ਬਰਨਾਲਾ ''ਚ ਤਣਾਅਪੂਰਨ ਹੋਇਆ ਮਾਹੌਲ, SGPC ਦੀ ਟਾਸਕ ਫੋਰਸ ਤਾਇਨਾਤ, ਵੱਡੀ ਗਿਣਤੀ ਪਹੁੰਚੀ ਪੁਲਸ

Friday, Sep 13, 2024 - 06:25 PM (IST)

ਬਰਨਾਲਾ ''ਚ ਤਣਾਅਪੂਰਨ ਹੋਇਆ ਮਾਹੌਲ, SGPC ਦੀ ਟਾਸਕ ਫੋਰਸ ਤਾਇਨਾਤ, ਵੱਡੀ ਗਿਣਤੀ ਪਹੁੰਚੀ ਪੁਲਸ

ਬਰਨਾਲਾ (ਪੁਨੀਤ ਮਾਨ) : ਬਰਨਾਲਾ ਬੱਸ ਅੱਡੇ 'ਤੇ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਐੱਸ. ਜੀ. ਪੀ. ਸੀ. ਟਾਸਕ ਫੋਰਸ ਦੇ ਮੁਲਾਜ਼ਮ ਅਤੇ ਦੁਕਾਨਦਾਰ ਆਹਮੋ ਸਾਹਮਣੇ ਹੋ ਗਏ। ਦਰਅਸਲ ਐੱਸ. ਜੀ. ਪੀ. ਸੀ. ਮੁਲਾਜ਼ਮਾਂ ਨੇ ਕਈ ਦੁਕਾਨਾਂ ਬੰਦ ਕਰ ਦਿੱਤੀਆਂ। ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਭਾਰੀ ਪੁਲਸ ਫੋਰਸ ਮੌਕੇ 'ਤੇ ਤਾਇਨਾਤ ਕਰਨੀ ਪਈ। ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਅਤੇ ਹੋਰ ਕਰਮਚਾਰੀਆਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਬਰਨਾਲਾ ਦੇ ਬੱਸ ਅੱਡੇ ਦੇ ਨਜ਼ਦੀਕ ਸਾਰੀਆਂ ਦੁਕਾਨਾਂ ਸ਼੍ਰੋਮਣੀ ਕਮੇਟੀ ਦੀਆਂ ਹਨ ਪਰ ਮਹੰਤ ਪਿਆਰਾ ਸਿੰਘ ਨੇ ਬਿਨਾਂ ਕਿਸੇ ਕੋਰਟ ਦੇ ਹੁਕਮ ਦੇ ਦੁਕਾਨਦਾਰਾਂ ਨੂੰ ਗੁੰਮਰਾਹ ਕਰਕੇ ਦੁਕਾਨਾਂ ਦਾ ਕਿਰਾਇਆ ਵਸੂਲਣਾ ਸ਼ੁਰੂ ਕਰ ਦਿੱਤਾ ਹੈ।

