ਬਿਜਲੀ ਸੰਕਟ ਦੇ ਮੁੱਦੇ ''ਤੇ ਕੈਪਟਨ ਸਰਕਾਰ ''ਤੇ ਵਰ੍ਹੇ ਤਰੁਣ ਚੁੱਘ, ਸੁਣਾਈਆਂ ਖਰੀਆਂ-ਖਰੀਆਂ (ਵੀਡੀਓ)
Friday, Oct 30, 2020 - 06:07 PM (IST)
ਜਲੰਧਰ: ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੇ ਬਿਜਲੀ ਸੰਕਟ ਲਈ ਕੈਪਟਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਨੇ ਕਿਹਾ ਕਿ ਹਾਈਕੋਰਟ ਦੇ ਜੱਜਾਂ ਨੇ ਜਿਸ ਤਰ੍ਹਾਂ ਦੀ ਟਿੱਪਣੀ ਬਿਜਲੀ ਸੰਕਟ, ਰੇਲ ਸੰਕਟ 'ਤੇ ਕੀਤੀ ਹੈ। ਉਨ੍ਹਾਂ ਨੇ ਇਸ ਦੇ ਲਈ ਕੈਪਟਨ ਸਰਕਾਰ ਨੂੰ ਨਾਕਾਮ ਕਿਹਾ ਹੈ। ਉਨ੍ਹਾਂ ਕੈਪਟਨ 'ਤੇ ਵਰਦਿਆਂ ਕਿਹਾ ਕਿ ਜੇਕਰ ਪੰਜਾਬ ਦੇ ਉਦਯੋਗ, ਵਪਾਰ ਨੂੰ ਅੱਜ ਕਿਸੇ ਢਾਅ ਲਾਈ ਹੈ ਤਾਂ ਉਹ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀਆਂ ਗਲ਼ਤ ਨੀਤੀਆਂ ਨੇ।
ਇਹ ਵੀ ਪੜ੍ਹੋ: ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਸਕੂਲ ਜਾ ਰਹੀ ਵਿਦਿਆਰਥਣ ਦੀ ਦਰਦਨਾਕ ਹਾਦਸੇ 'ਚ ਮੌਤ
ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ 117 ਸੀਟਾਂ 'ਤੇ ਭਾਰਤੀ ਜਨਤਾ ਪਾਰਟੀ ਮਜ਼ਬੂਤੀ ਨਾਲ ਲੜੇਗੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਨੰਬਰ 1 ਪਾਰਟੀ ਬਣੇਗੀ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨਾਲ ਰਾਜਨੀਤੀ ਕਰਨ ਵਾਲੇ ਲੋਕ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਬਾਜ ਆ ਜਾਓ। ਉਨ੍ਹਾਂ ਨੇ ਕਿਹਾ ਕਿ ਕਿਸਾਨ ਦੀ ਜ਼ਿੰਦਗੀ 'ਚ ਪਰਿਵਰਤਨ ਲਿਆਉਣ ਲਈ ਅਤੇ ਕਿਸਾਨ ਦੀ ਜ਼ਿੰਦਗੀ ਨੂੰ ਖੁਸ਼ਹਾਲ ਕਰਨ ਵਾਸਤੇ ਮੋਦੀ ਜੀ ਇਹ 3 ਬਿੱਲ ਲੈ ਕੇ ਆਏ ਹਨ ਇਹ ਤਿੰਨੇ ਬਿੱਲ ਕਿਸਾਨਾਂ ਦੇ ਹਿੱਤ 'ਚ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਸਰਕਾਰੀ ਦਫਤਰਾਂ 'ਚ ਹੁਣ ਹਾਜ਼ਰ ਹੋਵੇਗਾ 100 ਫ਼ੀਸਦੀ ਸਟਾਫ਼
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਤਰੁਣ ਚੁੱਘ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਸੀ ਕਿ ਕੇਂਦਰ ਸਰਕਾਰ ਦੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾਂ ਖੁੱਲ੍ਹੇ ਹਨ ਅਤੇ ਜੇਕਰ ਉਨ੍ਹਾਂ ਨੂੰ ਕਿਸਾਨ ਬਿੱਲਾਂ 'ਤੇ ਕੋਈ ਵੀ ਖ਼ਦਸ਼ਾ ਹੈ ਤਾਂ ਉਹ ਲਿਖ਼ਤੀ 'ਚ ਲਿਖ਼ ਕੇ ਦੇ ਦੇਣ ਅਤੇ ਬੈਠ ਕੇ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ: ਪੂਰੇ ਮੁਲਕ ਲਈ ਘਾਤਕ ਹੈ ਪ੍ਰਧਾਨ ਮੰਤਰੀ ਮੋਦੀ ਦੀ ਸੋਚ: ਜਾਖੜ