ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਤਿੰਨ ਅਧਿਆਪਕ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

Friday, Mar 24, 2023 - 05:23 PM (IST)

ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਤਿੰਨ ਅਧਿਆਪਕ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਲਾਲਾਬਾਦ ਨਜ਼ਦੀਕ ਪੈਂਦੇ ਪਿੰਡ ਖਾਈ ਫੇਮੇ ਨੇੜੇ ਵਾਪਰੇ ਸੜਕ ਹਾਦਸੇ ਵਿਚ ਤਿੰਨ ਅਧਿਆਪਕ ਅਤੇ ਵਾਹਨ ਚਾਲਕ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਆਪਣੇ ਸ਼ੋਕ ਸੁਨੇਹੇ ਵਿਚ ਕਿਹਾ ਕਿ ਹਾਈ ਸਕੂਲ ਅਧਿਆਪਕ ਕੰਚਨ, ਪ੍ਰਿੰਸ ਅਤੇ ਮਨਿੰਦਰ ਦੀ ਇਸ ਹਾਦਸੇ ਵਿਚ ਮੌਤ ਨਾਲ ਸਕੂਲ ਸਿੱਖਿਆ ਵਿਭਾਗ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। 

ਉਨ੍ਹਾਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰਕ ਮੈਂਬਰਾਂ, ਦੋਸਤਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਉਨ੍ਹਾਂ ਇਸ ਹਾਦਸੇ ਵਿਚ ਜ਼ਖ਼ਮੀ ਹੋਏ ਅਧਿਆਪਕਾਂ ਦੀ ਸਹੀ ਸਾਂਭ ਸੰਭਾਲ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ।


author

Gurminder Singh

Content Editor

Related News