ਤਰੁਣ ਚੁੱਘ ਵਲੋਂ ਕੇਂਦਰੀ ਰੇਲ ਮੰਤਰੀ ਰਵਨੀਤ ਬਿੱਟੂ ਨਾਲ ਮੁਲਾਕਾਤ
Thursday, Mar 06, 2025 - 11:14 PM (IST)

ਜਲੰਧਰ/ਚੰਡੀਗੜ੍ਹ, (ਵਿਸ਼ੇਸ਼)- ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਕੇਂਦਰੀ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਰੇਲ ਭਵਨ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਨੇ ਪੰਜਾਬ ਦੀ ਸਿਆਸਤ ’ਤੇ ਅਤੇ ਕੇਂਦਰ ਸਰਕਾਰ ਵਲੋਂ ਗਰੀਬਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਚਰਚਾ ਕੀਤੀ।
ਚੁੱਘ ਨੇ ਇਸ ਮੌਕੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਦੇਸ਼ ਆਰਥਿਕ ਅਤੇ ਰਣਨੀਤਕ ਤੌਰ ’ਤੇ ਮਜ਼ਬੂਤ ਹੋ ਰਿਹਾ ਹੈ। ਇਸ ਮੌਕੇ ਉਨ੍ਹਾਂ ਰਵਨੀਤ ਬਿੱਟੂ ਨੂੰ ਮੋਦੀ ’ਤੇ ਲਿਖੀ ਕਿਤਾਬ ਵੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਮੋਦੀ ਦੀ ਬਦੌਲਤ ਹੀ ਭਾਰਤ ਦਾ ਨਾਂ ਅੰਤਰਰਾਸ਼ਟਰੀ ਪੱਧਰ ’ਤੇ ਵੀ ਬਹੁਤ ਮਜ਼ਬੂਤ ਹੋਇਆ ਹੈ।
ਉਨ੍ਹਾਂ ਕਿਹਾ ਕਿ ਮੋਦੀ ਦੀ ਅਗਵਾਈ ਵਿਚ ਭਾਰਤ ਨੇ ਸਮਾਜਿਕ, ਆਰਥਿਕ, ਸੱਭਿਆਚਾਰਕ ਅਤੇ ਵਿਗਿਆਨਕ ਖੇਤਰਾਂ ਵਿਚ ਜ਼ਿਕਰਯੋਗ ਤਰੱਕੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੋਦੀ ਦੀ ਅਗਵਾਈ ਹੇਠ ਸਿਆਸੀ ਵਿਰੋਧੀਆਂ ਦਾ ਸਫਾਇਆ ਹੋ ਗਿਆ ਹੈ।