ਡਿਊਟੀ ''ਤੇ ਜਾ ਰਹੇ ਅਧਿਆਪਕ ਦੀ ਹਾਦਸੇ ''ਚ ਮੌਤ

Friday, Jul 05, 2019 - 02:18 PM (IST)

ਡਿਊਟੀ ''ਤੇ ਜਾ ਰਹੇ ਅਧਿਆਪਕ ਦੀ ਹਾਦਸੇ ''ਚ ਮੌਤ

ਫਰੀਦਕੋਟ (ਜਗਤਾਰ) : ਫਰੀਦਕੋਟ-ਗੁਰੂਹਰਸਹਾਏ ਹਾਈਵੇ 'ਤੇ ਸ਼ੁੱਕਰਵਾਰ ਸਵੇਰੇ ਵਾਪਰੇ ਭਿਆਨਕ ਹਾਦਸੇ 'ਚ ਇਕ ਅਧਿਆਪਕ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਮਹਾਦੇਵ ਕੁਮਾਰ ਵਜੋਂ ਹੋਈ ਜੋ ਕਿ ਫਰੀਦਕੋਟ ਦਾ ਰਹਿਣ ਵਾਲਾ ਸੀ ਅਤੇ ਸਾਦਿਕ ਵਿਖੇ ਸਰਕਾਰੀ ਸਕੂਲ ਵਿਚ ਵੋਕੇਸ਼ਨਲ ਅਧਿਆਪਕ ਵਜੋਂ ਤਾਇਨਾਤ ਸੀ। ਸ਼ੁੱਕਰਵਾਰ ਸੇਵੇਰ ਜਦੋਂ ਮਹਾਦੇਵ ਕੁਮਾਰ ਮੋਟਰਸਾਈਕਲ 'ਤੇ ਡਿਊਟੀ 'ਤੇ ਜਾ ਰਿਹਾ ਸੀ ਤਾਂ ਉਸ ਦੀ ਕਾਰ ਨਾਲ ਜ਼ੋਰਦਾਰ ਟੱਕਰ ਹੋ ਗਈ। ਇਸ ਦੌਰਾਨ ਮਹਾਦੇਵ ਕੁਮਾਰ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

PunjabKesari
ਇਸ ਮੌਕੇ ਫਰੀਦਕੋਟ ਥਾਣਾ ਸਦਰ ਦੇ ਤਫ਼ਤੀਸ਼ੀ ਅਫਸਰ ਏ. ਐੱਸ. ਆਈ. ਕਰਮਜੀਤ ਸਿੰਘ ਨੇ ਕਿਹਾ ਪਿੰਡ ਮਚਾਕੀ ਦੇ ਕੋਲ ਹਾਦਸਾ ਵਾਪਰਿਆ ਹੈ ਅਤੇ ਕਾਰ ਸਾਦਿਕ ਵਲੋਂ ਆ ਰਹੀ ਸੀ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News