PunjabKesari

ਇਹ ਦੁਕਾਨਾਂ ਪਿਛਲੇ 50 ਸਾਲਾਂ ਤੋਂ ਐੱਸ.ਜੀ.ਪੀ.ਸੀ. ਦੇ ਨਾਂ 'ਤੇ ਕਿਰਾਏ 'ਤੇ ਹਨ ਅਤੇ ਐੱਸ.ਜੀ.ਪੀ.ਸੀ. ਹੀ ਇਹ ਕਿਰਾਇਆ ਵਸੂਲਦੀ ਰਹੀ ਹੈ ਪਰ ਉਕਤ ਮਹੰਤ ਨੇ ਦੁਕਾਨਾਂ ਦਾ ਕਿਰਾਇਆ ਅੱਧਾ ਕਰਨ ਦਾ ਲਾਲਚ ਦਿੱਤਾ। ਮਹੰਤ ਦੇ ਨਾਲ ਮਿਲ ਕੇ ਕੁਝ ਦੁਕਾਨਦਾਰ ਇਹ ਦੁਕਾਨਾਂ ਹੜੱਪਣਾ ਚਾਹੁੰਦੇ ਹਨ। ਉਹ ਉਨ੍ਹਾਂ ਦੀਆਂ ਦੁਕਾਨਾਂ ਉੱਤੇ ਕਾਰਵਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਦੁਕਾਨਦਾਰ ਕਿਰਾਇਆ ਨਹੀਂ ਦੇ ਰਹੇ ਹਨ ਜਦਕਿ ਕੁਝ ਦੁਕਾਨਦਾਰ ਕਿਰਾਇਆ ਦੇ ਰਹੇ ਹਨ। ਹੁਣ ਤੱਕ ਉਹ 8 ਦੁਕਾਨਾਂ 'ਤੇ ਤਾਲੇ ਲਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਕਾਨੂੰਨ ਦੇ ਦਾਇਰੇ 'ਚ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਇਸ ਮਸਲੇ ਨੂੰ ਸੁਲਝਾਉਣ ਦਾ ਯਤਨ ਕੀਤਾ ਹੈ, ਜਿਸ ਕਰਕੇ ਉਨ੍ਹਾਂ ਨੇ ਆਪਣੀ ਕਾਰਵਾਈ ਰੋਕ ਦਿੱਤੀ ਹੈ।

ਇਹ ਵੀ ਪੜ੍ਹੋ : ਡੇਰਾ ਬਿਆਸ ਵਲੋਂ ਇਕ ਹੋਰ ਵੱਡਾ ਐਲਾਨ, ਜਾਰੀ ਹੋਇਆ ਨੋਟੀਫਿਕੇਸ਼ਨ

PunjabKesari

ਕੀ ਕਹਿਣਾ ਹੈ ਪ੍ਰਦਰਸ਼ਨਕਾਰੀ ਦੁਕਾਨਦਾਰਾਂ ਦਾ 

ਇਸ ਮੌਕੇ ਪ੍ਰਦਰਸ਼ਨਕਾਰੀ ਦੁਕਾਨਦਾਰਾਂ ਨੇ ਕਿਹਾ ਕਿ ਬੱਸ ਅੱਡੇ ਦੇ ਨਜ਼ਦੀਕ ਦੀਆਂ ਦੁਕਾਨਾਂ ਡੇਰਾ ਬਾਬਾ ਗਾਂਧਾ ਸਿੰਘ ਦੀਆਂ ਹਨ। ਪਹਿਲਾਂ ਇਹ ਦੁਕਾਨਾਂ ਐੱਸ.ਜੀ.ਪੀ.ਸੀ. ਦੇ ਅਧੀਨ ਸਨ ਪਰ ਕੁਝ ਸਮੇਂ ਪਹਿਲਾਂ ਡੇਰਾ ਅਤੇ ਐੱਸ.ਜੀ.ਪੀ.ਸੀ. ਕੋਰਟ ਜਾ ਰਹੇ ਸਨ। ਡੇਰੇ ਨੇ ਹਾਈ ਕੋਰਟ ਤੋਂ ਕੇਸ ਜਿੱਤ ਲਿਆ ਹੈ। ਇਸ ਮਗਰੋਂ ਡੇਰੇ ਦੇ ਮਹੰਤ ਬਾਬਾ ਪਿਆਰਾ ਸਿੰਘ ਨੇ ਦੁਕਾਨਦਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਇਸ ਬਾਰੇ ਭਰੋਸਾ ਦਿੱਤਾ। ਇਸ ਤੋਂ ਬਾਅਦ ਸਾਰੇ ਦੁਕਾਨਦਾਰਾਂ ਨੇ ਡੇਰੇ ਦੇ ਮਹੰਤ ਪਿਆਰਾ ਸਿੰਘ ਨੂੰ ਦੁਕਾਨਾਂ ਦਾ ਕਿਰਾਇਆ ਦੇਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਐੱਸ. ਜੀ. ਪੀ. ਸੀ. ਨੇ ਡਰਾਉਣ ਅਤੇ ਧਮਕਾਉਣ ਦੀ ਨੀਤੀ ਦੇ ਤਹਿਤ ਦੁਕਾਨਦਾਰ ਯੂਨੀਅਨ ਪ੍ਰਧਾਨ 'ਤੇ ਹਮਲਾ ਕੀਤਾ ਹੈ। ਇਸ ਤੋਂ ਬਾਅਦ ਸਾਰੇ ਦੁਕਾਨਦਾਰਾਂ ਨੇ ਇਕੱਠੇ ਹੋ ਕੇ ਇਸਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਅੱਜ ਐਸ.ਜੀ.ਪੀ.ਸੀ. ਨੇ ਉਨ੍ਹਾਂ ਦੀਆਂ ਦੁਕਾਨਾਂ ਦੀ ਤੋੜਭੰਨ ਕੀਤੀ ਹੈ। ਸਾਡੀਆਂ ਦੁਕਾਨਾਂ ਵਿਚ ਲੱਖਾਂ ਦਾ ਸਮਾਨ ਹੈ। ਐੱਸ.ਜੀ.ਪੀ.ਸੀ. ਦੀ ਇਹ ਧੱਕਾ-ਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹ ਇਸ ਦਾ ਵਿਰੋਧ ਕਰਨਗੇ। ਉਨ੍ਹਾਂ ਪ੍ਰਸ਼ਾਸਨ ਤੋਂ ਐੱਸ. ਜੀ. ਪੀ. ਸੀ. ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਖ਼ਤਰੇ ਦੀ ਘੰਟੀ, ਪੰਜਾਬ 'ਚ ਨਵਾਂ ਕਾਨੂੰਨ ਲਾਗੂ, 5 ਹਜ਼ਾਰ ਦਾ ਚਲਾਨ, ਪਾਸਪੋਰਟ 'ਚ ਵੀ ਆਵੇਗੀ ਦਿੱਕਤ

