ਲੁਧਿਆਣਾ ਤੋਂ ਵੱਡੀ ਖ਼ਬਰ : ਅਧਿਆਪਕਾ ਨੇ ਘਰ ਦੀ ਛੱਤ ''ਤੇ ਖ਼ੁਦ ਨੂੰ ਲਾਈ ਅੱਗ, ਖ਼ੁਦਕੁਸ਼ੀ ਨੋਟ ''ਚ ਦੱਸਿਆ ਕਾਰਨ

Tuesday, Aug 17, 2021 - 03:47 PM (IST)

ਲੁਧਿਆਣਾ ਤੋਂ ਵੱਡੀ ਖ਼ਬਰ : ਅਧਿਆਪਕਾ ਨੇ ਘਰ ਦੀ ਛੱਤ ''ਤੇ ਖ਼ੁਦ ਨੂੰ ਲਾਈ ਅੱਗ, ਖ਼ੁਦਕੁਸ਼ੀ ਨੋਟ ''ਚ ਦੱਸਿਆ ਕਾਰਨ

ਲੁਧਿਆਣਾ (ਨਰਿੰਦਰ) : ਲੁਧਿਆਣਾ ਦੇ ਕੁੰਦਨਪੁਰੀ ਇਲਾਕੇ 'ਚ ਉਸ ਵੇਲੇ ਸਹਿਮ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਆਸ਼ਾ (46) ਨਾਂ ਦੀ ਇਕ ਅਧਿਆਪਕਾ ਦੀ ਲਾਸ਼ ਘਰ ਦੀ ਛੱਤ ਤੋਂ ਸੜੀ ਹੋਈ ਹਾਲਤ 'ਚ ਬਰਾਮਦ ਹੋਈ। ਇਸ ਘਟਨਾ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਕੋਲੋਂ ਇਕ ਖ਼ੁਦਕੁਸ਼ੀ ਨੋਟ ਬਰਾਮਦ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਥਾਣਾ ਡਿਵੀਜ਼ਨ ਨੰਬਰ-8 ਕੈਲਾਸ਼ ਨਗਰ ਪੁਲਸ ਦੇ ਇੰਚਾਰਜ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਬਾਅਦ ਹੀ ਇਤਲਾਹ ਮਿਲੀ ਸੀ ਅਤੇ ਜਦੋਂ ਉਹ ਮੌਕੇ 'ਤੇ ਪਹੁੰਚੇ ਦਾ ਅਧਿਆਪਕਾ ਪੂਰੀ ਤਰ੍ਹਾਂ ਸੜ ਚੁੱਕੀ ਸੀ।

ਇਹ ਵੀ ਪੜ੍ਹੋ : ਮਾਮੀ ਨਾਲ ਨਾਜਾਇਜ਼ ਸਬੰਧਾਂ ਦੀ ਭਾਣਜੇ ਨੂੰ ਮਿਲੀ ਭਿਆਨਕ ਸਜ਼ਾ, ਮਾਮੇ ਨੇ ਦਿੱਤੀ ਰੂਹ ਕੰਬਾ ਦੇਣ ਵਾਲੀ ਮੌਤ

PunjabKesari

ਉਸ ਦੀ ਮ੍ਰਿਤਕ ਦੇਹ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਮ੍ਰਿਤਕਾ ਇਲਾਕੇ ਦੇ ਇਕ ਸਕੂਲ ਵਿੱਚ ਪੜ੍ਹਾਉਂਦੀ ਸੀ ਅਤੇ ਆਪਣੀ ਮਾਂ ਨਾਲ ਇਕੱਲੇ ਰਹਿੰਦੀ ਸੀ। ਉਸ ਦੇ ਪਿਤਾ ਦੀ ਕਈ ਸਾਲ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਉਸ ਦੀ ਉਮਰ ਵੀ ਲਗਭਗ 46 ਸਾਲ ਦੀ ਸੀ। ਅਜੇ ਤੱਕ ਉਸ ਦਾ ਵਿਆਹ ਵੀ ਨਹੀਂ ਹੋਇਆ ਸੀ।

ਇਹ ਵੀ ਪੜ੍ਹੋ : ਖੰਨਾ 'ਚ ਸਬਜ਼ੀ ਵਿਕਰੇਤਾ ਦਾ ਬੇਰਹਿਮੀ ਨਾਲ ਕਤਲ, ਰਾਹ 'ਚ ਪਈ ਮਿਲੀ ਲਾਸ਼ (ਤਸਵੀਰਾਂ)

PunjabKesari

ਉਨ੍ਹਾਂ ਕਿਹਾ ਕਿ ਮ੍ਰਿਤਕਾ ਦੀ ਮਾਂ ਨੂੰ ਹਾਲੇ ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਕਿਉਂਕਿ ਉਹ ਬਜ਼ੁਰਗ ਹੈ। ਪੁਲਸ ਮੁਤਾਬਕ ਮ੍ਰਿਤਕ ਅਧਿਆਪਕਾ ਦੀ ਲਾਸ਼ ਕੋਲੋਂ ਕਾਪੀ 'ਤੇ ਲਿਖਿਆ ਇਕ ਖ਼ੁਦਕੁਸ਼ੀ ਨੋਟ ਬਰਾਮਦ ਹੋਇਆ ਹੈ। ਇਸ 'ਚ ਉਸ ਨੇ ਆਪਣੀ ਮੌਤ ਦਾ ਕਾਰਨ ਮਾਨਸਿਕ ਪਰੇਸ਼ਾਨੀ ਦੱਸਿਆ ਹੈ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਦਾ ਵੱਡਾ ਐਲਾਨ, ਪੰਜਾਬ 'ਚ 100 ਦਿਨਾਂ ਦੀ ਯਾਤਰਾ ਕਰਕੇ ਲੈਣਗੇ ਪੰਜਾਬੀਆਂ ਦੀ ਫੀਡਬੈਕ

PunjabKesari

ਮ੍ਰਿਤਕਾ ਨੇ ਖ਼ੁਦਕੁਸ਼ੀ ਨੋਟ 'ਚ ਲਿਖਿਆ ਕਿ ਮੈਂ ਆਪਣੀ ਮਾਂ ਨੂੰ ਇਕੱਲੇ ਛੱਡ ਕੇ ਜਾ ਰਹੀ ਹਾਂ, ਮੈਨੂੰ ਮੁਆਫ਼ ਕਰ ਦਿਓ। ਉਸ ਕੋਲੋਂ ਮਿੱਟੀ ਦੇ ਤੇਲ ਦੀ ਕੌਲੀ ਵੀ ਬਰਾਮਦ ਹੋਈ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News