ਮੰਤਰੀ ਤਰੁਣਪ੍ਰੀਤ ਸੌਂਧ ਨੇ ਕਿਸਾਨਾਂ ਨੂੰ ਲੈ ਕੇ ਭਾਜਪਾ ''ਤੇ ਵਿੰਨ੍ਹੇ ਨਿਸ਼ਾਨੇ, ਦਿੱਤਾ ਇਹ ਬਿਆਨ
Friday, Dec 06, 2024 - 01:04 PM (IST)
ਲੁਧਿਆਣਾ (ਗਣੇਸ਼) : ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ 'ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਹੈ ਕਿ ਜਿਹੜੇ ਪੰਜਾਬ ਦੇ ਕਿਸਾਨ ਦੇਸ਼ ਦੇ ਲੋਕਾਂ ਨੂੰ ਅੰਨ ਦਿੰਦੇ ਹਨ, ਉਨ੍ਹਾਂ ਨੂੰ ਹੀ ਦਿੱਲੀ ਜਾਣ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਧਾਰਾ-144 ਲਾਗੂ ਕਰ ਦਿੱਤੀ ਹੈ, ਜੋ ਕਿ ਬਿਲਕੁਲ ਗਲਤ ਹੈ।
ਇਹ ਵੀ ਪੜ੍ਹੋ : Plumber ਦੀ ਨਿਕਲੀ ਡੇਢ ਕਰੋੜ ਦੀ Lottery, ਕਿਸਮਤ 'ਤੇ ਨਾ ਹੋਇਆ ਯਕੀਨ (ਵੀਡੀਓ)
ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ। ਮੰਤਰੀ ਤਰੁਣਪ੍ਰੀਤ ਸੌਂਧ ਨੇ ਇੱਥੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵਿਧਾਇਕਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ 'ਚ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਅਤੇ ਹੋਰ ਅਹੁਦੇਦਾਰ ਸ਼ਾਮਲ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਮੀਟਿੰਗ ਦੌਰਾਨ ਨਗਰ ਨਿਗਮ ਚੋਣਾਂ ਸਬੰਧੀ ਵਿਚਾਰ-ਵਟਾਂਦਰੇ ਕੀਤੇ ਗਏ। ਮੰਤਰੀ ਤਰੁਣਪ੍ਰੀਤ ਸੌਂਧ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਇੱਕੋ ਏਜੰਡਾ ਹੈ, ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਵਾਂ ਉਪਲੱਬਧ ਕਰਾਉਣਾ ਤਾਂ ਜੋ ਉਨ੍ਹਾਂ ਨੂੰ ਕਿਸੇ ਤਰੀਕੇ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ। ਉਨ੍ਹਾਂ ਨੇ ਕਿਹਾ ਕਿ ਹਾਈਕੋਰਟ ਵੱਲੋਂ ਜੋ ਨਿਰਦੇਸ਼ ਜਾਰੀ ਕੀਤੇ ਹਨ, ਉਨ੍ਹਾਂ ਦੇ ਅਨੁਸਾਰ ਨਗਰ ਨਿਗਮ ਦੀਆਂ ਚੋਣਾਂ ਕਰਵਾਈਆਂ ਜਾਣੀਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8