ਭਾਰਤ-ਪਾਕਿ ਸਰਹੱਦ ਤੋਂ 22 ਕਰੋੜ ਤੋਂ ਵੱਧ ਦੀ ਹੈਰੋਇਨ ਬਰਾਮਦ

08/02/2019 3:01:42 PM

ਲੁਧਿਆਣਾ (ਅਨਿਲ) : ਸਪੈਸ਼ਲ ਟਾਸਕ ਫੋਰਸ ਦੀ ਲੁਧਿਆਣਾ ਟੀਮ ਵਲੋਂ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਸ਼ੁੱਕਰਵਾਰ ਸਵੇਰੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਾਢੇ 22 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਐੱਸ. ਟੀ. ਐੱਫ. ਲੁਧਿਆਣਾ-ਫਿਰੋਜ਼ਪੁਰ ਰੇਂਜ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੁਖਬਿਰ ਖਾਸ ਨੇ ਸੂਚਨਾ ਦਿੱਤੀ ਸੀ ਕਿ ਭਾਰਤ ਪਾਕਿਸਤਾਨ ਬਾਰਡਰ ਕੋਲ ਕੰਡਿਆਲੀ ਤਾਰ ਪਾਰ ਬੁਰਜੀ ਨੰਬਰ 206/6 ਦੇ ਨੇੜੇ ਪਾਕਿਸਤਾਨ ਤੋਂ ਲਿਆਂਦੀ ਗਈ ਹੈਰੋਇਨ ਦੀ ਵੱਡੀ ਖੇਪ ਕਸ਼ਮੀਰ ਸਿੰਘ ਪੁੱਤਰ ਸਾਹਿਬ ਸਿੰਘ ਦੇ ਖੇਤ ਵਿਚ ਦਬਾ ਕੇ ਰੱਖੀ ਗਈ ਹੈ, ਜਿਸ ਤੋਂ ਬਾਅਦ ਪੁਲਸ ਨੇ ਸਖਤ ਕਾਰਵਾਈ ਕਰਦੇ ਹੋਏ ਬੀ. ਐੱਸ. ਐੱਫ. ਦੇ ਨਾਲ ਮਿਲ ਕੇ ਜ਼ਮੀਨ 'ਚ ਦਬਾ ਕੇ ਰੱਖੀ 4 ਕਿੱਲੋ 510 ਗ੍ਰਾਮ ਹੈਰੋਇਨ ਬਰਾਮਦ ਕਰ ਲਈ। 

ਦੂਜੇ ਪਾਸੇ ਇਸ ਮਾਮਲੇ ਵਿਚ ਅਜੇ ਤਕ ਕਿਸੇ ਵੀ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ, ਜਿਸ ਦੇ ਚੱਲਦੇ ਪੁਲਸ ਮੁਲਜ਼ਮਾਂ ਦੀ ਤਲਾਸ਼ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਇਸ ਬਾਬਤ ਮੋਹਾਲੀ ਐੱਸ. ਟੀ. ਐੱਫ. ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।


Gurminder Singh

Content Editor

Related News