 'ਚ ਲੰਬੇ ਸਮੇਂ ਤੋਂ ਚੱਲ ਰਹੀ ਸੀ ਪਰ ਕਿਸੇ ਵੀ ਸਰਕਾਰ ਨੇ ਇਸ ਮਾਮਲੇ 'ਚ ਕੋਈ ਹੱਥ ਨਹੀਂ ਦਿੱਤਾ। ਮੋਦੀ ਸਰਕਾਰ ਨੇ ਜਨਵਰੀ 2019 'ਚ ਆਪਣੇ ਪਹਿਲੇ ਕਾਰਜਕਾਲ ਦੇ ਆਖਰੀ ਸਮੇਂ 'ਚ ਸਵਰਨ ਭਾਈਚਾਰੇ ਨੂੰ ਆਰਥਿਕ ਅਧਾਰ 'ਤੇ 10% ਰਾਖਵਾਂਕਰਨ ਦੇਣ ਦਾ ਫੈਸਲਾ ਕੀਤਾ। ਤਰੁਣ ਚੁੱਘ ਨੇ ਕਿਹਾ ਕਿ ਕੇਂਦਰ 'ਚ ਨਰਿੰਦਰ ਮੋਦੀ ਦੀ ਸਰਕਾਰ ਆਉਣ ਤੋਂ ਬਾਅਦ ਵਿਸ਼ਵ ਦੇ ਸਾਰੇ ਦੇਸ਼ਾਂ ਨਾਲ ਭਾਰਤ ਦੇ ਸੰਬੰਧ ਮਜ਼ਬੂਤ ਹੋਏ ਹਨ ਅਤੇ ਦੇਸ਼ ਦਾ ਸਰ ਸਨਮਾਨ ਨਾਲ ਉੱਚਾ ਹੋਇਆ ਹੈ ਅਤੇ ਭਾਰਤ ਨੂੰ ਅੰਤਰਰਾਸ਼ਟਰੀ ਮਾਨਤਾ ਮਿਲੀ ਹੈ। ਮੋਦੀ ਨੇ 60 ਤੋਂ ਵੱਧ ਦੇਸ਼ਾਂ ਦਾ ਦੌਰਾ ਕੀਤਾ ਹੈ ਅਤੇ ਬਹੁਤ ਸਾਰੇ ਵਪਾਰਕ ਸਮਝੌਤੇ ਕੀਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹਨ ਜਿਨ੍ਹਾਂ ਨੇ ਵਿਦੇਸ਼ਾਂ 'ਚ ਲੱਖਾਂ ਲੋਕਾਂ ਨੂੰ ਸੰਬੋਧਤ ਕੀਤਾ ਹੈ।

PunjabKesari

ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨ ਧਨ ਯੋਜਨਾ ਤਹਿਤ ਦੇਸ਼ ਭਰ 'ਚ 31.31 ਕਰੋੜ ਲੋਕਾਂ ਦੇ ਖਾਤੇ ਖੋਲ੍ਹ ਦਿੱਤੇ ਹਨ ਜੋ ਕਿ ਅੱਜ ਤੱਕ ਕਿਸੇ ਵੀ ਦੇਸ਼ ਦੀ ਸਰਕਾਰ ਨੇ ਨਹੀਂ ਕੀਤਾ। ਇਸ ਦੇ ਨਾਲ ਹੀ ਮੋਦੀ ਸਰਕਾਰ ਨੇ ਦੇਸ਼ ਦੇ ਗਰੀਬਾਂ ਨੂੰ ਗੈਸ ਚੁੱਲ੍ਹੇ 'ਤੇ ਖਾਣਾ ਪਕਾਉਣ ਦੇ ਯੋਗ ਬਣਾਉਣ ਲਈ 'ਉਜਵਲਾ ਯੋਜਨਾ' ਤਹਿਤ ਪੇਂਡੂ ਖੇਤਰਾਂ 'ਚ ਰਹਿਣ ਵਾਲੇ 11 ਕਰੋੜ ਤੋਂ ਵੱਧ ਗਰੀਬ ਪਰਿਵਾਰਾਂ ਨੂੰ ਗੈਸ-ਸਿਲੰਡਰ ਅਤੇ ਗੈਸ-ਚੁੱਲ੍ਹੇ ਮੁਫਤ ਵੰਡੇ ਗਏ। ਤਰੁਣ ਚੁੱਘ ਨੇ ਕਿਹਾ ਕਿ ਮੋਦੀ ਸਰਕਾਰ ਨੇ ਹਰ ਘਰ ਨੂੰ ਬਿਜਲੀ ਮੁਹੱਈਆ ਕਰਵਾਉਣ ਲਈ 2017 'ਚ 'ਸੌਭਾਗਿਆ ਯੋਜਨਾ' ਦੀ ਸ਼ੁਰੂਆਤ ਕੀਤੀ ਸੀ ਅਤੇ ਹਰ ਘਰ ਨੂੰ ਬਿਜਲੀ ਪਹੁੰਚਾਉਣ ਵਿੱਚ ਸਫਲ ਰਹੀ ਹੋਈ। ਮੋਦੀ ਸਰਕਾਰ ਦੇ ਕੇਂਦਰੀ ਸ਼ਹਿਰੀ ਅਤੇ ਆਵਾਸ ਮੰਤਰਾਲੇ ਵੱਲੋਂ ਸਾਲ 2018 'ਚ, 'ਪ੍ਰਧਾਨ ਮੰਤਰੀ ਆਵਾਸ ਯੋਜਨਾ' ਤਹਿਤ, ਇਕ ਕਰੋੜ ਮਕਾਨਾਂ ਦੀ ਉਸਾਰੀ ਦਾ ਟੀਚਾ ਮਿਥਿਆ ਗਿਆ ਸੀ, ਜਿਸ ਨੂੰ 2022 ਤੱਕ ਪੂਰਾ ਕੀਤਾ ਜਾਵੇਗਾ। ਦੇਸ਼ ਦੇ ਹਰ ਵਿਅਕਤੀ ਦੇ ਬਿਹਤਰ ਇਲਾਜ ਲਈ, ਮੋਦੀ ਸਰਕਾਰ ਨੇ 'ਆਯੂਸ਼ਮਾਨ ਭਾਰਤ ਯੋਜਨਾ' ਦੀ ਸ਼ੁਰੂਆਤ ਕੀਤੀ, ਜਿਸ ਦੇ ਤਹਿਤ ਗਰੀਬ ਪਰਿਵਾਰ ਦਾ ਹਰ ਮੈਂਬਰ ਸਰਕਾਰੀ ਜਾਂ ਨਿੱਜੀ ਹਸਪਤਾਲ 'ਚ ਪੰਜ ਲੱਖ ਰੁਪਏ ਸਾਲਾਨਾ ਤੱਕ ਦਾ ਆਪਣਾ ਇਲਾਜ ਫ੍ਰੀ ਕਰਵਾ ਸਕਦਾ ਹੈ।

