ਤਰੁਣ ਚੁੱਘ ਦਾ ਕਾਂਗਰਸ 'ਤੇ ਤਿੱਖਾ ਹਮਲਾ, ਕਿਹਾ-"ਰਾਹੁਲ ਗਾਂਧੀ ਵੱਲੋਂ ਸੰਸਦ 'ਚ ਦਿੱਤਾ ਭਾਸ਼ਣ ਝੂਠ ਤੇ ਤੱਥਹੀਣ"
Wednesday, Feb 08, 2023 - 07:25 PM (IST)
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਹੁਲ ਗਾਂਧੀ ਵੱਲੋਂ ਸਦਨ ਵਿੱਚ ਕੀਤੇ ਜਾ ਰਹੇ ਬੇਤੁਕੇ ਅਤੇ ਝੂਠੇ ਬਿਆਨ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਤਰੁਣ ਚੁੱਘ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਸੰਸਦ ਵਿੱਚ ਜੋ ਵੀ ਕਿਹਾ ਹੈ, ਉਹ ਝੂਠ ਦਾ ਪੁਲੰਦਾ ਹੈ। ਰਾਹੁਲ ਗਾਂਧੀ ਹਮੇਸ਼ਾ ਝੂਠ ਦੀ ਰਾਜਨੀਤੀ ਕਰਦੇ ਰਹੇ ਹਨ। ਕਈ ਵਾਰ ਰਾਹੁਲ ਗਾਂਧੀ ਨੂੰ ਉੱਚ ਸੰਵਿਧਾਨਕ ਸੰਸਥਾਵਾਂ ਦੇ ਹੁਕਮਾਂ ਬਾਰੇ ਗਲਤ ਬਿਆਨਬਾਜ਼ੀ ਕਰਕੇ ਜਨਤਕ ਤੌਰ 'ਤੇ ਮੁਆਫ਼ੀ ਵੀ ਮੰਗਣੀ ਪਈ ਹੈ।
ਇਹ ਵੀ ਪੜ੍ਹੋ : ਵਾਹਨ ਫਿਟਨੈੱਸ ਸਰਟੀਫ਼ਿਕੇਟ ਘਪਲਾ : ਵਿਜੀਲੈਂਸ ਬਿਊਰੋ ਵੱਲੋਂ ਇਕ ਹੋਰ ਏਜੰਟ ਗ੍ਰਿਫ਼ਤਾਰ
ਉਨ੍ਹਾਂ ਕਿਹਾ ਇੱਕ ਪਾਸੇ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਜਾਂਚ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ, ਜਦਕਿ ਅਸਲੀਅਤ ਇਹ ਹੈ ਕਿ ਨੈਸ਼ਨਲ ਹੈਰਾਲਡ ਕੇਸ ਨਾਲ ਸਬੰਧਤ ਹਜ਼ਾਰਾਂ ਕਰੋੜ ਰੁਪਏ ਦੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਖ਼ੁਦ ਜ਼ਮਾਨਤ ’ਤੇ ਹਨ। ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਝੂਠ ਦੀ ਰਾਜਨੀਤੀ ਕਦੇ ਵੀ ਕਾਮਯਾਬ ਨਹੀਂ ਹੋਵੇਗੀ ਕਿਉਂਕਿ ਦੇਸ਼ ਦੇ ਲੋਕ ਉਨ੍ਹਾਂ ਦੀਆਂ ਚਾਲਾਂ ਨੂੰ ਚੰਗੀ ਤਰ੍ਹਾਂ ਜਾਣਦੇ ਅਤੇ ਸਮਝਦੇ ਹਨ।
ਇਹ ਵੀ ਪੜ੍ਹੋ : ਪਤੀ ਨੇ ਪਤਨੀ ਨੂੰ ਦਿੱਤੀ ਦਰਦਨਾਕ ਮੌਤ, 17 ਦਿਨ ਪਹਿਲਾਂ ਹੋਈ ਸੀ ਲਵ-ਮੈਰਿਜ
