ਪਟਿਆਲਾ ਛੱਡ ਅੰਮ੍ਰਿਤਸਰ ਪਹੁੰਚੇ ਅਧਿਆਪਕ, ਨਵਜੋਤ ਸਿੱਧੂ ਦੇ ਘਰ ਦੇ ਬਾਹਰ ਬੋਲਿਆ ਧਾਵਾ
Saturday, Aug 14, 2021 - 06:43 PM (IST)
ਅੰਮ੍ਰਿਤਸਰ (ਵੈੱਬ ਡੈਸਕ) : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਹੁਣ ਮੈਰੀਟੋਰੀਅਸ ਅਧਿਆਪਕ ਵਰਗ ਨੇ ਮੋਰਚਾ ਖੋਲ੍ਹ ਦਿਤਾ ਹੈ। ਇਸ ਮਾਮਲੇ ਵਿਚ ਅੱਜ ਮੈਰੀਟੋਰੀਅਸ ਅਧਿਆਪਕਾਂ ਨੇ ਕਾਲਾ ਲਿਬਾਸ ਪਹਿਨ ਕੇ ਨਵਜੋਤ ਸਿੱਧੂ ਦੇ ਘਰ ਦਾ ਘਿਰਾਓ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਪੀ. ਐੱਚ. ਡੀ. ਅਤੇ ਗੋਲਡ ਮੈਡਲਿਸਟ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਅੱਜ ਸੜਕਾਂ ’ਤੇ ਰੁਲਣਾ ਪੈ ਰਿਹਾ ਹੈ। ਇਸ ਦੌਰਾਨ ਅਧਿਆਪਕਾਂ ਨੇ ਪੱਕਿਆਂ ਕਰਨ ਦੀ ਮੰਗ ਕੀਤੀ। ਇਸ ਮੌਕੇ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਅਧਿਆਪਕ ਦੂਜਿਆਂ ਦਾ ਭਵਿੱਖ ਬਣਾਉਂਦਾ ਹੈ ਪਰ ਉਨ੍ਹਾਂ ਦੀ ਸਾਰ ਲੈਣ ਵਾਲਾ ਕੋਈ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਉਨ੍ਹਾਂ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕੋਰੋਨਾ ਦੇ ਚੱਲਦੇ ਪੰਜਾਬ ਸਰਕਾਰ ਨੇ ਫਿਰ ਕੀਤੀ ਸਖ਼ਤੀ, ਸਕੂਲਾਂ ਲਈ ਵੀ ਨਵੀਆਂ ਹਦਾਇਤਾਂ ਜਾਰੀ
ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆੰ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ ਪਰ ਇਸ ਦੇ ਬਾਵਜੂਦ ਕਿਸੇ ਵਲੋਂ ਉਨ੍ਹਾਂ ਦੀ ਸਾਰ ਨਹੀਂ ਲਈ ਜਾ ਰਹੀ।ਉਨ੍ਹਾਂ ਕਿਹਾ ਕਿ ਉਹ ਅੱਜ ਨਵਜੋਤ ਸਿੱਧੂ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰਨ ਪਹੁੰਚੇ ਹਨ ਸ਼ਾਇਦ ਉਹ ਪੰਜਾਬ ਸਰਕਾਰ ਤਕ ਉਨ੍ਹਾਂ ਦੀ ਆਵਾਜ਼ ਪਹੁੰਚਾ ਸਕਣ।
ਇਹ ਵੀ ਪੜ੍ਹੋ : ਤਿੰਨ ਘੰਟੇ ਤੱਕ ਚੱਲੀ ਸਿੱਧੂ ਦੀ ਮੰਤਰੀ ਤੇ ਵਿਧਾਇਕਾਂ ਨਾਲ ਬੈਠਕ, ਰੱਖੀਆਂ ਇਹ ਮੰਗਾਂ
ਨੋਟ - ਕੀ ਨਵਜੋਤ ਸਿੱਧੂ ਪੰਜਾਬ ਦੇ ਮਸਲਿਆਂ ਦਾ ਹੱਲ ਕੱਢ ਸਕਣਗੇ?