ਮੋਦੀ ਦੀ ਅਗਵਾਈ 'ਚ ਭਾਰਤ ਦੀ ਸਥਿਤੀ ਕਾਫ਼ੀ ਬਿਹਤਰ
ਤਰੁਣ ਚੁੱਘ ਨੇ ਕਿਹਾ ਕਿ ਅੱਜ ਪੂਰੀ ਦੁਨੀਆ ਕੋਰੋਨਾ ਵਾਇਰਸ ਦੇ ਪਰਛਾਵੇਂ ਹੇਠ ਰਹਿਣ ਲਈ ਮਜਬੂਰ ਹੈ ਪਰ ਜਿੱਥੇ ਵਿਸ਼ਵ ਦੇ ਸ਼ਕਤੀਸ਼ਾਲੀ ਅਖਵਾਉਣ ਵਾਲੇ ਵੱਡੇ ਦੇਸ਼ ਇਸ ਮਹਾਮਾਰੀ ਕਾਰਨ ਆਪਣੇ ਆਪ ਨੂੰ ਬੇਵੱਸ ਸਮਝ ਰਹੇ ਹਨ, ਉਥੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਭਾਰਤ 'ਚ ਸਥਿਤੀ ਕਾਫ਼ੀ ਬਿਹਤਰ ਹੈ। ਪ੍ਰਧਾਨਮੰਤਰੀ ਮੋਦੀ ਨੇ ਲੋਕਾਂ ਦੀ ਭਾਗੀਦਾਰੀ, ਜਨਤਕ ਸਮਰਥਨ ਅਤੇ ਸਮੇਂ ਸਿਰ ਸਹੀ ਕਦਮ ਚੁੱਕਣ ਵਰਗੇ ਕਈ ਸੰਵੇਦਨਸ਼ੀਲ ਫੈਸਲੇ ਲਏ, ਜਿਸ ਕਾਰਨ ਭਾਰਤ ਇਸ ਲੜਾਈ 'ਚ ਦੁਨੀਆ ਦੀ ਅਗਵਾਈ ਕਰਦਿਆਂ ਦੁਨੀਆ ਦੇ 100 ਤੋਂ ਵੱਧ ਦੇਸ਼ਾਂ 'ਚ ਮਦਦ ਵੀ ਪਹੁੰਚਾਈ। ਕੋਰੋਨਾ ਸੰਕਟ ਦੇ ਸਮੇਂ, ਦੇਸ਼ ਦੇ 80 ਕਰੋੜ ਲੋਕਾਂ ਨੂੰ ਮੁਫਤ ਰਾਸ਼ਨ ਦੇਣ ਦੀ ਪ੍ਰਣਾਲੀ, 500 ਕਰੋੜ ਦੀਆਂ ਤਿੰਨ ਕਿਸ਼ਤਾਂ 20 ਕਰੋੜ ਜਨ ਧਨ ਖਾਤਾ ਧਾਰਕਾਂ ਔਰਤਾਂ ਦੇ ਖਾਤਿਆਂ 'ਚ ਭੇਜੀ ਅਤੇ ਬਜ਼ੁਰਗਾਂ ਅਤੇ ਅਪਾਹਜਾਂ ਅਤੇ ਵਿਧਵਾਵਾਂ ਦੇ ਖਾਤਿਆਂ 'ਚ 1000 ਰੁਪਏ ਦੀ ਵਿੱਤੀ ਸਹਾਇਤਾ ਭੇਜੀ ਗਈ ਹੈ।

