ਤਰੁਣਪ੍ਰੀਤ ਸਿੰਘ ਸੌਂਦ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ
Tuesday, Feb 11, 2025 - 04:12 PM (IST)
![ਤਰੁਣਪ੍ਰੀਤ ਸਿੰਘ ਸੌਂਦ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ](https://static.jagbani.com/multimedia/2025_2image_16_12_203549514sondh.jpg)
ਚੰਡੀਗੜ੍ਹ : ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਪੰਜਾਬੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ। ਇੱਥੋਂ ਜਾਰੀ ਆਪਣੇ ਸੁਨੇਹੇ ਵਿਚ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਪਿਆਰ, ਹਮਦਰਦੀ ਅਤੇ ਬਰਾਬਰੀ ਦਾ ਦਿੱਤਾ ਸੰਦੇਸ਼ ਸਾਨੂੰ ਆਉਣ ਵਾਲੇ ਸਮੇਂ ਵਿਚ ਵੀ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰਦਾ ਰਹੇਗਾ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਮਨੁੱਖੀ ਕਦਰਾਂ-ਕੀਮਤਾਂ ਨੂੰ ਬਣਾਏ ਰੱਖਣ ਦੀ ਭਾਵਨਾ ਨੂੰ ਉਭਾਰਿਆ ਅਤੇ ਉਹ ਸਮੁੱਚੇ ਸਮਾਜ ਲਈ ਅੱਜ ਵੀ ਗਿਆਨ ਦਾ ਸਰੋਤ ਬਣੇ ਹੋਏ ਹਨ। ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜ਼ਿੰਦਗੀ ਅਤੇ ਸਿੱਖਿਆਵਾਂ ਸਾਨੂੰ ਹਮੇਸ਼ਾ ਅਜਿਹਾ ਸਮਾਜ ਸਿਰਜਣ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ, ਜੋ ਕਿ ਜਾਤ-ਪਾਤ ਰਹਿਤ ਹੋਵੇ ਅਤੇ ਜਿੱਥੇ ਸਭ ਨੂੰ ਬਣਦਾ ਮਾਣ-ਸਨਮਾਨ ਮਿਲੇ। ਅਜਿਹਾ ਸਮਾਜ ਧਰਮ, ਜਾਤੀ ਅਤੇ ਲਿੰਗ ਭੇਦਭਾਵ ਤੋਂ ਉੱਪਰ ਹੈ।