ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਸਾਨੂੰ ਆਜ਼ਾਦੀ, ਧਰਮ ਤੇ ਇਨਸਾਫ਼ ਲਈ ਲੜਨ ਦੀ ਪ੍ਰੇਰਣਾ ਦਿੱਤੀ - ਮੰਤਰੀ ਸੌਂਦ
Friday, Oct 10, 2025 - 06:26 PM (IST)

ਖੰਨਾ (ਬਿਪਨ)- ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੇ 350 ਸਾਲਾਂ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੀ ਵਿਸ਼ਾਲ ਰੀਵਿਊ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ।
ਇਹ ਖ਼ਬਰ ਵੀ ਪੜ੍ਹੋ - Diwali ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ! ਹਰ ਪੰਜਾਬੀ ਨੂੰ ਮਿਲੇਗਾ ਫ਼ਾਇਦਾ
ਮੀਟਿੰਗ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਦੀਪਕ ਬਾਲੀ (ਐਡਵਾਈਜ਼ਰ ਟੂਰਿਜ਼ਮ ਅਤੇ ਕਲਚਰ ਵਿਭਾਗ), ਆਪ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਜਸਵਿੰਦਰ ਸਿੰਘ, ਗੁਰਦਾਸਪੁਰ ਜ਼ਿਲ੍ਹਾ ਪ੍ਰਧਾਨ ਅਤੇ ਪਲਾਨਿੰਗ ਬੋਰਡ ਚੇਅਰਮੈਨ ਜੋਬਨ ਰੰਧਾਵਾ ਸਮੇਤ ਵੱਖ-ਵੱਖ ਹਲਕਾ ਇੰਚਾਰਜ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਇਸ ਮੌਕੇ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰ ਜੀਤ ਸਿੰਘ, ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ, ਐੱਸ.ਐੱਸ.ਪੀ. ਗੁਰਦਾਸਪੁਰ ਅਦਿਤਯਾ ਕੁਮਾਰ, ਐੱਸ.ਐੱਸ.ਪੀ. ਬਟਾਲਾ ਸੋਹੇਲ ਮੀਰ ਅਤੇ ਵੱਖ-ਵੱਖ ਵਿਭਾਗਾਂ ਦੇ ਅਫ਼ਸਰ ਵੀ ਮੌਜੂਦ ਸਨ। ਮੀਟਿੰਗ ਦੌਰਾਨ ਵਿਭਾਗਾਂ ਨੇ ਸਮਾਗਮ ਦੇ ਸੁਰੱਖਿਆ, ਲੋਜਿਸਟਿਕਸ ਅਤੇ ਹੋਰ ਕਾਰਜਾਂ ਦੀ ਤਿਆਰੀ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖ਼ਤਰਾ! ਬੰਬ ਧਮਾਕਿਆਂ ਦੀ ਸਾਜ਼ਿਸ਼ ਦਾ ਖ਼ੁਲਾਸਾ; ਸੁਰੱਖਿਆ ਏਜੰਸੀਆਂ ਅਲਰਟ
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਾਨੂੰ ਹਮੇਸ਼ਾਂ ਆਜ਼ਾਦੀ, ਧਰਮ ਤੇ ਇਨਸਾਫ਼ ਲਈ ਲੜਨ ਦੀ ਪ੍ਰੇਰਣਾ ਦਿੰਦੀ ਹੈ। ਸਰਕਾਰ ਇਸ ਸਮਾਗਮ ਨੂੰ ਸਰਵੋਤਮ ਢੰਗ ਨਾਲ ਮਨਾਉਣ ਲਈ ਹਰ ਸੰਭਵ ਪ੍ਰਬੰਧ ਕਰ ਰਹੀ ਹੈ। ਲੋਕਾਂ ਨੂੰ ਆਸਾਨੀ, ਸੁਰੱਖਿਆ ਅਤੇ ਸੁਵਿਧਾ ਦਿੰਦੇ ਹੋਏ ਸਮਾਗਮ ਕਰਵਾਇਆ ਜਾਵੇਗਾ। ਮੀਟਿੰਗ ਵਿਚ ਸਮਾਗਮ ਦੀਆਂ ਤਿਆਰੀਆਂ, ਸੁਰੱਖਿਆ ਉਪਾਅ ਅਤੇ ਪ੍ਰਬੰਧਾਂ ਬਾਰੇ ਵਿਸ਼ੇਸ਼ ਰੀਵਿਊ ਕੀਤਾ ਗਿਆ। ਸਾਰੇ ਅਹੁਦੇਦਾਰਾਂ ਨੇ ਆਪਣੀਆਂ ਟੀਮਾਂ ਨੂੰ ਸਮਾਗਮ ਸਫਲ ਅਤੇ ਸ਼ਾਨਦਾਰ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8