75ਵੇਂ ਆਜ਼ਾਦੀ ਦਿਹਾੜੇ ਮੌਕੇ ਤਰੁਣ ਚੁੱਘ ਨੇ ਸ਼ਮੂਹ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

Monday, Aug 15, 2022 - 11:12 AM (IST)

75ਵੇਂ ਆਜ਼ਾਦੀ ਦਿਹਾੜੇ ਮੌਕੇ ਤਰੁਣ ਚੁੱਘ ਨੇ ਸ਼ਮੂਹ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

ਅੰਮ੍ਰਿਤਸਰ : ਦੇਸ਼ ਦੀ 75ਵੀਂ ਆਜ਼ਾਦੀ ਦਿਵਸ ਮੌਕੇ ਭਾਜਪਾ ਦੇ ਜਨਰਲ ਸਕੱਤਰ ਨੇ ਸਭ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਤੋਂ ਇਲਾਵਾ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਾਲ ਕਿਲ੍ਹੇ 'ਤੇ ਕੀਤੇ ਸੰਬੋਧਨ 'ਚ ਕਹੀਆਂ ਗੱਲਾਂ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਅੱਜ ਦੁਨੀਆਂ ਦੇ ਹਰ ਕੋਨੇ-ਕੋਨੇ 'ਚ ਸਾਡਾ ਤਿਰੰਗਾ ਆਣ-ਬਾਣ-ਸ਼ਾਨ ਨਾਲ ਲਹਿਰਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਲੁਧਿਆਣਾ 'ਚ ਲਹਿਰਾਇਆ ਤਿਰੰਗਾ, ਪੰਜਾਬੀਆਂ ਨਾਲ ਕੀਤੇ ਇਹ ਵਾਅਦੇ

PunjabKesari

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਇੰਨੇ ਦਹਾਕਿਆਂ ਬਾਅਦ ਪੂਰਾ ਦੁਨਿਆ ਦਾ ਭਾਰਤ ਨੂੰ ਲੈ ਕੇ ਨਜ਼ਰਿਆ ਬਦਲ ਗਿਆ ਹੈ। ਕਿਸੇ ਵੀ ਮੁਸ਼ਕਲ ਦਾ ਹੱਲ ਹੁਣ ਭਾਰਤ ਦੀ ਧਰਤੀ 'ਤੇ ਖੋਜਿਆ ਜਾਣ ਲੱਗਾ ਹੈ। ਉਨ੍ਹਾਂ ਕਿਹਾ ਕਿ ਦੁਨੀਆਂ 'ਚ ਅਤੇ ਉਨ੍ਹਾਂ ਦੀ ਸੋਚ 'ਚ ਆਇਆ ਬਦਲਾਅ ਸਾਡੇ 75 ਸਾਲਾਂ ਦੇ ਸਫ਼ਰ ਦਾ ਨਤੀਜਾ ਹੈ। ਉਨ੍ਹਾਂ ਸਾਰੇ ਕ੍ਰਾਂਤੀਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੰਗਲ ਪਾਂਡੇ, ਤਾਤਿਆ ਟੋਪੇ ਤੋਂ ਇਲਾਵਾ ਭਗਤ ਸਿੰਘ ਅਤੇ ਹੋਰ ਵੀ ਕ੍ਰਾਂਤੀਕਾਰੀਆਂ ਨੇ ਅੰਗਰੇਜ਼ਾਂ ਦੇ ਰਾਜ ਦੀ ਨੀਂਹ ਹਿਲਾ ਦਿੱਤੀ ਸੀ। 75ਵੀਂ ਆਜ਼ਾਦੀ ਦਿਹਾੜੇ 'ਤੇ ਉਨ੍ਹਾਂ ਨੇ ਸਾਰੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News