ਤਰੁਣ ਚੁੱਘ ਨੇ 10 ਹਜ਼ਾਰ ਪੁਲਸ ਮੁਲਾਜ਼ਮਾਂ ਦੇ ਤਬਾਦਲਿਆਂ ’ਤੇ ਚੁੱਕੇ ਸਵਾਲ
Tuesday, Jun 25, 2024 - 08:51 AM (IST)
ਜਲੰਧਰ/ਚੰਡੀਗੜ੍ਹ (ਵਿਸ਼ੇਸ਼)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਇਹ ਗੱਲ ਸਪੱਸ਼ਟ ਕਰਨ ਕਿ ਸੂਬੇ ’ਚ 10,000 ਪੁਲਸ ਮੁਲਾਜ਼ਮਾਂ ਦੇ ਤਬਾਦਲੇ ਡਰੱਗ ਮਾਫੀਆ ਦੇ ਨਾਲ ਉਨ੍ਹਾਂ ਦੇ ਸਬੰਧਾਂ ਕਾਰਨ ਕੀਤੇ ਗਏ ਹਨ ਜਾਂ ਫਿਰ ਲੋਕ ਚੋਣਾਂ ’ਚ ਉਨ੍ਹਾਂ ਨੇ ਕਾਂਗਰਸ ਦੀ ਮਦਦ ਕੀਤੀ ਸੀ।
ਇਹ ਖ਼ਬਰ ਵੀ ਪੜ੍ਹੋ - ਵੱਡੀ ਵਾਰਦਾਤ! ਵਿਆਹ ਵਾਲੇ ਦਿਨ ਬਿਊਟੀ ਪਾਰਲਰ ’ਚ ਤਿਆਰ ਹੋਣ ਗਈ ਲਾੜੀ ਦਾ ਗੋਲ਼ੀ ਮਾਰ ਕੇ ਕਤਲ
ਇਸ ਮਾਮਲੇ ’ਚ ਮੁੱਖ ਮੰਤਰੀ ਕੋਲੋਂ ਅਸਤੀਫੇ ਦੀ ਮੰਗ ਕਰਦੇ ਹੋਏ ਤਰੁਣ ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਇਕ ਗੰਭੀਰ ਮਾਮਲੇ ’ਚ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ’ਚ ਲੱਗੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਕੁਝ ਸਿਆਸਤਦਾਨਾਂ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਪੁਲਸ ਮੁਲਾਜ਼ਮਾਂ ਦੇ ਤਬਾਦਲੇ ਇਸ ਲਈ ਕੀਤੇ ਗਏ ਹਨ ਕਿਉਂਕਿ ਉਨ੍ਹਾਂ ਨੇ ਲੋਕ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਮਦਦ ਨਹੀਂ ਕੀਤੀ ਸੀ ਅਤੇ ਹੋਰ ਸਿਆਸੀ ਪਾਰਟੀਆਂ ਦੀ ਹਮਾਇਤ ਕੀਤੀ ਸੀ।
ਉਨ੍ਹਾਂ ਨੇ ਕਿਹਾ ਕਿ ਪੁਲਸ ਫੋਰਸ ਦਾ ਹੌਸਲਾ ਘੱਟ ਨਹੀਂ ਕੀਤਾ ਜਾਣਾ ਚਾਹੀਦਾ ਤੇ ਸਰਹੱਦੀ ਸੂਬੇ ’ਚ ਪੁਲਸ ਦਾ ਮਨੋਬਲ ਹਮੇਸ਼ਾ ਊਚਾ ਰੱਖਣ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਹੈਰਾਨੀ ਹੋਈ ਹੈ ਕਿ ਚੋਣ ਨਤੀਜਿਆਂ ਦੇ ਬਾਅਦ ਇੰਨੇ ਵੱਡੇ ਪੱਧਰ ’ਤੇ ਪੁਲਸ ਕਰਮਚਾਰੀਆਂ ਨੂੰ ਕਿਉਂ ਤਬਦੀਲ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8