ਤਰੁਣ ਚੁੱਘ ਜਾਣਗੇ ਰਾਜ ਸਭਾ, ਮਿਲੇਗੀ ਵੱਡੀ ਜ਼ਿੰਮੇਵਾਰੀ! ਭਾਜਪਾ ਨੇ ਮੱਧ ਪ੍ਰਦੇਸ਼ ਤੋਂ ਐਲਾਨਿਆ ਉਮੀਦਵਾਰ

Thursday, Jun 04, 2026 - 06:21 PM (IST)

ਤਰੁਣ ਚੁੱਘ ਜਾਣਗੇ ਰਾਜ ਸਭਾ, ਮਿਲੇਗੀ ਵੱਡੀ ਜ਼ਿੰਮੇਵਾਰੀ! ਭਾਜਪਾ ਨੇ ਮੱਧ ਪ੍ਰਦੇਸ਼ ਤੋਂ ਐਲਾਨਿਆ ਉਮੀਦਵਾਰ

ਨਵੀਂ ਦਿੱਲੀ, 4 ਜੂਨ (ਬਿਊਰੋ)-ਭਾਰਤੀ ਜਨਤਾ ਪਾਰਟੀ (BJP) ਦੀ ਕੇਂਦਰੀ ਚੋਣ ਕਮੇਟੀ ਵੱਲੋਂ ਵੱਖ-ਵੱਖ ਸੂਬਿਆਂ ਵਿੱਚ ਹੋਣ ਵਾਲੀਆਂ ਰਾਜਸਭਾ ਦੀਆਂ ਦੋ-ਸਾਲਾ ਚੋਣਾਂ ਅਤੇ ਓਡੀਸ਼ਾ ਦੀ ਉਪ-ਚੋਣ 2026 ਲਈ ਆਪਣੇ ਅਧਿਕਾਰਤ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਦੇ ਰਾਸ਼ਟਰੀ ਮਹਾਸਕੱਤਰ ਅਤੇ ਮੁੱਖ ਦਫ਼ਤਰ ਪ੍ਰਭਾਰੀ (ਇੰਚਾਰਜ਼) ਅਰੁਣ ਸਿੰਘ ਵੱਲੋਂ ਅੱਜ ਇੱਥੇ ਜਾਰੀ ਪ੍ਰੈੱਸ ਨੋਟ ਵਿੱਚ ਇਨ੍ਹਾਂ ਨਾਵਾਂ 'ਤੇ ਅੰਤਿਮ ਮੋਹਰ ਲਗਾਈ ਗਈ। ਇਸ ਸੂਚੀ ਵਿੱਚ ਪੰਜਾਬ ਦੇ ਸੀਨੀਅਰ ਭਾਜਪਾ ਆਗੂ ਅਤੇ ਪਾਰਟੀ ਦੇ ਰਾਸ਼ਟਰੀ ਮਹਾਸਕੱਤਰ ਤਰੁਣ ਚੁੱਘ ਨੂੰ ਮੱਧ ਪ੍ਰਦੇਸ਼ ਤੋਂ ਰਾਜਸਭਾ ਟਿਕਟ ਦਿੱਤੀ ਗਈ ਹੈ। ਤਰੁਣ ਚੁੱਘ ਜੇਕਰ ਇਸ ਰਾਜ ਸਭਾ ਸੀਟ ਵਿੱਚ ਪਹੁੰਚਦੇ ਹਨ, ਤਾਂ ਉਨ੍ਹਾਂ ਦਾ ਮੋਦੀ ਕੈਬਨਿਟ ਵਿੱਚ ਸ਼ਾਮਲ ਹੋਣਾ ਤੈਅ ਮੰਨਿਆ ਜਾ ਰਿਹਾ ਹੈ। 
 


author

DILSHER

Content Editor

Related News