PunjabKesari

ਕੀ ਕਹਿਣਾ ਹੈ ਮਹੰਤ ਪਿਆਰਾ ਸਿੰਘ ਦੀ

ਇਸ ਮੌਕੇ ਮਹੰਤ ਪਿਆਰਾ ਸਿੰਘ ਨੇ ਕਿਹਾ ਕਿ ਐੱਸ.ਜੀ.ਪੀ.ਸੀ. ਦੁਕਾਨਦਾਰਾਂ ਨਾਲ ਧੱਕਾ ਕਰ ਰਹੀ ਹੈ। ਇਹ ਦੁਕਾਨਾਂ ਡੇਰਾ ਬਾਬਾ ਗਾਂਧਾ ਸਿੰਘ ਦੀਆਂ ਹਨ। ਅੱਜ ਐੱਸ.ਜੀ.ਪੀ.ਸੀ. ਮੈਨੇਜਰ 200 ਲੋਕਾਂ ਨੂੰ ਤਲਵਾਰਾਂ ਅਤੇ ਡੰਡਿਆਂ ਨਾਲ ਲੈ ਕੇ ਆ ਗਏ ਅਤੇ ਦੁਕਾਨਦਾਰਾਂ ਨਾਲ ਧੱਕਾ ਕੀਤਾ ਗਿਆ ਹੈ। ਦੁਕਾਨਦਾਰਾਂ ਨੂੰ ਦੁਕਾਨਾਂ ਤੋਂ ਬਾਹਰ ਕਰ ਦਿੱਤਾ ਗਿਆ। ਦੁਕਾਨਾਂ ਵਿਚ ਤੋੜਭੰਨ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਗੁੰਡਾਗਰਦੀ ਦਾ ਹੱਕ ਕਿਸੇ ਨੂੰ ਨਹੀਂ ਹੈ। ਜੇ ਕਿਸੇ ਨੂੰ ਕੋਈ ਇਤਰਾਜ਼ ਹੈ, ਤਾਂ ਉਹ ਅਦਾਲਤ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ 15 ਦਸੰਬਰ 2023 ਨੂੰ ਸੁਪਰੀਮ ਕੋਰਟ ਨੇ ਇਸ ਮਾਲਕਾਨੇ ਹੱਕ ਨੂੰ ਲੈ ਕੇ ਐੱਸ.ਜੀ.ਪੀ.ਸੀ. ਦਾ ਕੇਸ ਰੱਦ ਕਰ ਦਿੱਤਾ ਸੀ। 

