ਅਧਿਆਪਕ ਵਲੋਂ ਵਿਦਿਆਰਥਣ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਦੋਸ਼
Tuesday, Jan 02, 2018 - 03:52 PM (IST)

ਅਬੋਹਰ (ਸੁਨੀਲ) : ਵਿਧਾਨ ਸਭਾ ਖੇਤਰ ਬੱਲੂਆਣਾ ਦੇ ਸਰਕਾਰੀ ਸਕੂਲ ਦੇ ਇਕ ਅਧਿਆਪਕ ਵਲੋਂ ਸਕੂਲ ਦੀ ਵਿਦਿਆਰਥਣ ਨਾਲ ਕਥਿਤ ਰੂਪ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਵਲੋਂ ਅਧਿਆਪਕ ਦਾ ਵਿਰੋਧ ਕਰਨ 'ਤੇ ਪਿੰਡ ਵਾਸੀ ਅਤੇ ਹੋਰ ਲੋਕ ਇਕੱਠੇ ਹੋ ਗਏ। ਘਟਨਾ ਸਥਾਨ 'ਤੇ ਪਹੁੰਚੀ ਪੁਲਸ ਨੇ ਅਧਿਆਪਕ ਨੂੰ ਕਮਰੇ ਵਿਚ ਬੰਦ ਕਰ ਲਿਆ।
ਪਿੰਡ ਵਾਸੀਆਂ ਤੇ ਲੜਕੀਆਂ ਦਾ ਕਹਿਣਾ ਹੈ ਕਿ ਇਸ ਅਧਿਆਪਕ ਦੇ ਪਹਿਲਾਂ ਵੀ ਕਈ ਲੜਕੀਆਂ ਨਾਲ ਅਸ਼ਲੀਲ ਹਰਕਤਾਂ ਕਰ ਚੁੱਕਾ ਹੈ ਪਰ ਪਰ ਬਦਨਾਮੀ ਡਰੋਂ ਉਨ੍ਹਾਂ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ। ਦੂਜੇ ਪਾਸੇ ਥਾਣਾ ਸਦਰ ਮੁਖੀ ਬਰਜਿੰਦਰ ਸਿੰਘ ਦਾ ਕਹਿਣਾ ਹੈ ਕਿ ਮਾਮਲੇ 'ਚ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਕਾਰਵਾਈ ਕੀਤੀ ਜਾਵੇਗੀ।