ਐੱਨ. ਐੱਸ. ਕਿਊ. ਐੱਫ਼. ਅਧਿਆਪਕਾਂ ਵੱਲੋਂ ਨਵਜੋਤ ਸਿੱਧੂ ਦੀ ਕੋਠੀ ਦਾ ਘਿਰਾਓ

Thursday, Dec 09, 2021 - 10:26 AM (IST)

ਐੱਨ. ਐੱਸ. ਕਿਊ. ਐੱਫ਼. ਅਧਿਆਪਕਾਂ ਵੱਲੋਂ ਨਵਜੋਤ ਸਿੱਧੂ ਦੀ ਕੋਠੀ ਦਾ ਘਿਰਾਓ

ਪਟਿਆਲਾ (ਮਨਦੀਪ ਜੋਸਨ) : ਐੱਨ. ਐੱਸ. ਕਿਊ. ਐੱਫ. ਅਧਿਆਪਕ ਯੂਨੀਅਨ ਪੰਜਾਬ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਕੋਠੀ ਦਾ ਘਿਰਾਓ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਐੱਨ. ਐੱਸ. ਕਿਊ. ਐੱਫ. ਅਧਿਆਪਕਾਂ ਨੇ ਨਵਜੋਤ ਸਿੱਧੂ ਨੂੰ ਆਪਣੀਆਂ ਮੰਗਾਂ ਹੱਲ ਕਰਵਾਉਣ ਦੀ ਵੀ ਮੰਗ ਕੀਤੀ। ਅਧਿਆਪਕਾਂ ਨੇ ਆਖਿਆ ਕਿ ਲੰਬੇ ਸਮੇਂ ਤੋਂ ਉਨ੍ਹਾਂ ਪਟਿਆਲਾ ਵਿਖੇ ਪੱਕਾ ਧਰਨਾ ਲਾਇਆ ਹੋਇਆ ਹੈ, ਜਿਸ ਨੂੰ 6 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਯੂਨੀਅਨ ਪ੍ਰਧਾਨ ਰਾਏ ਸਾਹਿਬ ਸਿੰਘ ਸਿੱਧੂ ਵੱਲੋਂ ਦੱਸਿਆ ਗਿਆ ਕਿ ਸਰਕਾਰ ਅਧਿਆਪਕਾਂ ਨਾਲ ਮਤਰੇਈ ਮਾਂ ਵਰਗਾ ਸਲੂਕ ਕਰ ਰਹੀ ਹੈ।

ਐੱਨ. ਐੱਸ. ਕਿਊ. ਐੱਫ. ਅਧਿਆਪਕ ਯੂਨੀਅਨ ਦੀਆਂ ਪੰਜਾਬ ਸਰਕਾਰ ਨਾਲ 23 ਮੀਟਿੰਗਾਂ ਹੋ ਚੁੱਕੀਆਂ ਹਨ, ਜਿਸ ’ਚ ਸਰਕਾਰ ਵੱਲੋਂ ਅਧਿਆਪਕਾਂ ਨੂੰ ਲੋਲੀਪਾਪ ਤੋਂ ਸਿਵਾਏ ਹੋਰ ਕੁੱਝ ਨਹੀਂ ਦਿੱਤਾ ਗਿਆ, ਜਿਸ ਕਾਰਨ ਐੱਨ. ਐੱਸ. ਕਿਊ. ਐੱਫ. ਵੋਕੇਸ਼ਨਲ ਅਧਿਆਪਕਾਂ ’ਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਸੂਬਾ ਪ੍ਰਧਾਨ ਰਾਇ ਸਾਹਿਬ ਸਿੰਘ ਸਿੱਧੂ ਨੇ ਦੱਸਿਆ ਕਿ ਜੇਕਰ 9 ਦਸੰਬਰ ਨੂੰ ਹੋਣ ਵਾਲੀ ਕੈਬਿਨਟ ਦੀ ਮੀਟਿੰਗ ’ਚ ਅਧਿਆਪਕਾਂ ਦੀਆਂ ਮੰਗਾਂ ਦੇ ਹੱਲ ਨਹੀਂ ਕਰਦੇ ਤਾਂ ਮੰਗਾਂ ਪੂਰੀਆਂ ਹੋਣ ਤੱਕ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਘਰ ਅੱਗੇ ਭੁੱਖ-ਹੜਤਾਲ ’ਤੇ ਬੈਠਣਗੇ। ਇਸ ਮੌਕੇ ਸੂਬਾ ਮੀਤ ਪ੍ਰਧਾਨ ਨਵਨੀਤ ਕੁਮਾਰ, ਸੂਬਾ ਜੁਆਇੰਟ ਸਕੱਤਰ ਸ਼ਾਮ ਲਾਲ, ਸੂਬਾ ਜੁਆਇੰਟ ਸਕੱਤਰ ਮਨਜਿੰਦਰ ਸਿੰਘ, ਸੂਬਾ ਪ੍ਰੈੱਸ ਸਕੱਤਰ ਜਸਵਿੰਦਰ ਸਿੰਘ ਅਤੇ ਸਮੂਹ ਜ਼ਿਲਾ ਪ੍ਰਧਾਨ ਅਤੇ ਸੂਬਾ ਕਮੇਟੀ ਮੈਂਬਰ ਅਤੇ ਸਮੂਹ ਅਧਿਆਪਕ ਹਾਜ਼ਰ ਹੋਏ।
 


author

Babita

Content Editor

Related News