ਤਰੁਣ ਚੁੱਘ ਦੇ ਨਿਸ਼ਾਨੇ 'ਤੇ ਕੈਪਟਨ ਅਮਰਿੰਦਰ ਸਿੰਘ, ਲਾਏ ਵੱਡੇ ਦੋਸ਼ (ਵੀਡੀਓ)

11/04/2020 2:01:05 PM

ਜਲੰਧਰ— ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਵੱਡੇ ਸ਼ਬਦੀ ਵਾਰ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਅਰਬਨ ਨਕਸਲ ਦੇ ਇਸ਼ਾਰਿਆਂ 'ਤੇ ਪੰਜਾਬ ਨੂੰ ਬਰਬਾਦ ਕਰਨ 'ਤੇ ਲੱਗੀ ਹੋਈ ਹੈ ਅਤੇ ਕੈਪਟਨ ਸਾਬ੍ਹ ਪੰਜਾਬ ਨੂੰ ਅਰਾਜਕਤਾ ਵੱਲ ਲੈ ਕੇ ਜਾ ਰਹੇ ਹਨ। ਕੈਪਟਨ 'ਤੇ ਵੱਡੇ ਦੋਸ਼ ਲਾਉਂਦੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਦਰ ਕਾਂਗਰਸ ਦੇ ਵਰਕਰ ਹੀ ਹਿੰਸਾ ਨੂੰ ਭੜਕਾ ਰਹੇ ਹਨ ਅਤੇ ਕਿਸਾਨੀ ਅੰਦੋਲਨ ਨੂੰ ਵੀ ਹਿੰਸਾ ਵੱਲ ਲੈ ਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅੱਜ ਕਹਿ ਰਹੇ ਹਨ ਕਿ ਰੇਲ ਟਰੈਕ 'ਤੇ ਬੈਠੇ ਕਿਸਾਨਾਂ 'ਤੇ ਉਨ੍ਹਾਂ ਦਾ ਵੱਸ ਨਹੀਂ ਚੱਲਦਾ, ਜੋ ਸ਼ਬਦ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਦੀ ਸਰਕਾਰ ਬਾਰੇ ਇਸਤੇਮਾਲ ਕੀਤੇ ਹਨ, ਉਹ ਬੇਹੱਦ ਗਲਤ ਹਨ।

ਇਹ ਵੀ ਪੜ੍ਹੋ: ਪਤੀ ਦੇ ਨਾਜਾਇਜ਼ ਸੰਬੰਧਾਂ ਨੂੰ ਜਾਣ ਪਤਨੀ ਨੇ ਖੋਹਿਆ ਆਪਾ, ਦੁਖੀ ਹੋ ਕੀਤਾ ਹੈਰਾਨੀਜਨਕ ਕਾਰਾ

ਤਰੁਣ ਚੁੱਘ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਵੱਡੇ ਦੋਸ਼ ਲਗਾਉਂਦੇ ਕਿਹਾ ਕਿ ਪੰਜਾਬ ਨੂੰ ਆਰਥਿਕ ਨਾਕਾਬੰਦੀ ਵੱਲ ਕੈਪਟਨ ਅਮਰਿੰਦਰ ਸਿੰਘ ਹੀ ਲੈ ਕੇ ਜਾ ਰਹੇ ਹਨ। ਪੰਜਾਬ ਦੇ ਅੰਦਰ ਰੇਲ ਗੱਡੀਆਂ ਵੀ ਕੈਪਟਨ ਅਮਰਿੰਦਰ ਸਿੰਘ ਨੇ ਹੀ ਰੁਕਵਾਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਦਰ ਕਿਸਾਨਾਂ ਦਾ ਪਹਿਲਾ ਧਰਨਾ 21 ਸਤੰਬਰ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ 'ਚ ਕੀਤਾ ਗਿਆ ਅਤੇ ਮੰਤਰੀਆਂ ਵੱਲੋਂ ਧਰਨੇ 'ਤੇ ਬੈਠ ਕੇ ਇਸ ਅੰਦੋਲਨ ਨੂੰ ਹੋਰ ਭਖਾਇਆ ਗਿਆ। ਉਨ੍ਹਾਂ ਕਿਹਾ ਕਿ ਹੁਣ ਫਿਰ ਤੋਂ ਉਸੇ ਅੰਦੋਲਨ ਨੂੰ ਦਿੱਲੀ ਵੱਲ ਲਿਜਾ ਕੇ ਇਕ ਹੋਰ ਰੂਪ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਖ਼ੌਫ਼ਨਾਕ ਵਾਰਦਾਤ: ਡਿਊਟੀ ਤੋਂ ਵਾਪਸ ਜਾ ਰਹੇ ਨੌਜਵਾਨ 'ਤੇ ਚਲਾਈਆਂ ਗੋਲੀਆਂ

