ਨਾਬਾਲਗ ਨਾਲ ਛੇੜਛਾੜ ਕਰਨ ਵਾਲਾ ਅਧਿਆਪਕ ਗ੍ਰਿਫ਼ਤਾਰ

Friday, Sep 13, 2024 - 11:04 AM (IST)

ਫਾਜ਼ਿਲਕਾ (ਨਾਗਪਾਲ) : ਉਪ ਮੰਡਲ ਅਧੀਨ ਆਉਂਦੇ ਇਕ ਪਿੰਡ ਦੇ ਸਰਕਾਰੀ ਸਕੂਲ ਦੀ ਇਕ ਨਾਬਾਲਗ ਵਿਦਿਆਰਥਣ ਨਾਲ ਛੇੜਛਾੜ ਕਰਨ ਵਾਲੇ ਅਧਿਆਪਕ ਖ਼ਿਲਾਫ਼ ਪੁਲਸ ਨੇ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਕੰਵਨਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਪ ਮੰਡਲ ਦੇ ਇਕ ਪਿੰਡ ਦੇ ਸਕੂਲ ਦੇ ਬਾਹਰ ਪਿੰਡ ਵਾਸੀਆਂ ਵੱਲੋਂ ਅਧਿਆਪਕ ਖ਼ਿਲਾਫ਼ ਨਾਬਾਲਗ ਵਿਦਿਆਰਥਣ ਨਾਲ ਗਲਤ ਹਰਕਤਾਂ ਕਰਨ ਕਰ ਕੇ ਧਰਨਾ ਦਿੱਤਾ ਗਿਆ ਸੀ, ਜਿੱਥੇ ਪੀੜਤ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਉਕਤ ਅਧਿਆਪਕ ਖ਼ਿਲਾਫ਼ ਉਪ ਮੰਡਲ ਅਧੀਨ ਆਉਂਦੇ ਥਾਣਾ ਖੂਈ ਖੇੜਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।


Babita

Content Editor

Related News