ਗੁਰੂ ਘਰਾਂ ਅਤੇ ਗੁਰੂ ਰਹਿਤ ਮਰਿਆਦਾ ਦਾ ਅਪਮਾਨ ਕਰ ਹੀ ਆਮ ਆਦਮੀ ਪਾਰਟੀ : ਚੁੱਘ
Wednesday, Jan 14, 2026 - 05:29 PM (IST)
ਮੁਕਤਸਰ ਸਾਹਿਬ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ ਸਿਆਸੀ ਕਾਨਫਰੰਸ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ 'ਤੇ ਤਿੱਖੇ ਹਮਲੇ ਕੀਤੇ। ਚੁੱਘ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਅਤੇ ਧਾਰਮਿਕ ਮਰਿਆਦਾ ਦੇ ਮੁੱਦਿਆਂ 'ਤੇ ਵਿਰੋਧੀ ਪਾਰਟੀਆਂ ਨੂੰ ਸਵਾਲਾਂ ਦੇ ਘੇਰੇ ਵਿਚ ਲਿਆ। ਤਰੁਣ ਚੁੱਘ ਨੇ ਕਾਂਗਰਸ ਦੇ ਵੱਡੇ ਆਗੂਆਂ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਕੀ 1984 ਦੇ ਉਹ ਡੂੰਘੇ ਜ਼ਖਮ ਕਦੇ ਭਰ ਸਕਦੇ ਹਨ? ਉਨ੍ਹਾਂ ਦਾਅਵਾ ਕੀਤਾ ਕਿ ਸਾਲ 2014 ਤੱਕ ਇਨ੍ਹਾਂ ਮਾਮਲਿਆਂ ਵਿਚ ਕੋਈ ਪਰਚਾ ਦਰਜ ਨਹੀਂ ਹੋਇਆ ਸੀ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੱਤਾ ਵਿਚ ਆਉਣ ਤੋਂ ਬਾਅਦ ਪੁਰਾਣੀਆਂ ਫਾਈਲਾਂ ਖੁੱਲ੍ਹਵਾਈਆਂ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਸ਼ੁਰੂ ਕਰਵਾਈ। ਚੁੱਘ ਨੇ ਦੱਸਿਆ ਕਿ ਅੱਜ 400 ਦੇ ਕਰੀਬ ਪਰਚੇ ਦਰਜ ਹਨ, ਸੱਜਣ ਕੁਮਾਰ ਜੇਲ੍ਹ ਦੀਆਂ ਸੀਖਾਂ ਪਿੱਛੇ ਹੈ ਅਤੇ ਜਗਦੀਸ਼ ਟਾਈਟਲਰ ਦਾ ਨਾਰਕੋ ਟੈਸਟ ਹੋ ਰਿਹਾ ਹੈ।
ਇਹ ਵੀ ਪੜ੍ਹੋ : ਮਾਘੀ ਕਾਨਫਰੰਸ ਵਿਚ ਬੋਲੇ ਸੁਖਬੀਰ ਬਾਦਲ, 'ਪੰਜਾਬ ਦਾ ਖਜ਼ਾਨਾ ਲੁੱਟ ਰਹੀ ਸੂਬਾ ਸਰਕਾਰ'
ਉਨ੍ਹਾਂ ਨੇ ਸਿੱਖਾਂ ਦੇ ਕਤਲੇਆਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਸਮੇਂ ਵੋਟਰ ਲਿਸਟਾਂ ਪੜ੍ਹ-ਪੜ੍ਹ ਕੇ ਇਕ-ਇਕ ਸਿੱਖ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਉਨ੍ਹਾਂ ਪ੍ਰਤਾਪ ਸਿੰਘ ਬਾਜਵਾ ਅਤੇ ਰਾਜਾ ਵੜਿੰਗ 'ਤੇ ਤੰਜ ਕੱਸਦਿਆਂ ਕਿਹਾ ਕਿ ਉਹ ਦੱਸਣ ਕਿ ਸੱਜਣ ਕੁਮਾਰ ਵਰਗੇ ਲੋਕਾਂ ਨਾਲ ਇੱਕੋ ਥਾਲੀ ਵਿਚ ਰੋਟੀ ਖਾ ਕੇ ਉਹ ਪੰਜਾਬ ਵਿਚ ਕਿਵੇਂ ਸੱਚੇ ਬਣ ਸਕਦੇ ਹਨ। ਚੁੱਘ ਨੇ ਕਮਲ ਨਾਥ ਵਰਗਿਆਂ ਨੂੰ ਮੰਤਰੀ ਬਣਾਉਣ ਲਈ ਵੀ ਕਾਂਗਰਸ ਦੀ ਆਲੋਚਨਾ ਕੀਤੀ।
ਇਹ ਵੀ ਪੜ੍ਹੋ : ਸਕੂਲ ਖੁੱਲ੍ਹਦੇ ਸਾਰ ਸਕੂਲਾਂ ਨੂੰ ਮਿਲੀ ਧਮਕੀ, ਕੀਤੀ ਗਈ ਛੁੱਟੀ
ਤਰੁਣ ਚੁੱਘ ਨੇ ਮਾਨ ਸਰਕਾਰ ਨੂੰ ਵੀ ਨਿਸ਼ਾਨੇ 'ਤੇ ਲਿਆ। ਉਨ੍ਹਾਂ ਦੋਸ਼ ਲਾਇਆ ਕਿ ਕੇਜਰੀਵਾਲ ਗੁਰੂ ਘਰਾਂ ਅਤੇ ਗੁਰੂ ਰਹਿਤ ਮਰਿਆਦਾ ਦਾ ਅਪਮਾਨ ਕਰ ਰਹੇ ਹਨ। ਉਨ੍ਹਾਂ ਦਿੱਲੀ ਦੀ ਇਕ ਵੀਡੀਓ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਦਾ ਸਾਰਾ ਪ੍ਰਸ਼ਾਸਨ ਉਸ ਘਟਨਾ ਨੂੰ ਝੂਠਾ ਸਾਬਤ ਕਰਨ ਵਿਚ ਲੱਗਾ ਹੋਇਆ ਹੈ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ 'ਤੇ ਅਜੇ ਤੱਕ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ। ਮੁਕਤਸਰ ਦੀ ਪਵਿੱਤਰ ਧਰਤੀ ਤੋਂ ਚੁੱਘ ਨੇ ਸਵਾਲ ਉਠਾਇਆ ਕਿ ਕੀ ਅਜਿਹੇ ਵਿਅਕਤੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਰਹਿਣ ਦਾ ਹੱਕ ਹੈ?
ਇਹ ਵੀ ਪੜ੍ਹੋ : ਪੰਜਾਬ ਵਿਚ ਕਾਂਬਾ ਛੇੜਨ ਵਾਲੀ ਠੰਡ, ਟੁੱਟਿਆ 56 ਸਾਲਾਂ ਦਾ ਰਿਕਾਰਡ, ਵਿਭਾਗ ਨੇ ਜਾਰੀ ਕੀਤਾ ਅਲਰਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
