ਸਨਅਤਕਾਰਾਂ ਦੀ ਸਲਾਹ ਨਾਲ ਪੰਜਾਬ ਵਿਚ ਸਨਅਤ ਸਬੰਧੀ ਨੀਤੀਆਂ ਲਾਗੂ ਕਰਾਂਗੇ: ਸੌਂਦ

Tuesday, Oct 22, 2024 - 08:44 AM (IST)

ਜਲੰਧਰ/ਚੰਡੀਗੜ੍ਹ (ਧਵਨ): ਪੰਜਾਬ ਦੇ ਉਦਯੋਗ ਅਤੇ ਵਣਜ, ਪੂੰਜੀ ਨਿਵੇਸ਼, ਕਿਰਤ ਅਤੇ ਸੈਰ ਸਪਾਟਾ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਸੋਮਵਾਰ ਨੂੰ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਦੇ ਪ੍ਰੋਗਰਾਮ ਵਿਚ ਉਦਯੋਗਪਤੀ ਮੀਟਿੰਗ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਸਨਅਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਸਨਅਤਕਾਰਾਂ ਨਾਲ ਸਲਾਹ ਕਰਕੇ ਪੰਜਾਬ ਵਿਚ ਸਨਅਤੀ ਨੀਤੀਆਂ ਲਾਗੂ ਕੀਤੀਆਂ ਜਾਣਗੀਆਂ ਤਾਂ ਜੋ ਸਨਅਤਕਾਰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਕੰਮ ਕਰ ਸਕਣ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਖ਼ਿਲਾਫ਼ ਐਕਸ਼ਨ!

ਸੀ.ਆਈ.ਆਈ ਪੰਜਾਬ ਸਰਕਾਰ ਦੇ ਸੈਕਟਰ 31 ਸਥਿਤ ਦਫ਼ਤਰ ਵਿਖੇ ਆਪਣੇ ਸੰਬੋਧਨ ਦੌਰਾਨ ਸੌਂਧ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਾਂ ਦੇ ਵਿਕਾਸ ਲਈ ਗੰਭੀਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਇਨਵੈਸਟ ਪੰਜਾਬ ਦੇ ਪੋਰਟਲ ਨੂੰ ਹੋਰ ਸਬੰਧਤ ਵਿਭਾਗਾਂ ਦੀਆਂ ਵੈੱਬਸਾਈਟਾਂ ਨਾਲ ਜੋੜ ਦਿੱਤਾ ਜਾਵੇਗਾ ਤਾਂ ਜੋ ਉਦਯੋਗਪਤੀਆਂ ਨੂੰ ਕਈ ਤਰ੍ਹਾਂ ਦੀਆਂ ਪਰਮਿਸ਼ਨਾਂ ਲੈਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।

ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਹਾਈ ਲੈਵਲ ਮੀਟਿੰਗ 'ਚ ਲਏ 4 ਵੱਡੇ ਫ਼ੈਸਲੇ, ਜਾਣੋ ਕੀ ਹੋਣਗੇ ਬਦਲਾਅ

ਉਨ੍ਹਾਂ ਕਿਹਾ ਕਿ ਪਿਛਲੇ ਢਾਈ ਸਾਲਾਂ ਵਿਚ ਪੰਜਾਬ ਵਿਚ ਕਰੀਬ 88 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ ਅਤੇ ਇਹ ਰਫ਼ਤਾਰ ਤੇਜ਼ੀ ਨਾਲ ਜਾਰੀ ਹੈ। ਸੌਂਧ ਨੇ ਕਿਹਾ ਕਿ ਨਿਵੇਸ਼ ਲਈ ਪੰਜਾਬ ਦੀਆਂ ਨੀਤੀਆਂ ਦੇਸ਼ ਵਿਚ ਪਹਿਲੇ ਦਰਜੇ ਦੀਆਂ ਹਨ। ਉਨ੍ਹਾਂ ਸਨਅਤਕਾਰਾਂ ਨੂੰ ਪੰਜਾਬ ਦੀ ਤਰੱਕੀ ਵਿਚ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਉਦਯੋਗ ਨੂੰ ਸੂਬੇ ਤੋਂ ਬਾਹਰ ਨਹੀਂ ਜਾਣ ਦੇਵੇਗੀ ਅਤੇ ਉਦਯੋਗਪਤੀਆਂ ਦੀਆਂ ਸਾਰੀਆਂ ਲੋੜਾਂ ਪੂਰੀਆਂ ਕਰਨ ਲਈ ਵਚਨਬੱਧ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News