ਘਰੋਂ ਸਕੂਲ ਲਈ ਨਿਕਲੀ ਸਰਕਾਰੀ ਅਧਿਆਪਕਾ ਦੀ ਅਚਾਨਕ ਮੌਤ

Saturday, Mar 30, 2024 - 06:27 PM (IST)

ਗੁਰਦਾਸਪੁਰ (ਹਰਮਨ) : ਗੁਰਦਾਸਪੁਰ ਦੇ ਪਿੰਡ ਭੁੱਲੇਚੱਕ ਨੇੜੇ ਸੜਕ 'ਤੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਅਧਿਆਪਕਾ ਬੇਹੋਸ਼ੀ ਦੀ ਹਾਲਤ 'ਚ ਮਿਲੀ, ਜਿਸ ਨੂੰ ਗੁਰਦਾਸਪੁਰ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਬਲਜੀਤ ਕੌਰ (38) ਪਤਨੀ ਸਵਰਗੀ ਹਰਜਿੰਦਰ ਸਿੰਘ ਵਾਸੀ ਰਾਮ ਦਾਸ ਕਲੋਨੀ ਸਾਹਮਣੇ ਸਰਕਾਰੀ ਆਈ.ਟੀ.ਆਈ ਗੁਰਦਾਸਪੁਰ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਤੀਰਥ ਸਿੰਘ ਵਾਸੀ ਨਵਾਂ ਸ਼ਾਲਾ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਅਧਿਆਪਕਾ ਸੀ। ਸ਼ੁੱਕਰਵਾਰ ਨੂੰ ਉਹ ਆਪਣੇ ਪੇਕੇ ਪਿੰਡ ਨਵਾਂ ਸ਼ਾਲਾ ਆਈ ਸੀ ਅਤੇ ਸ਼ਨੀਵਾਰ ਸਵੇਰੇ ਕਰੀਬ 7.30 ਵਜੇ ਉਹ ਨਵਾਂ ਸ਼ਾਲਾ ਤੋਂ ਆਪਣੇ ਸਕੂਲ ਪਿੰਡ ਮਚਲੇ ਲਈ ਚਲੀ ਗਈ। ਕੁਝ ਸਮੇਂ ਬਾਅਦ ਉਨ੍ਹਾਂ ਨੂੰ ਕਿਸੇ ਦਾ ਫੋਨ ਆਇਆ ਕਿ ਬਲਜੀਤ ਕੌਰ ਪਿੰਡ ਭੁੱਲੇਚੱਕ ਕੋਲ ਸੜਕ ’ਤੇ ਪਈ ਹੈ। ਪਰਿਵਾਰਿਕ ਮੈਂਬਰ ਮੌਕੇ 'ਤੇ ਪਹੁੰਚੇ ਅਤੇ ਉਸ ਨੂੰ ਸਿਵਲ ਹਸਪਤਾਲ ਲੈ ਕੇ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਇਹ ਵੀ ਪੜ੍ਹੋ : ਖੁਸ਼ੀ-ਖੁਸ਼ੀ ਧੀ ਦਾ ਜਨਮ ਦਿਨ ਮਨਾ ਰਿਹਾ ਸੀ ਪਰਿਵਾਰ, ਕੇਕ ਖਾਣ ਤੋਂ ਬਾਅਦ 10 ਸਾਲਾ ਬੱਚੀ ਦੀ ਮੌਤ 

ਮ੍ਰਿਤਕਾ ਦੇ ਪਿਤਾ ਤੀਰਥ ਸਿੰਘ ਨੇ ਦੱਸਿਆ ਕਿ ਬਲਜੀਤ ਕੌਰ ਦਾ ਪਤੀ ਫੌਜ ਵਿਚ ਸੀ, ਕਰੀਬ ਦੋ ਸਾਲ ਪਹਿਲਾਂ ਜਦੋਂ ਉਹ ਛੁੱਟੀ ’ਤੇ ਘਰ ਆ ਰਿਹਾ ਸੀ ਤਾਂ ਰਸਤੇ ਵਿਚ ਟਰੇਨ ਦੀ ਲਪੇਟ ਵਿਚ ਆਉਣ ਨਾਲ ਉਸ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਹੁਣ ਕੇਵਲ ਬਲਜੀਤ ਕੌਰ ਹੀ ਆਪਣੇ ਤਿੰਨ ਬੱਚਿਆਂ ਦਾ ਪਾਲਣ ਪੋਸ਼ਣ ਕਰ ਰਹੀ ਸੀ। ਉਨ੍ਹਾਂ ਦੱਸਿਆ ਕਿ ਬਲਜੀਤ ਕੌਰ ਦੇ ਤਿੰਨ ਬੱਚੇ ਹਨ, ਜਿਨ੍ਹਾਂ 'ਚੋਂ ਇਕ 13 ਸਾਲ ਦੀ ਬੇਟੀ, ਦੂਸਰੀ 10 ਸਾਲ ਦੀ ਬੇਟੀ ਅਤੇ ਇਕ 8 ਸਾਲ ਦਾ ਬੇਟਾ ਹੈ। ਉਸ ਦੇ ਤਿੰਨ ਬੱਚੇ ਆਰਮੀ ਸਕੂਲ ਵਿਚ ਹੀ ਪੜ੍ਹਦੇ ਹਨ।

ਇਹ ਵੀ ਪੜ੍ਹੋ : ਹਵਸ 'ਚ ਅੰਨ੍ਹੇ ਵਿਅਕਤੀ ਨੇ ਇਨਸਾਨੀਅਤ ਕੀਤੀ ਸ਼ਰਮਸਾਰ, ਦਿਵਿਆਂਗ ਬੱਚੀ ਨਾਲ ਟੱਪੀਆਂ ਹੱਦਾਂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News