CM ਮਾਨ ਦੀ ਸਾਈਕਲ ਰੈਲੀ 'ਤੇ ਤਰੁਣ ਚੁੱਘ ਦਾ ਤੰਜ, ਬੋਲੇ-ਮੁੱਖ ਮੰਤਰੀ ਕਰਵਾਉਣ ਡੋਪ ਟੈਸਟ

Sunday, May 22, 2022 - 03:41 PM (IST)

CM ਮਾਨ ਦੀ ਸਾਈਕਲ ਰੈਲੀ 'ਤੇ ਤਰੁਣ ਚੁੱਘ ਦਾ ਤੰਜ, ਬੋਲੇ-ਮੁੱਖ ਮੰਤਰੀ ਕਰਵਾਉਣ ਡੋਪ ਟੈਸਟ

ਚੰਡੀਗੜ੍ਹ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਢੀ ਗਈ ਸਾਈਕਲ ਰੈਲੀ 'ਤੇ ਤੰਜ ਕੱਸਦਿਆਂ ਕਿਹਾ ਹੈ ਕਿ ਭਗਵੰਤ ਮਾਨ ਨਸ਼ਿਆਂ ਦੇ ਨਾਂ 'ਤੇ ਲੋਕਾਂ ਨਾਲ ਧੋਖਾ ਕਰਨਾ ਬੰਦ ਕਰਨ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਸੱਚਮੁੱਚ ਇਸ ਬਾਰੇ ਗੰਭੀਰ ਹਨ ਤਾਂ ਫਿਰ ਉਨ੍ਹਾਂ ਨੂੰ ਪਹਿਲਾਂ ਆਪਣਾ ਅਤੇ ਆਪਣੇ ਕੈਬਨਿਟ ਸਾਥੀਆਂ ਅਤੇ ਵਿਧਾਇਕਾਂ ਦਾ ਡੋਪ ਟੈਸਟ ਕਰਵਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਵੱਡੀ ਵਾਰਦਾਤ : ਮਨੀਮਾਜਰਾ 'ਚ ਪੈਦਲ ਜਾ ਰਹੇ ਨੌਜਵਾਨ ਦਾ ਕਤਲ, CCTV 'ਚ ਕੈਦ ਹੋਇਆ ਖ਼ੌਫ਼ਨਾਕ ਮੰਜਰ

ਤਰੁਣ ਚੁੱਘ ਨੇ ਕਿਹਾ ਕਿ ਸਿਆਸਤ 'ਚ ਸਭ ਵਿਅਕਤੀਆਂ ਨੂੰ ਡੋਪ ਟੈਸਟ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਮੰਗ ਕਰਦੇ ਹਨ ਕਿ ਸਭ ਦਾ ਡੋਪ ਟੈਸਟ ਕਰਾਓ ਅਤੇ ਮੇਰਾ ਨਾਂ ਵੀ ਲਿਖੋ, ਮੈਂ ਵੀ ਡੋਪ ਟੈਸਟ ਕਰਵਾਉਣ ਨੂੰ ਤਿਆਰ ਹਾਂ।

ਇਹ ਵੀ ਪੜ੍ਹੋ : ਠੇਕੇ ਦੇ ਕਰਿੰਦੇ ਦੇ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ, ਪਤਨੀ ਨੇ ਹੀ ਆਸ਼ਕ ਨਾਲ ਮਿਲ ਘੜੀ ਸੀ ਖ਼ੌਫ਼ਨਾਕ ਸਾਜ਼ਿਸ਼

ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਸਿਰਫ ਇਹ ਗੱਲ ਬਿਆਨਬਾਜ਼ੀ ਤੋਂ ਜ਼ਿਆਦਾ ਕੁੱਝ ਨਹੀਂ ਹੈ। ਉਨ੍ਹਾਂ ਨੇ ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਬਾਰੇ ਬੋਲਦਿਆਂ ਕਿਹਾ ਕਿ ਉਹ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਸੂਬੇ 'ਚ ਪੈਟਰੋਲ-ਡੀਜ਼ਲ 'ਤੇ ਵੈਟ ਦੀਆਂ ਕੀਮਤਾਂ ਘਟਾਈਆਂ ਜਾਣ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News