ਸਿੱਖਿਆ ਨਾਲ ਅਪਰਾਧਿਕ ਅਤੇ ਕੋਝਾ ਮਜ਼ਾਕ ਕਰ ਰਹੀ ਹੈ ਪੰਜਾਬ ਸਰਕਾਰ : ਤਰੁਣ ਚੁੱਘ

Sunday, Mar 12, 2023 - 06:26 PM (IST)

ਸਿੱਖਿਆ ਨਾਲ ਅਪਰਾਧਿਕ ਅਤੇ ਕੋਝਾ ਮਜ਼ਾਕ ਕਰ ਰਹੀ ਹੈ ਪੰਜਾਬ ਸਰਕਾਰ : ਤਰੁਣ ਚੁੱਘ

ਚੰਡੀਗੜ੍ਹ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਤੋਂ ਯੂਨੀਵਰਸਿਟੀ ਦੀ ਵਿੱਤੀ ਸਥਿਤੀ ਨੂੰ ਬਚਾਉਣ ਲਈ ਪੰਜਾਬ ਯੂਨੀਵਰਸਿਟੀ ਦੇ ਬਜਟ ਨੂੰ ਬਹਾਲ ਕਰਨ ਦੀ ਮੰਗ ਕੀਤੀ ਹੈ। ਚੁੱਘ ਨੇ ਕਿਹਾ ਕਿ ਸਰਕਾਰ ਵੱਲੋਂ ਯੂਨੀਵਰਸਿਟੀ ਦੇ ਸਾਲਾਨਾ ਬਜਟ ਨੂੰ 360 ਕਰੋੜ ਰੁਪਏ ਤੋਂ ਘਟਾ ਕੇ 140 ਕਰੋੜ ਰੁਪਏ ਕਰਨਾ ਦਰਸਾਉਂਦਾ ਹੈ ਕਿ ਸੂਬਾ ਸਰਕਾਰ ਉੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਗੰਭੀਰ ਨਹੀਂ ਹੈ।

ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀ ਕਾਂਡ : SIT ਨੇ ਜਾਰੀ ਕੀਤਾ ਵਟਸਐਪ ਨੰਬਰ ਤੇ ਈ-ਮੇਲ, ਲੋਕਾਂ ਨੂੰ ਕੀਤੀ ਇਹ ਅਪੀਲ

ਸਿੱਖਿਆ ਨੀਤੀ 'ਤੇ ਟਿੱਪਣੀ ਕਰਦਿਆਂ ਚੁੱਘ ਨੇ ਕਿਹਾ ਕਿ 'ਆਪ' ਸਰਕਾਰ ਦੀ ਸਿੱਖਿਆ ਨੀਤੀ ਇੱਕ ਢੌਂਗ ਹੈ ਕਿਉਂਕਿ ਪੰਜਾਬੀ ਯੂਨੀਵਰਸਿਟੀ ਵਿੱਚ ਬਹੁਤ ਸਾਰੇ ਅਧਿਆਪਕ ਬਿਨਾਂ ਤਨਖ਼ਾਹ ਤੋਂ ਕੰਮ ਕਰ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਖੋਜ ਪ੍ਰੋਜੈਕਟ ਰੁਕੇ ਹੋਏ ਹਨ।

ਇਹ ਵੀ ਪੜ੍ਹੋ- ਨਸ਼ੇ ਨੇ ਬਰਬਾਦ ਕੀਤੀ ਪੰਜਾਬ ਦੀ ਜਵਾਨੀ, ਮੋਗਾ 'ਚ ਓਵਰਡੋਜ਼ ਕਾਰਨ 18 ਸਾਲਾ ਮੁੰਡੇ ਦੀ ਮੌਤ

ਚੁੱਘ ਨੇ ਕਿਹਾ ਕਿ ਯੂਨੀਵਰਸਿਟੀ ਪਹਿਲਾਂ ਹੀ ਕਰਜ਼ੇ ਵਿੱਚ ਡੁੱਬੀ ਹੋਈ ਹੈ ਅਤੇ ਇਸ ਸਥਿਤੀ ਵਿੱਚ ਬਜਟ ਵਿੱਚ ਕਟੌਤੀ ਕਰਨਾ ਅਧਿਆਪਕ ਭਾਈਚਾਰੇ ਨਾਲ ਅਪਰਾਧਿਕ ਮਜ਼ਾਕ ਹੋਵੇਗਾ। ਚੁੱਘ ਨੇ ਰਾਜਪਾਲ ਤੋਂ ਬਜਟ ਵਿੱਚ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਦੇ ਚਾਂਸਲਰ ਹੋਣ ਦੇ ਨਾਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਯੂਨੀਵਰਸਿਟੀ ਲਈ ਬਜਟ ਦਿਵਾਉਣ ਲਈ ਦਖ਼ਲ ਦੇਣਾ ਚਾਹੀਦਾ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News