PunjabKesari

ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਕਹਿਣ 'ਤੇ ਕਿ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ ਗਿਆ 'ਤੇ ਬੋਲਦੇ ਹੋਏ ਤਰੁਣ ਚੁੱਘ ਕੈਪਟਨ ਨੂੰ ਪੁੱਛਦੇ ਕਿਹਾ ਕਿ ਕੀ ਉਨ੍ਹਾਂ ਨੂੰ ਪੰਜਾਬ ਦੇ 117 ਵਿਧਾਇਕਾਂ ਦੇ ਨਾਂ ਯਾਦ ਹਨ ਅਤੇ ਕੀ ਉਹ ਸਾਰੇ ਤੁਹਾਡੀ ਕੋਠੀ 'ਤੇ ਕਦੇ ਆਏ ਹਨ। ਤੁਹਾਡੀ ਆਪਣੀ ਹੀ ਪਾਰਟੀ ਦੇ ਸੰਸਦ ਮੈਂਬਰ, ਵਿਧਾਇਕ ਅਤੇ ਮੰਤਰੀ ਇਹ ਕਹਿੰਦੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਦੇ ਕੋਲ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਾਬ੍ਹ ਨੇ ਹੀ ਪੰਜਾਬ ਦੇ 32 ਰੇਲਵੇ ਸਟੇਸ਼ਨ 'ਤੇ ਰੇਲਵੇ ਪੱਟੜੀਆਂ 'ਤੇ ਭੋਲੇ-ਭਾਲੇ ਕਿਸਾਨਾਂ ਨੂੰ ਧਰਨਿਆਂ 'ਤੇ ਬਿਠਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਕਿਸਾਨ ਅੰਦੋਲਨ ਨੂੰ ਹਾਈਜੈੱਕ ਕਰਨਾ ਚਾਹੁੰਦੇ ਹਨ, ਕਰਨ ਪਰ ਇਸ ਅੰਦੋਲਨ ਨੂੰ ਖ਼ਰਾਬ ਨਾ ਕੀਤਾ ਜਾਵੇ।

PunjabKesari

ਕੈਪਟਨ ਵੱਲੋਂ ਪੰਜਾਬ ਦੀ ਅਮਨ ਸ਼ਾਂਤੀ ਨਾਲ ਕੀਤਾ ਜਾ ਰਿਹੈ ਖ਼ਿਲਵਾੜ
ਅੱਗੇ ਬੋਲਦੇ ਹੋਏ ਤਰੁਣ ਚੁੱਘ ਨੇ ਕਿਹਾ ਕਿ ਕੈਪਟਨ ਸਾਬ੍ਹ ਇਸ ਅੰਦੋਲਨ ਦਾ ਕ੍ਰੇਡਿਟ ਲੈਣ ਦੀ ਵਾਰ 'ਚ ਪੰਜਾਬ 'ਚ ਅਮਨ ਸ਼ਾਂਤੀ ਨਾਲ ਖ਼ਿਲਵਾੜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਿੰਦੂਆਂ ਦੇ ਉਤਸਵ ਨੂੰ ਵੀ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ। ਦੁਸਹਿਰੇ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ ਗਏ ਪਰ ਕੈਪਟਨ ਅਮਰਿੰਦਰ ਸਿੰਘ ਅੱਜ ਤੱਕ ਚੁੱਪ ਰਹੇ। ਉਨ੍ਹਾਂ ਕਿਹਾ ਕਿ ਮੋਦੀ ਨੂੰ ਰਾਵਣ ਦੱਸਣ ਵਾਲਿਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਦੇ ਆਲ ਇੰਡੀਆ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਬਿਆਨ ਜਾਰੀ ਕਰਕੇ ਲੋਕਾਂ ਨੂੰ ਉਕਸਾਇਆ ਗਿਆ ਕਿ ਰਾਵਨ ਦੇ ਪੁਤਲਿਆਂ 'ਤੇ ਮੋਦੀ ਦੇ ਪੁਤਲੇ ਲਾਏ ਜਾਣ ਪਰ ਕੈਪਟਨ ਅਮਰਿੰਦਰ ਸਿੰਘ ਨੇ ਕੋਈ ਵੀ ਕਾਰਵਾਈ ਨਹੀਂ ਕੀਤੀ।

ਇਹ ਵੀ ਪੜ੍ਹੋ​​​​​​​: ​​​​​​​'ਆਪ' ਦੀ ਸਰਕਾਰ ਬਣਨ 'ਤੇ ਧਰਮਸੌਤ ਤੇ ਰਣੀਕੇ ਨੂੰ ਜੇਲ੍ਹ 'ਚ ਕਰਾਂਗੇ ਬੰਦ : ਹਰਪਾਲ ਚੀਮਾ

ਉਥੇ ਹੀ ਰਵਨੀਤ ਬਿੱਟੂ ਵੱਲੋਂ ਸਾਰੇ ਹਮਲਿਆਂ ਦੀ ਜ਼ਿੰਮੇਵਾਰੀ ਲੈਣ 'ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਕਾਂਗਰਸੀ ਯੂਥ ਦੇ ਲੋਕਾਂ ਵੱਲੋਂ ਦੋ ਟਰੈਕਟ ਸਾੜ ਦਿੱਤੇ ਗਏ। ਇਸ ਦੇ ਨਾਲ ਹੀ ਉਨ੍ਹਾਂ 'ਤੇ ਹਮਲਾ ਕਰਵਾਉਣ ਦੇ ਨਾਲ-ਨਾਲ ਅਸ਼ਵਨੀ ਸ਼ਰਮਾ ਅਤੇ ਭਾਜਪਾ ਦੇ ਦਫ਼ਤਰਾਂ 'ਤੇ ਵੀ ਹਮਲੇ ਕੀਤੇ ਗਏ ਪਰ ਕੀ ਕੈਪਟਨ ਅਮਰਿੰਦਰ ਸਿੰਘ ਨੇ ਕੋਈ ਕਾਰਵਾਈ ਕੀਤੀ? ਉਨ੍ਹਾਂ ਕਿਹਾ ਕਿ ਅਰਬਨ ਨਕਸਲ ਦੇ ਨਾਲ ਮਿਲ ਕੇ ਪੰਜਾਬ ਦੇ ਬੇੜਾ ਗਰਕ ਕੀਤਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਉਂ ਨਹੀਂ ਕੋਈ ਵੀ ਪਰਚਾ ਦਰਜ ਕੀਤਾ ਗਿਆ।


shivani attri

Content Editor

Related News