ਭਾਜਪਾ ਆਗੂ ਤਰੁਣ ਚੁੱਘ ਨੇ ਸਿੱਖਿਆ ਮੰਤਰੀ 'ਤੇ ਵਿਅੰਗ ਕਰਦਿਆਂ ਇਹ ਗੱਲ

Wednesday, Apr 05, 2023 - 08:23 PM (IST)

ਭਾਜਪਾ ਆਗੂ ਤਰੁਣ ਚੁੱਘ ਨੇ ਸਿੱਖਿਆ ਮੰਤਰੀ 'ਤੇ ਵਿਅੰਗ ਕਰਦਿਆਂ ਇਹ ਗੱਲ

ਚੰਡੀਗੜ੍ਹ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਸਕੂਲੀ ਸਿੱਖਿਆ ਪ੍ਰਣਾਲੀ ਪੂਰੀ ਤਰ੍ਹਾਂ ਨਾਲ ਡਗਮਗਾ ਚੁੱਕੀ ਹੈ। ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਨਾ ਹੋਣ ਦੇ ਬਾਵਜੂਦ ਸਕੂਲੀ ਅਧਿਆਪਕਾਂ ਦੀ ਭਾਰੀ ਘਾਟ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਇਕ ਸਾਲ ਵਿੱਚ ‘ਆਪ’ ਸਰਕਾਰ ਵੱਡੇ-ਵੱਡੇ ਦਾਅਵੇ ਕਰਨ ਦੇ ਬਾਵਜੂਦ ਸਕੂਲਾਂ ਦੀ ਹਾਲਤ ਸੁਧਾਰਨ ਵਿੱਚ ਨਾਕਾਮ ਰਹੀ ਹੈ।

ਇਹ ਵੀ ਪੜ੍ਹੋ : ਸ਼ੀਤਲ ਅੰਗੁਰਾਲ ਨੇ ਰਿੰਕੂ ਦੇ 'ਆਪ' 'ਚ ਸ਼ਾਮਲ ਹੋਣ 'ਤੇ ਜਲੰਧਰ ਲੋਕ ਸਭਾ ਸੀਟ ਨੂੰ ਲੈ ਕੇ ਕਹੀ ਇਹ ਗੱਲ

ਚੁੱਘ ਨੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਸਰਕਾਰੀ ਸਕੂਲਾਂ ਦੀ ਦੁਰਦਸ਼ਾ ਨੂੰ ਸਮਝਣ ਲਈ ਸੂਬੇ ਦਾ ਦੌਰਾ ਕਰਨ ਦੇ ਫ਼ੈਸਲੇ ਦਾ ਮਜ਼ਾਕ ਉਡਾਇਆ ਹੈ। ਉਨ੍ਹਾਂ ਕਿਹਾ ਕਿ ਮੰਤਰੀ ਵੱਲੋਂ ਇਹ ਪੂਰੀ ਤਰ੍ਹਾਂ ਦਿਖਾਵਟੀ ਕਵਾਇਦ ਹੈ, ਜਿਸ ਦਾ ਉਦੇਸ਼ ਇਹ ਭਰਮ ਪੈਦਾ ਕਰਨਾ ਹੈ ਕਿ ਸੂਬਾ ਸਰਕਾਰ ਸਕੂਲਾਂ ਪ੍ਰਤੀ ਚਿੰਤਤ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਦਾਖਲੇ 'ਚ ਭਾਰੀ ਗਿਰਾਵਟ ਆਈ ਹੈ, ਜਿਸ ਕਾਰਨ ਸਕੂਲ ਛੱਡਣ ਦੀ ਦਰ ਵੀ ਉੱਚ ਪੱਧਰ 'ਤੇ ਪਹੁੰਚ ਗਈ ਹੈ। 'ਆਪ' ਵੱਲੋਂ ਸਿੱਖਿਆ ਪ੍ਰਣਾਲੀ ਨੂੰ ਸੁਧਾਰਨ ਲਈ ਕੀਤੇ ਗਏ ਚੋਣ ਵਾਅਦੇ ਪੂਰੇ ਨਹੀਂ ਹੋਏ। ਪੂਰਾ ਪੰਜਾਬ 'ਆਪ' ਸਰਕਾਰ ਦੇ ਕੰਮਾਂ ਤੋਂ ਠੱਗਿਆ ਮਹਿਸੂਸ ਕਰ ਰਿਹਾ ਹੈ।

ਇਹ ਵੀ ਪੜ੍ਹੋ : 'ਆਪ' 'ਚ ਸ਼ਾਮਲ ਹੋਣ ਤੋਂ ਬਾਅਦ ਸੁਸ਼ੀਲ ਰਿੰਕੂ ਦਾ ਪਹਿਲਾ ਬਿਆਨ, ਜਾਣੋ ਕੀ ਕਿਹਾ

ਤਰੁਣ ਚੁੱਘ ਨੇ ਕਿਹਾ ਕਿ ਸਿੱਖਿਆ ਮੰਤਰੀ ਦਾ ਸਕੂਲਾਂ ਦਾ ਦੌਰਾ ਇਹ ਸਾਬਤ ਕਰਦਾ ਹੈ ਕਿ ਸਰਕਾਰ ਦੇ ਇਕ ਸਾਲ ਬਾਅਦ ਵੀ ਜ਼ਮੀਨੀ ਪੱਧਰ 'ਤੇ ਸਰਕਾਰੀ ਸਕੂਲਾਂ ਦੀ ਹਾਲਤ ਠੀਕ ਨਹੀਂ ਹੈ। ਮੁੱਖ ਮੰਤਰੀ ਐਮੀਨੈਂਸ ਸਕੂਲ ਸਥਾਪਤ ਕਰਨ ਦੇ ਦਾਅਵੇ ਕਰ ਰਹੇ ਹਨ, ਪਹਿਲਾਂ ਉਹ ਸਥਾਪਤ ਸਕੂਲਾਂ ਦੀ ਹਾਲਤ ਨੂੰ ਸੁਧਾਰਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News