PunjabKesari

ਤਰੁਣ ਚੁੱਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਰਥਿਕਤਾ ਨੂੰ ਮੁੜ ਲੀਹ 'ਤੇ ਲਿਆਉਣ ਲਈ 20 ਲੱਖ ਕਰੋੜ ਦਾ ਆਰਥਿਕ ਪੈਕੇਜ ਦਿੱਤਾ ਹੈ ਤਾਂ ਜੋ ਉਦਯੋਗ, ਵਪਾਰ ਅਤੇ ਖੇਤੀਬਾੜੀ ਨੂੰ ਇਸ ਸੰਕਟ ਤੋਂ ਦੂਰ ਕੀਤਾ ਜਾ ਸਕੇ। ਤਰੁਣ ਚੁੱਘ ਨੇ ਕਿਹਾ ਕਿ ਇਹ ਪੈਕੇਜ ਨਾ ਸਿਰਫ ਨੌਕਰੀਆਂ ਬਚਨਗੀਆਂ ਸਗੋਂ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹਨ, ਜਿਨ੍ਹਾਂ ਨੂੰ ਵਿਦੇਸ਼ਾਂ 'ਚ ਸਭ ਤੋਂ ਵੱਧ ਸਨਮਾਨ ਮਿਲੇ ਹਨ। ਉਨ੍ਹਾਂ ਕਿਹਾ ਕਿ ਸਾਊਦੀ ਅਰਬ ਤੋਂ ਯੂ. ਏ. ਈ. ਤੱਕ ਦੇ ਸਾਰੇ ਇਸਲਾਮਿਕ ਦੇਸ਼ਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਤ ਕੀਤਾ ਹੈ। ਇਸ ਤੋਂ ਇਲਾਵਾ ਇਸਲਾਮਿਕ ਦੇਸ਼ਾਂ ਨਾਲ ਭਾਰਤ ਦੇ ਸੰਬੰਧ ਵੀ ਬਹੁਤ ਮਜ਼ਬੂਤ ਹੋ ਗਏ ਹਨ, ਨਤੀਜੇ ਵਜੋਂ ਵਿਸ਼ਵ ਭਰ ਦੇ ਦੇਸ਼ਾਂ ਨੇ ਕਸ਼ਮੀਰ ਮੁੱਦੇ 'ਤੇ ਭਾਰਤ ਦਾ ਸਮਰਥਨ ਕੀਤਾ।

ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਵਿਸ਼ਵ-ਗੁਰੂ ਅਤੇ ਵਿਸ਼ਵ-ਸ਼ਕਤੀ ਬਣਨ ਲਈ ਤਿਆਰ ਹੈ ਅਤੇ ਇਹ ਸੁਪਨਾ ਵੀ ਜਲਦੀ ਪੂਰਾ ਹੋ ਜਾਵੇਗਾ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਸੂਬਾ ਮੀਤ ਪ੍ਰਧਾਨ ਰਾਕੇਸ਼ ਰਾਠੌਰ, ਸੂਬਾ ਸਕੱਤਰ ਅਨਿਲ ਸੱਚਰ, ਭਾਜਪਾ ਜ਼ਿਲ੍ਹਾ ਕਮ ਇੰਚਾਰਜ ਜਵਾਹਰ ਖੁਰਾਣਾ, ਸਾਬਕਾ ਵਿਧਾਇਕ ਕ੍ਰਿਸ਼ਨਦੇਵ ਭੰਡਾਰੀ, ਰਾਜ ਦੇ ਬੁਲਾਰੇ ਮਹਿੰਦਰ ਭਗਤ, ਦੀਵਾਨ ਅਮਿਤ ਅਰੋੜਾ, ਵਸੀਮ ਰਾਜਾ, ਸਾਬਕਾ ਜ਼ਿਲ੍ਹਾ ਪ੍ਰਧਾਨ ਰਮਨ ਪੱਬੀ, ਜ਼ਿਲ੍ਹਾ ਸਕੱਤਰ ਅਮਿਤ ਸਿੰਘ ਸੰਧਾ ਮੌਜੂਦ ਸਨ।


shivani attri

Content Editor

Related News