ਸੰਤ ਨਿਰੰਜਨ ਦਾਸ ਜੀ ਮਹਾਰਾਜ ਕੋਲੋਂ ਤਰੁਣ ਚੁੱਘ ਨੇ ਲਿਆ ਆਸ਼ੀਰਵਾਦ
Thursday, Jan 29, 2026 - 10:59 AM (IST)
ਜਲੰਧਰ/ਚੰਡੀਗੜ੍ਹ (ਵਿਸ਼ੇਸ਼)-ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਬੀਤੇ ਦਿਨ ਡੇਰਾ ਸੱਚਖੰਡ ਬੱਲਾਂ ਵਿਖੇ ਸੰਤ ਨਿਰੰਜਨ ਦਾਸ ਜੀ ਮਹਾਰਾਜ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ ਅਤੇ ਉਨ੍ਹਾਂ ਨੂੰ ਪਦਮ ਸ਼੍ਰੀ ਸਨਮਾਨ ਮਿਲਣ ’ਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਬਾਬਾ ਜੀ, ਉੱਥੇ ਮੌਜੂਦ ਸੰਗਤ ਅਤੇ ਡੇਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਪੂਰੇ ਰਵਿਦਾਸੀਆ ਸਮਾਜ ਲਈ ਮਾਣ ਵਾਲੀ ਗੱਲ ਹੈ ਅਤੇ ਕੇਂਦਰ ਸਰਕਾਰ ਵੱਲੋਂ ਸੰਤ ਪਰੰਪਰਾ ਨੂੰ ਦਿੱਤੇ ਜਾ ਰਹੇ ਸਤਿਕਾਰ ਦਾ ਪ੍ਰਤੀਕ ਹੈ।
ਤਰੁਣ ਚੁੱਘ ਨੇ ਕਿਹਾ ਕਿ ਸੰਤ ਨਿਰੰਜਨ ਦਾਸ ਜੀ ਦਾ ਜੀਵਨ ਸੇਵਾ, ਤਿਆਗ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਸਮਰਪਿਤ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਡੇਰੇ ਦੀ ਫੇਰੀ ਦੌਰਾਨ ਗੁਰੂ ਰਵਿਦਾਸ ਜਯੰਤੀ ਮੌਕੇ ਹੋਣ ਵਾਲੇ ਆਗਾਮੀ ਧਾਰਮਿਕ ਸਮਾਗਮਾਂ ਅਤੇ ਪ੍ਰਬੰਧਾਂ ਨੂੰ ਲੈ ਕੇ ਪ੍ਰਬੰਧਕਾਂ ਅਤੇ ਡੇਰਾ ਪ੍ਰਬੰਧਕ ਕਮੇਟੀ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਗਈ ਹੈ।
ਇਹ ਵੀ ਪੜ੍ਹੋ: ਗੁਰਪੁਰਬ ਤੋਂ ਪਹਿਲਾਂ ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਇਹ ਇਲਾਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
