ਪਿੰਡ ''ਚੋਂ ਲੰਘਣਾ ਹੈ ਹੈ ਤਾਂ ਲਿਆਓ ਜੀ 200 ਦੀ ਪਰਚੀ, ਅੱਗੋਂ ਪੁਲਸ ਨੇ ਪਾ ''ਤੀ ਕਾਰਵਾਈ
Friday, Jan 17, 2025 - 03:03 PM (IST)
ਪਟਿਆਲਾ (ਵੈੱਬ ਡੈਸਕ)- ਪਟਿਆਲਾ ਦੇ ਪਿੰਡ ਮਾੜੂ ਵਿਚ ਗੁੰਡਾ ਟੈਕਸ ਦੀ ਵਸੂਲੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਬਰੀ ਟੈਕਸ ਵਸੂਲੀ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਵੀਡੀਓ ਵਿਚ ਸਾਫ਼ ਵਿਖਾਈ ਦੇ ਰਿਹਾ ਹੈ ਕਿ ਪਿੰਡ ਵਿਚੋਂ ਲੰਘਣ ਵਾਲੇ ਵਾਹਨਾਂ ਦਾ ਟੈਕਸ ਕੱਟਿਆ ਜਾ ਰਿਹਾ ਹੈ। ਪਿੰਡ ਵਿਚੋਂ ਲੰਘਣਾ ਹੈ ਤਾਂ ਜੇਬ ਕਰੋ ਖਾਲੀ...ਲਿਆਓ ਜੀ 200 ਦੀ ਪਰਚੀ, ਦਾ ਕਹਿ ਕੇ ਜਬਰੀ ਵਸੂਲੀ ਕੀਤੀ ਜਾ ਰਹੀ ਹੈ। ਇਥੇ ਇਹ ਵੀ ਦੱਸ ਦੇਈਏ ਕਿ ਸ਼ੰਭੂ ਬਾਰਡਰ 'ਤੇ ਬੰਦ ਹੋਣ ਕਾਰਨ ਪਿੰਡਾਂ ਵਿਚੋਂ ਟਰੈਫਿਕ ਲੰਘ ਰਹੀ ਹੈ, ਜਿਸ ਦੀ ਜਬਰੀ ਵਸੂਲੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ, ਨੌਜਵਾਨ ਦੀ ਦਰਦਨਾਕ ਮੌਤ, ਟੋਟੇ-ਟੋਟੇ ਹੋਈ ਲਾਸ਼
ਪੁਲਸ ਦੇ ਧਿਆਨ ਵਿਚ ਆਉਣ ਮਗਰੋਂ ਕਾਰਵਾਈ ਕਰਨ ਤੋਂ ਬਾਅਦ ਸਰਪੰਚ ਸਣੇ 3 ਲੋਕਾਂ 'ਤੇ ਉਗਰਾਹੀ ਦਾ ਪਰਚਾ ਦਰਜ ਕੀਤਾ ਗਿਆ ਹੈ। ਐੱਸ. ਐੱਸ. ਪੀ. ਪਟਿਆਲਾ ਨਾਨਕ ਸਿੰਘ ਦਾ ਕਹਿਣਾ ਹੈ ਕਿ ਜਬਰੀ ਟੈਕਸ ਵਸੂਲੀ ਦਾ ਮਾਮਲਾ ਧਿਆਨ ਵਿਚ ਆਉਣ ਮਗਰੋਂ ਜਾਂਚ ਕਰਕੇ ਸਰਪੰਚ ਸਣੇ 3 ਲੋਕਾਂ 'ਤੇ ਉਗਰਾਹੀ ਦਾ ਪਰਚਾ ਦਰਜ ਕੀਤਾ ਗਿਆ ਹੈ। ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਅਤੇ ਜਨਤਕ ਵਿਵਸਥਾ ਬਣਾਈ ਰੱਖਣ ਲਈ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਇਹ ਚਿਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਕੋਈ ਦੋਬਾਰਾ ਇੰਝ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ ਅਤੇ ਗ੍ਰਿਫ਼ਤਾਰ ਵੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Instagram ਦੇ ਪਿਆਰ ਨੇ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਕੇ ਪਤਨੀ ਨੇ ਪਤੀ ਨੂੰ ਦਿੱਤੀ ਰੂਹ ਕੰਬਾਊ ਮੌਤ
ਇਹ ਵੀ ਪੜ੍ਹੋ : ਦਿੱਲੀ ਵਾਸੀ ਨਫ਼ਰਤ ਦੀ ਸਿਆਸਤ ਕਰਨ ਵਾਲੀਆਂ ਪਾਰਟੀਆਂ ਨੂੰ ਨਕਾਰ ਦੇਣ : ਭਗਵੰਤ ਮਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e