ਤਰੁਣ ਚੁੱਘ ਨੇ ਕਾਂਗਰਸ ਸਰਕਾਰ ਦੇ ਘੁਟਾਲਿਆਂ ਦਾ ਪਰਦਾਫਾਸ਼ ਕਰਦਿਆਂ ਕਿਹਾ ਕਿ ਮੀਡੀਆ ਰਿਪੋਰਟਾਂ ਮੁਤਾਬਕ ਕਾਂਗਰਸ ਦੀ ਯੂ.ਪੀ.ਏ. ਸਰਕਾਰ ਦੌਰਾਨ 1.86 ਲੱਖ ਕਰੋੜ ਰੁਪਏ ਦਾ ਕੋਲਾ ਘੁਟਾਲਾ ਹੋਇਆ, ਕਰੀਬ 70 ਹਜ਼ਾਰ ਕਰੋੜ ਰੁਪਏ ਦਾ ਰਾਸ਼ਟਰਮੰਡਲ ਘੁਟਾਲਾ, ਆਦਰਸ਼ ਸੁਸਾਇਟੀ 'ਚ ਫੌਜ ਲਈ ਰਾਖਵੀਂ ਜ਼ਮੀਨ ਘੋਟਾਲਾ ਹੋਇਆ, 1.96 ਲੱਖ ਕਰੋੜ ਰੁਪਏ ਦਾ 2-ਜੀ ਘੁਟਾਲਾ ਹੋਇਆ, ਅਗਸਤਾ ਵੈਸਟਲੈਂਡ ਘੁਟਾਲਾ ਹੋਇਆ, ਪਣਡੁੱਬੀ ਘੁਟਾਲਾ ਹੋਇਆ। ਕਾਂਗਰਸ ਨੇ ਘੁਟਾਲਿਆਂ ਨਾਲ ਆਪਣੇ ਹੱਥ ਗੰਦੇ ਕਰ ਰਹੀ ਹੈ। ਬੋਫੋਰਸ ਘੁਟਾਲੇ ਨੂੰ ਕੌਣ ਭੁੱਲ ਸਕਦਾ ਹੈ, ਦੇਸ਼ ਦੇ ਲੋਕ ਜਾਣਦੇ ਹਨ ਕਿ ਕਾਂਗਰਸ ਪਾਰਟੀ ਅਤੇ ਗਾਂਧੀ ਪਰਿਵਾਰ ਦਾ ਭ੍ਰਿਸ਼ਟਾਚਾਰ ਦਾ ਇਤਿਹਾਸ ਰਿਹਾ ਹੈ।
ਇਹ ਵੀ ਪੜ੍ਹੋ : ਮੈਚ ਖੇਡ ਕੇ ਪਰਤ ਰਹੇ ਕਬੱਡੀ ਖਿਡਾਰੀ ਦੇ ਮਾਰੀਆਂ ਗੋਲ਼ੀਆਂ, ਹੋਈ ਮੌਤ (ਵੀਡੀਓ)
ਰਾਸ਼ਟਰੀ ਜਨਰਲ ਸਕੱਤਰ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਦੇਸ਼ ਦੇ ਹੀ ਨਹੀਂ ਸਗੋਂ ਵਿਸ਼ਵ ਦੇ ਸਭ ਤੋਂ ਹਰਮਨ ਪਿਆਰੇ ਨੇਤਾ ਅਤੇ ਵਿਕਾਸ ਨੂੰ ਸਮਰਪਿਤ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਗੇ ਇਮਾਨਦਾਰ ਨੇਤਾ 'ਤੇ ਬੇਬੁਨਿਆਦ, ਤੱਥਹੀਣ ਤੇ ਝੂਠੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੱਸਣ ਕਿ ਵਾਡਰਾ-ਡੀ.ਐੱਲ.ਐੱਫ ਘੁਟਾਲਾ ਕੀ ਹੈ ? ਰਾਹੁਲ ਗਾਂਧੀ ਦੱਸਣ ਕਿ ਕਿਵੇਂ ਰਾਬਰਟ ਵਾਡਰਾ ਨੇ ਸਸਤੇ ਭਾਅ 'ਤੇ ਜ਼ਮੀਨ ਖਰੀਦੀ ਅਤੇ ਮਹਿੰਗੇ ਮੁੱਲ 'ਤੇ ਵੇਚ ਦਿੱਤੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਦੱਸਣਾ ਚਾਹੀਦਾ ਹੈ ਕਿ ਰਾਬਰਟ ਵਾਡਰਾ ਨੇ ਰਾਜਸਥਾਨ ਦੇ ਬੀਕਾਨੇਰ 'ਚ ਜ਼ਮੀਨ ਸੌਦੇ 'ਚ ਕਿਵੇਂ ਘਪਲਾ ਕੀਤਾ। ਇਹ ਸਾਰੇ ਕੇਸ ਹਾਲੇ ਅਦਾਲਤ ਵਿੱਚ ਚੱਲ ਰਹੇ ਹਨ।