ਭਾਜਪਾ ਆਗੂ ਤਰੁਣ ਚੁੱਘ ਨੇ ਪੰਜਾਬ ਦੀ ਸ਼ਰਾਬ ਨੀਤੀ ਨੂੰ ਲੈ ਕੇ ਘੇਰੀ ‘ਆਪ’ ਸਰਕਾਰ, ਵਿੰਨ੍ਹੇ ਤਿੱਖੇ ਨਿਸ਼ਾਨੇ

Friday, Feb 03, 2023 - 11:18 PM (IST)

ਚੰਡੀਗੜ੍ਹ (ਹਰੀਸ਼ਚੰਦਰ)- ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਵਿਚ ਵੀ ਹੋਏ ਆਬਕਾਰੀ ਘੋਟਾਲੇ ਦੀ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਗੜਬੜੀ ਪ੍ਰਦੇਸ਼ ਵਿਚ ਆਮ ਆਦਮੀ ਪਾਰਟੀ ਸਰਕਾਰ ਦੇ ਸੱਤਾ ਵਿਚ ਆਉਣ ਦੇ ਤੁਰੰਤ ਬਾਅਦ ਹੋਈ ਸੀ। ਚੁੱਘ ਮੁਤਾਬਕ ਇਸ ਗੱਲ ਦੀ ਡੂੰਘੀ ਜਾਂਚ ਦੀ ਜ਼ਰੂਰਤ ਹੈ ਕਿ ‘ਆਪ’ ਸਰਕਾਰ ਅਤੇ ਸ਼ਰਾਬ ਗਿਰੋਹਾਂ ਵਿਚਕਾਰ ਲੰਬੇ ਸਮੇਂ ਤਕ ਚੱਲੀ ਰੱਸਾਕਸ਼ੀ ਤੋਂ ਬਾਅਦ ਪੰਜਾਬ ਵਿਚ ਮਨੀ ਲਾਂਡਰਿੰਗ ਕਿਵੇਂ ਹੋਈ। ਉਨ੍ਹਾਂ ਸ਼ੰਕਾ ਜ਼ਾਹਿਰ ਕੀਤੀ ਕਿ ਪੰਜਾਬ ਵਿਚ ਮਨੀ ਲਾਂਡਰਿੰਗ ਦੀ ਵਰਤੋਂ ‘ਆਪ’ ਨੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵਿਚ ਕੀਤੀ ਹੋਵੇਗੀ। 

ਇਹ ਖ਼ਬਰ ਵੀ ਪੜ੍ਹੋ - ਨਵਜੋਤ ਸਿੱਧੂ ਦੇ ਪੁੱਤਰ ਕਰਨ ਸਿੱਧੂ ਦਾ ਵੱਡਾ ਬਿਆਨ, ਦੱਸਿਆ ਕਦੋਂ ਹੋਵੇਗੀ ਜੇਲ੍ਹ 'ਚੋਂ ਰਿਹਾਈ

ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਸ ਤੋਂ ਪਤਾ ਲੱਗਦਾ ਹੈ ਕਿ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸਤੇਂਦਰ ਜੈਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ.ਸੀ.ਆਰ. ਦੀ ਬੇਟੀ ਕੇ. ਕਵਿਤਾ ਸਮੇਤ ਇਕ ਸ਼ਰਾਬ ਮਾਫੀਆ ਨੇ ਕਰੋੜਾਂ ਰੁਪਏ ਦੀ ਵਸੂਲੀ ਲਈ ਦਿੱਲੀ ਵਿਚ ਕੰਮ ਕੀਤਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦੀ ਕਵਾਇਦ ਪੰਜਾਬ ਵਿਚ ਵੀ ਕੀਤੀ ਗਈ ਸੀ, ਜਿਸ ਦੀ ਡੂੰਘਾਈ ਨਾਲ ਜਾਂਚ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਨੀਤੀ ਨਾਲ ਸਬੰਧਤ 100 ਕਰੋੜ ਰੁਪਏ ਦੀ ਕਥਿਤ ਦਲਾਲੀ ਦੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਸ ਪੈਸੇ ਦਾ ਇਕ ਹਿੱਸਾ ਗੋਆ ਵਿਧਾਨਸਭਾ ਚੋਣ 2022 ਲਈ ਵਰਤਿਆ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ - ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਵਿਰੁੱਧ ਵੱਡੀ ਕਾਰਵਾਈ, ਇੱਕੋ ਸਮੇਂ 1490 ਥਾਵਾਂ 'ਤੇ ਛਾਪੇਮਾਰੀ

ਉਨ੍ਹਾਂ ਕਿਹਾ ਕਿ ਇਹ ਰਾਸ਼ਟਰੀ ਸੁਰੱਖਿਆ ਦਾ ਇਕ ਗੰਭੀਰ ਮਾਮਲਾ ਹੈ ਕਿ ‘ਆਪ’ ਦੇ ਸੀਨੀਅਰ ਨੇਤਾਵਾਂ ਵੱਲੋਂ ਲਗਾਤਾਰ ਗ਼ੈਰਕਾਨੂੰਨੀ ਪੈਸਾ ਪੈਦਾ ਕਰਨ ਲਈ ਇਕ ਨੈਕਸਸ ਬਣਾਇਆ ਗਿਆ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News