ਸ਼ਰਮਨਾਕ! ਅਧਿਆਪਕ ਵਲੋਂ 16 ਸਾਲਾ ਕੁੜੀ ਨਾਲ ਬਲਾਤਕਾਰ
Saturday, Apr 13, 2019 - 06:15 PM (IST)

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) : ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੀ ਇਕ ਨਾਬਾਲਗ ਲੜਕੀ (16) ਨਾਲ ਇਕ ਮਾਸਟਰ ਵਲੋਂ ਬਲਾਤਕਾਰ ਕੀਤਾ ਗਿਆ ਸੀ।
ਇਸ ਸੰਬੰਧੀ ਪੁਲਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਉਕਤ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੜਕੀ ਉਕਤ ਮੁਲਜ਼ਮ ਕੋਲ ਟਿਊਸ਼ਨ ਪੜ੍ਹਨ ਲਈ ਜਾਂਦੀ ਸੀ, ਜਿਥੇ ਮੁਲਜ਼ਮ ਵਲੋਂ ਲੜਕੀ ਨਾਲ ਬਲਾਤਕਾਰ ਕੀਤਾ ਗਿਆ। ਪੁਲਸ ਮੁਤਾਬਕ ਪੀੜਤ ਲੜਕੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ ਅਤੇ ਰਿਪੋਰਟ ਤੋਂ ਬਾਅਦ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।