ਉਦਯੋਗਪਤੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਸਮਾਂਬੱਧ ਤਰੀਕੇ ਨਾਲ ਕੀਤਾ ਜਾਵੇ ਨਿਪਟਾਰਾ : ਸੌਂਦ

Friday, Oct 25, 2024 - 11:22 AM (IST)

ਚੰਡੀਗੜ੍ਹ/ਜਲੰਧਰ/ਖੰਨਾ (ਅੰਕੁਰ, ਧਵਨ, ਕਮਲ, ਸੁਖਵਿੰਦਰ ਕੌਰ)- ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਉਦਯੋਗ ਭਵਨ ਵਿਖੇ ਸਾਰੇ ਜ਼ਿਲ੍ਹਿਆਂ ਦੇ ਜਨਰਲ ਮੈਨੇਜਰਾਂ (ਜੀ. ਐੱਮਜ਼) ਨਾਲ ਸਮੀਖਿਆ ਮੀਟਿੰਗ ਕੀਤੀ। ਪੰਜਾਬ ’ਚ ਸਨਅਤੀ ਖੇਤਰ ਦੀ ਉੱਨਤੀ ਅਤੇ ਉਦਯੋਗਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੇ ਲਾਭਾਂ ਬਾਰੇ ਇਸ ਮੌਕੇ ਵਿਸਥਾਰ ’ਚ ਚਰਚਾ ਕੀਤੀ ਗਈ।

ਮੀਟਿੰਗ ਦੌਰਾਨ ਉਦਯੋਗ ਮੰਤਰੀ ਨੇ ਸਾਰੇ ਜਨਰਲ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਉਦਯੋਗਪਤੀਆਂ ਦੀਆਂ ‘ਇਨਵੈਸਟ ਪੰਜਾਬ’ ਦੇ ਪੋਰਟਲ ’ਤੇ ਪ੍ਰਵਾਨਗੀਆਂ ਤੇ ਪ੍ਰੋਤਸਾਹਨ ਸਬੰਧੀ ਦਰਖਾਸਤਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰ ਕੇ ਜਲਦ ਨਿਪਟਾਰਾ ਕੀਤਾ ਜਾਵੇ। ਉਦਯੋਗਪਤੀਆਂ ਨਾਲ ਗੱਲ ਕਰ ਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਨਿਪਟਾਰਾ ਸਮਾਂਬੱਧ ਤਰੀਕੇ ਨਾਲ ਕੀਤਾ ਜਾਵੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਮੁੜ ਸਰਗਰਮ ਹੋਏ ਕੈਪਟਨ ਅਮਰਿੰਦਰ ਸਿੰਘ

ਸੌਂਦ ਨੇ ਕਿਹਾ ਕਿ ਸੂਬੇ ਦੀ ਖੁਸ਼ਹਾਲੀ ਲਈ ਸਨਅਤਕਾਰਾਂ ਨੂੰ ਖੱਜਲ-ਖੁਆਰੀ ਰਹਿਤ ਮਾਹੌਲ ਦੇਣਾ ਸਾਡਾ ਫਰਜ਼ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਸਾਰੇ ਜਨਰਲ ਮੈਨੇਜਰ ਆਪੋ-ਆਪਣੇ ਇਲਾਕੇ ਦੇ ਉਦਯੋਗਪਤੀਆਂ ਨਾਲ ਬਿਹਤਰ ਤੇ ਸੁਖਾਵੇਂ ਸਬੰਧ ਬਣਾ ਕੇ ਰੱਖਣ। ਸਰਕਾਰੀ ਸਕੀਮਾਂ ਤੇ ਸਬਸਿਡੀਆਂ ਦਾ ਲਾਭ ਛੋਟੇ ਉਦਯੋਗਾਂ ਤੇ ਸਨਅਤਕਾਰਾਂ ਨੂੰ ਦਿੱਤਾ ਜਾਣਾ ਵੀ ਯਕੀਨੀ ਬਣਾਇਆ ਜਾਵੇ। ਉਦਯੋਗ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸਰਕਾਰ ਦੀਆਂ ਸਵੈ ਰੋਜ਼ਗਾਰ ਦੀਆਂ ਸਕੀਮਾਂ ਦਾ ਆਈ. ਟੀ. ਆਈਜ ਤੇ ਪੋਲੀਟੈਕਨਿਕ ’ਚ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਨੌਜਵਾਨ ਮੁੰਡੇ-ਕੁੜੀਆਂ ਇਸ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

ਮੀਟਿੰਗ ਵਿਚ ਉਦਯੋਗ ਤੇ ਵਣਜ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਇਨਵੈਸਟ ਪੰਜਾਬ ਦੇ ਸੀ. ਈ. ਓ. ਡੀ. ਪੀ.ਐੱਸ. ਖਰਬੰਦਾ ਅਤੇ ਸਾਰੇ ਜ਼ਿਲਿਆਂ ਦੇ ਜਨਰਲ ਮੈਨੇਜਰ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News