ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ 'ਚ ਤਬਦੀਲ ਕਰਨ 'ਤੇ ਤਰੁਣ ਚੁੱਘ ਨੇ ਦਿੱਤੀ ਪ੍ਰਤੀਕਿਰਿਆ
Tuesday, Apr 25, 2023 - 05:21 PM (IST)
ਅੰਮ੍ਰਿਤਸਰ- ਅਰੁਣਾਚਲ ਪ੍ਰਦੇਸ਼ ਦੇ ਮੇਚੁਕਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰੁਦੁਆਰਾ ਸਾਹਿਬ ਨੂੰ ਬੋਧੀ ਅਸਥਾਨ ਵਿਚ ਤਬਦੀਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੇਚੁਕਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਗੁਰਦੁਆਰਾ ਗੁਰੂ ਨਾਨਕ ਤਪੋ ਅਸਥਾਨ ਸਥਿਤ ਹੈ, ਜਿਸ ਨੂੰ ਹਾਲ ਹੀ ਵਿਚ ਬੁੱਧ ਧਰਮ ਦੇ ਅਸਥਾਨ ਦੇ ਰੂਪ ਵਿਚ ਬਦਲ ਦੀ ਯਤਨ ਕੀਤਾ ਗਿਆ ਹੈ। ਇਸ ਇਤਿਹਾਸਕ ਅਸਥਾਨ ਨੂੰ ਬੋਧੀ ਅਸਥਾਨ ਵਿਚ ਤਬਦੀਲ ਕਰਨ 'ਤੇ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਇਹ ਵੀ ਪੜ੍ਹੋ- ਮੋਰਿੰਡਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਤਰੁਣ ਚੁੱਘ ਨੇ ਕਿਹਾ ਕਿ ਇਸ ਮੁੱਦੇ 'ਤੇ ਮੈਂ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਨਾਲ ਗੱਲਬਾਤ ਕੀਤੀ ਕਿ ਇਤਿਹਾਸਕ ਅਸਥਾਨ ਨੂੰ ਬੋਧੀ ਅਸਥਾਨ ਵਿਚ ਤਬਦੀਲ ਕਰਨਾ ਬਹੁਤ ਦੁੱਖ ਅਤੇ ਸੰਵੇਦਸ਼ੀਲ ਘਟਨਾ ਹੈ। ਇਹ ਇਕ ਇਤਿਹਾਸਤ ਗੁਰਦੁਆਰਾ ਹੈ, ਜਿਥੇ ਸੇਵਾ ਹੁੰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂ ਪੇਮਾ ਖਾਂਡੂ ਨੂੰ ਬੇਨਤੀ ਕੀਤੀ ਹੈ ਕਿ ਇਤਿਹਾਸਕ ਅਸਥਾਨ ਦੀ ਸੁਰੱਖਿਆ ਹੋਣੀ ਚਾਹੀਦੀ ਹੈ। ਤਰੁਣ ਚੁੱਘ ਨੇ ਦੱਸਿਆ ਕਿ ਮੁੱਖ ਮੰਤਰੀ ਪੇਮਾ ਖਾਂਡੂ ਨੇ ਸਾਰੀ ਘਟਨਾ ਦੀ ਜਾਂਚ ਕਰਕੇ ਰਿਪੋਰਟ ਦੇਣ ਦੀ ਗੱਲ ਕਹੀ ਹੈ। ਉਨ੍ਹਾਂ ਨੇ ਵਾਅਦਾ ਕੀਤਾ ਕਿ ਉਹ ਇਸ ਬਾਰੇ ਸਾਰੀ ਰਿਪੋਰਟ ਦੇਣਗੇ।
ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨ ’ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਬਿਆਨ
ਇਸ ਤੋਂ ਇਲਾਵਾ ਤਰੁਣ ਚੁੱਘ ਨੇ ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਬਾਰੇ ਗੱਲ ਕਰਦੇ ਹੋਏ ਕਿਹਾ ਬਹੁਤ ਹੀ ਮੰਦਭਾਗੀ ਗੱਲ ਹੈ, ਇਹ ਸੁਣ ਕੇ ਬਹੁਤ ਦੁਖ ਲੱਗਦਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਇਸ ਤਰ੍ਹਾਂ ਵਰਤਾਅ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਹਰ ਵਾਰੀ ਇਹ ਕਹਿ ਦਿੱਤਾ ਜਾਂਦਾ ਹੈ ਕਿ ਬੇਅਦਬੀ ਕਰਨ ਵਾਲਾ ਕੋਈ ਮੰਦਬੁੱਧੀ ਵਿਅਕਤੀ ਸੀ। ਉਨ੍ਹਾਂ ਕਿਹਾ ਉਹ ਕਿਹੜੇ ਲੋਕ ਨੇ ਜੋ ਇਸ ਤਰ੍ਹਾਂ ਦੀ ਕੋਝੀਆਂ ਹਰਕਤਾਂ ਕਰ ਰਹੇ ਹਨ। ਇਸ ਤਰ੍ਹਾਂ ਦੇ ਲੋਕ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂਾਂ ਦੀ ਕਿਰਪਾ ਨਾਲ ਪੰਜਾਬ ਦਾ ਭਾਈਚਾਰਾ ਮਜ਼ਬੂਤ ਹੈ ਪਰ ਇੱਥੇ ਕਈ ਸ਼ਰਾਰਤੀ ਅਨਸਰਾਂ ਵੱਲੋਂ ਇਸ ਤਰ੍ਹਾਂ ਦੀਆਂ ਹਰਕਤਾਂ ਕੀਤੀਆਂ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਲਈ ਸਰਕਾਰ ਨੂੰ ਸੁਚੇਤ ਹੋਣਾ ਚਾਹੀਦਾ ਹੈ ਅਤੇ ਦੋਸ਼ੀ ਵਿਅਕਤੀਆਂ 'ਤੇ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਕਿ ਕੋਈ ਇਸ ਤਰ੍ਹਾਂ ਦੀ ਘਟਨਾ ਫਿਰ ਤੋਂ ਨਾ ਵਾਪਰੇ।
ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਸ ਕਮਿਸ਼ਨਰ ਨੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਲਿਆ ਵੱਡਾ ਫ਼ੈਸਲਾ
ਤਰੁਣ ਚੁੱਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਇਸ 'ਤੇ ਵਚਨਬੱਧ ਹੈ ਕਿ ਕੋਈ ਵੀ ਧਾਰਮਿਕ ਸਥਾਨ ਹੈ, ਉਸ ਦੀ ਰੱਖਿਆ ਜ਼ਰੂਰ ਹੋਣੀ ਚਾਹੀਦੀ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।