ਤਰੁਣ ਚੁੱਘ ਨੇ ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨਾਲ ਕੀਤੀ ਮੁਲਾਕਾਤ
Thursday, Jan 09, 2025 - 01:04 AM (IST)
ਜਲੰਧਰ/ਚੰਡੀਗੜ੍ਹ, (ਵਿਸ਼ੇਸ਼)- ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਬੁੱਧਵਾਰ ਨੂੰ ਕੇਂਦਰੀ ਕਿਰਤ, ਰੁਜ਼ਗਾਰ ਅਤੇ ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀ ਮਨਸੁਖ ਮੰਡਾਵੀਆ ਨਾਲ ਮੁਲਾਕਾਤ ਕੀਤੀ, ਜਿਸ ਵਿਚ ਉਨ੍ਹਾਂ ਨੇ ਦਿੱਲੀ ਵਿਧਾਨ ਸਭਾ ਚੋਣਾਂ, ਸੰਗਠਨ ਮਾਮਲਿਆਂ ਅਤੇ ਆਉਣ ਵਾਲੀਆਂ ਕਾਰਜ ਯੋਜਨਾਵਾਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ।
ਚੁੱਘ ਨੇ ਕਿਹਾ ਕਿ ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨੇ ਭਰੋਸਾ ਦਿੱਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਉਨ੍ਹਾਂ ਦਾ ਮੰਤਰਾਲਾ ਦੇਸ਼ ਵਿਚ ਨੌਜਵਾਨਾਂ ਨੂੰ ਹੋਰ ਉਤਸ਼ਾਹਿਤ ਕਰੇਗਾ ਅਤੇ ਖੇਡਾਂ ਵਿਚ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਯਕੀਨੀ ਬਣਾਉਣ ਲਈ ਹੋਰ ਕਦਮ ਚੁੱਕੇ ਜਾਣਗੇ।