ਇਹ ਵੀ ਪੜ੍ਹੋ : ਰਾਸ਼ਨ ਕਾਰਡ ਵਾਲਿਓ ਕਰ ਲਓ ਇਹ ਕੰਮ, ਨਹੀਂ ਤਾਂ ਬੰਦ ਹੋ ਜਾਵੇਗੀ ਕਣਕ ਮਿਲਣੀ

PunjabKesari

ਕੀ ਕਹਿਣਾ ਹੈ ਡੀ. ਐੱਸ. ਪੀ. ਦਾ

ਇਸ ਸਬੰਧੀ ਡੀ.ਐੱਸ.ਪੀ. ਬਰਨਾਲਾ ਸਤਵੀਰ ਸਿੰਘ ਨੇ ਕਿਹਾ ਕਿ ਬਰਨਾਲਾ ਬੱਸ ਸਟੈਂਡ ਦੇ ਆਸ-ਪਾਸ ਕਈ ਦੁਕਾਨਾਂ ਹਨ। ਇਨ੍ਹਾਂ ਦੁਕਾਨਾਂ ਦੀ ਮਲਕੀਅਤ ਨੂੰ ਲੈ ਕੇ ਡੇਰਾ ਬਾਬਾ ਗਾਂਧਾ ਸਿੰਘ ਅਤੇ ਐੱਸ.ਜੀ.ਪੀ.ਸੀ. ਵਿਚਕਾਰ ਵਿਵਾਦ ਚੱਲ ਰਿਹਾ ਹੈ। ਇਹ ਮਾਮਲਾ ਅਦਾਲ ਵਿਚ ਸੀ। ਉਨ੍ਹਾਂ ਕਿਹਾ ਕਿ ਇਹ ਦੁਕਾਨਾਂ ਐੱਸ.ਜੀ.ਪੀ.ਸੀ. ਨੇ ਕੁਝ ਦੁਕਾਨਦਾਰਾਂ ਨੂੰ ਦਿੱਤੀਆਂ ਸਨ ਪਰ ਹੁਣ ਕੁਝ ਦੁਕਾਨਦਾਰਾਂ ਨੇ ਐੱਸ.ਜੀ.ਪੀ.ਸੀ. ਨੂੰ ਕਿਰਾਇਆ ਨਹੀਂ ਦਿੱਤਾ ਹੈ। ਐੱਸ.ਜੀ.ਪੀ.ਸੀ. ਮੁਤਾਬਕ, ਉਨ੍ਹਾਂ ਨੇ ਲੀਜ਼ ਦੀਆਂ ਸ਼ਰਤਾਂ ਅਨੁਸਾਰ ਕੰਮ ਕੀਤਾ ਹੈ। ਉਥੇ ਹੀ ਦੁਕਾਨਦਾਰ ਐੱਸ.ਜੀ.ਪੀ.ਸੀ. ਦੀ ਕਾਰਵਾਈ ਦਾ ਵਿਰੋਧ ਕਰ ਰਹੇ ਹਨ। ਪ੍ਰਸ਼ਾਸਨ ਦੋਵੇਂ ਪੱਖਾਂ ਨਾਲ ਗੱਲਬਾਤ ਕਰ ਰਿਹਾ ਹੈ। ਦੋਵੇਂ ਨੂੰ ਬਿਠਾ ਕੇ ਮਾਮਲਾ ਸੁਲਝਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦੁਕਾਨਦਾਰਾਂ ਨਾਲ ਕੋਈ ਧੱਕਾ-ਮੁੱਕੀ ਹੁੰਦੀ ਹੈ ਤਾਂ ਪੁਲਸ ਕਾਰਵਾਈ ਕਰੇਗੀ।

ਇਹ ਵੀ ਪੜ੍ਹੋ : ਜੇ ਪਰਿਵਾਰ ਬਚਾਉਣਾ ਤਾਂ ਦਿਓ ਛੇ ਕਰੋੜ, ਨਹੀਂ ਤਾਂ ਜਲਦੀ ਦਿਖਾਵਾਂਗੇ ਟਰੇਲਰ

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News