ਫਿਰੋਜ਼ਪੁਰ ’ਚ ਸਕੂਲ ਜਾ ਰਹੇ ਅਧਿਆਪਕਾਂ ਨਾਲ ਵਾਪਰਿਆ ਵੱਡਾ ਹਾਦਸਾ, ਤਸਵੀਰਾਂ ’ਚ ਦੇਖੋ ਕੀ ਬਣੇ ਹਾਲਾਤ
Wednesday, Dec 06, 2023 - 06:30 PM (IST)

ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ ਵਿਖੇ ਘਰੋਂ ਡਿਊਟੀ ’ਤੇ ਸਕੂਲ ਜਾ ਰਹੇ ਅਧਿਆਪਕਾਂ ਦੀ ਗੱਡੀ ਦੀ ਕਿਲੇ ਵਾਲੇ ਚੌਂਕ ’ਚ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਇਹ ਹਾਦਸਾ ਸੰਘਣੀ ਧੁੰਦ ਕਾਰਣ ਵਾਪਰਿਆ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਵਿਚ ਗੱਡੀ ’ਚ ਸਵਾਰ ਤਿੰਨ ਅਧਿਆਪਕ ਗੰਭੀਰ ਜ਼ਖਮੀ ਹੋ ਗਏ ਹਨ। ਜ਼ਖ਼ਮੀਆਂ ਵਿਚ 2 ਔਰਤਾਂ ਅਤੇ ਇਕ ਪੁਰਸ਼ ਅਧਿਆਪਕ ਸ਼ਾਮਲ ਹੈ, ਜਿਨ੍ਹਾਂ ਨੂੰ ਫਿਰੋਜ਼ਪੁਰ ਦੇ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਦੋ ਜ਼ਖਮੀ ਮਹਿਲਾ ਅਧਿਆਪਕਾਂ ਵਿਚੋਂ ਇਕ ਗਰਭਵਤੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ਪਹਿਲੀ ਵਾਰ ਚੁੱਕਿਆ ਗਿਆ ਇਹ ਕਦਮ
ਘਟਨਾ ਦੀ ਸੂਚਨ ਮਿਲਣ ਤੋਂ ਬਾਅਦ ਪੁਲਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਘਟਨਾ ਦੇ ਕਾਰਣਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਗਨੀਮਤ ਰਹੀ ਕਿ ਇਸ ਹਾਦਸੇ ਵਿਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਤਿੰਨ ਅਧਿਆਪਕ ਜ਼ਮਖੀ ਹੋਏ ਹਨ ਜਿਨ੍ਹਾਂ ਦਾ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਦੱਸਣਯੋਗ ਹੈ ਕਿ ਦਸੰਬਰ ਮਹੀਨਾ ਚੜ੍ਹਦੇ ਹੀ ਪੰਜਾਬ ਭਰ ਵਿਚ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ, ਜਿਸ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ ਗਿਆ ਸੀ। ਇਸ ਧੁੰਦ ਕਾਰਣ ਵਾਹਨ ਚਾਲਕਾਂ ਨੂੰ ਵਧੇਰੇ ਚੌਕਸੀ ਵਰਤਣ ਦੀ ਜ਼ਰੂਰਤ ਹੈ।
ਇਹ ਵੀ ਪੜ੍ਹੋ : ਭਾਖੜਾ ਦੇ ਠਾਠਾਂ ਮਾਰਦੇ ਪਾਣੀ ’ਚ 17 ਸਾਲਾ ਕੁੜੀ ਨੇ ਮਾਰੀ ਛਾਲ, ਜਦੋਂ ਸੱਚ ਪਤਾ ਲੱਗਾ ਤਾਂ ਉੱਡੇ ਸਭ ਦੇ ਹੋਸ਼
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8