ਸੁਖਬੀਰ ਬਾਦਲ ਵਲੋਂ ਅਧਿਆਪਕ ਦਿਵਸ ਦੀਆਂ ਵਧਾਈਆਂ
Saturday, Sep 05, 2020 - 12:00 PM (IST)

ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਧਿਆਪਕ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਹਨ। ਇਸ ਮੌਕੇ 'ਤੇ ਸੁਖਬੀਰ ਨੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਨੂੰ ਵੀ ਯਾਦ ਕੀਤਾ। ਫੇਸਬੁਕ 'ਤੇ ਸਾਂਝੀ ਕੀਤੀ ਇਕ ਪੋਸਟ ਵਿਚ ਸੁਖਬੀਰ ਨੇ ਕਿਹਾ ਕਿ ਅਧਿਆਪਕ ਦਿਵਸ ਦੇ ਮੌਕੇ 'ਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਸਤਿਕਾਰ ਭੇਟ ਕਰਦੇ ਹੋਏ ਸਾਰੇ ਅਧਿਆਪਕਾਂ ਨੂੰ ਇਸ ਦਿਨ ਦੀਆਂ ਮੁਬਾਰਕਾਂ।
ਇਹ ਵੀ ਪੜ੍ਹੋ : ਗੁਰਦਾਸਪੁਰ 'ਚ ਨੌਜਵਾਨ ਨੂੰ ਗੋਲੀ ਮਾਰ ਕੇ ਖੋਹੀ ਵਰਨਾ ਕਾਰ, ਪੁਲਸ ਨੇ ਜਾਰੀ ਕੀਤਾ ਅਲਰਟ
ਸੁਖਬੀਰ ਨੇ ਅੱਗੇ ਲਿਖਿਆ ਕਿ ਸਾਨੂੰ ਸਾਡੇ ਬਿਹਤਰੀਨ ਰੂਪ ਵਿਚ ਢਾਲਣ ਲਈ ਕੀਤੇ ਗਏ ਤੁਹਾਡੇ ਨੂੰ ਯਤਨਾਂ ਦਾ ਮੁੱਲ ਮਹਿਜ਼ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਸਕਦਾ। ਅਧਿਆਪਕ ਦਿਵਸ ਦੀਆਂ ਮੁਬਾਰਕਾਂ।