ਧਰਨੇ ''ਤੇ ਬੈਠੇ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਦੀ ਦੋ-ਟੁੱਕ
Sunday, Nov 18, 2018 - 12:27 PM (IST)

ਅੰਮ੍ਰਿਤਸਰ : ਪੰਜਾਬ ਵਿਚ ਅਧਿਆਪਕਾਂ ਵਲੋਂ ਲਗਾਏ ਗਏ ਧਰਨੇ 'ਤੇ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਇਕ ਵਾਰ ਫਿਰ ਵੱਡਾ ਬਿਆਨ ਦਿੱਤਾ ਹੈ। ਅਧਿਆਪਕਾਂ ਨੂੰ ਦੋ ਟੁੱਕ 'ਚ ਚਿਤਾਵਨੀ ਦਿੰਦਿਆਂ ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਉਹ ਜਾਂ ਤਾਂ ਅਧਿਆਪਕ ਬਣ ਜਾਣ ਜਾਂ ਫਿਰ ਲੀਡਰ। ਬਾਕੀ ਬਿਨਾਂ ਕੰਮ ਤੋਂ ਤਨਖਾਹ ਕਿਸੇ ਨੂੰ ਨਹੀਂ ਮਿਲੇਗੀ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਨੇ ਕਿਹਾ ਕਿ ਕੁਝ ਕੁ ਅਧਿਆਪਕਾਂ ਨੂੰ ਛੱਡ ਕੇ ਬਾਕੀ ਸਾਰੇ ਅਧਿਆਪਕ ਸਕੂਲ ਡਿਊਟੀ 'ਤੇ ਜਾ ਰਹੇ ਹਨ।
ਅੰਮ੍ਰਿਤਸਰ ਵਿਖੇ ਇਕ ਪ੍ਰੋਗਰਾਮ ਵਿਚ ਸ਼ਰਕਤ ਕਰਨ ਪਹੁੰਚੇ ਸਿੱਖਿਆ ਮੰਤਰੀ ਨੇ ਕੁਝ ਸਰਕਾਰ ਵਿਰੋਧੀ ਜਥੇਬੰਦੀਆਂ ਅਤੇ ਅਕਾਲੀ ਦਲ 'ਤੇ ਅਧਿਆਪਕਾਂ ਨੂੰ ਤੂਲ ਦੇਣ ਦਾ ਦੋਸ਼ ਲਗਾਇਆ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਜਿਹੜੇ ਅਧਿਆਪਕ ਸਕੂਲ ਛੱਡ ਕੇ ਧਰਨਿਆਂ ਵਿਚ ਲੱਗੇ ਹੋਏ ਹਨ, ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।