ਸਾਹਨੇਵਾਲ 'ਚ ਸੰਘਣੀ ਧੁੰਦ ਦਾ ਕਹਿਰ, ਸੜਕ ਹਾਦਸੇ ਦੌਰਾਨ ਕੰਪਿਊਟਰ ਅਧਿਆਪਕਾ ਦੀ ਮੌਤ

Tuesday, Dec 20, 2022 - 10:50 AM (IST)

ਸਾਹਨੇਵਾਲ 'ਚ ਸੰਘਣੀ ਧੁੰਦ ਦਾ ਕਹਿਰ, ਸੜਕ ਹਾਦਸੇ ਦੌਰਾਨ ਕੰਪਿਊਟਰ ਅਧਿਆਪਕਾ ਦੀ ਮੌਤ

ਸਾਹਨੇਵਾਲ (ਵਿਜੇ, ਵਿੱਕੀ) : ਸਥਾਨਕ ਹਰਨਾਮਪੁਰਾ-ਸਾਹਨੇਵਾਲ ਨੇੜੇ ਸੰਘਣੀ ਧੁੰਦ ਕਾਰਨ ਇਕ ਕੰਪਿਊਟਰ ਅਧਿਆਪਕਾ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਅਧਿਆਪਕਾ ਦੀ ਪਛਾਣ ਜਸਪਿੰਦਰ ਕੌਰ ਵਾਸੀ ਰਾਏਪੁਰ ਰਾਜਪੂਤਾਂ ਬਲਾਕ ਦੋਰਾਹਾ ਵੱਜੋਂ ਕੀਤੀ ਗਈ ਹੈ।

ਇਹ ਵੀ ਪੜ੍ਹੋ : ਸਰਹਾਲੀ ਥਾਣੇ 'ਚ RPG ਹਮਲੇ ਮਗਰੋਂ ਚੌਕਸ ਪੰਜਾਬ ਪੁਲਸ, ਥਾਣਿਆਂ ਨੂੰ ਲੈ ਕੇ ਲਿਆ ਗਿਆ ਅਹਿਮ ਫ਼ੈਸਲਾ

ਦੱਸਿਆ ਜਾ ਰਿਹਾ ਹੈ ਕਿ ਸੰਘਣੀ ਧੁੰਦ ਕਾਰਨ ਵਾਪਰੇ ਸੜਕ ਹਾਦਸੇ ਦੌਰਾਨ ਜਸਪਿੰਦਰ ਕੌਰ ਦੀ ਮੌਤ ਹੋ ਗਈ। ਇਸ ਘਟਨਾ ਕਾਰਨ ਇਲਾਕੇ 'ਚ ਸੋਗ ਦੀ ਲਹਿਰ ਛਾ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਧਿਆਪਕਾ ਦੀ ਮੌਤ ਦੀ ਖ਼ਬਰ ਤੋਂ ਬਾਅਦ ਸਕੂਲ 'ਚ ਛੋਟੇ ਬੱਚੇ ਰੋਣ ਲੱਗ ਪਏ।

ਇਹ ਵੀ ਪੜ੍ਹੋ : 'ਪਾਸਪੋਰਟ' ਬਣਵਾਉਣ ਦੇ ਮਾਮਲੇ 'ਚ ਪੰਜਾਬੀਆਂ ਨੇ ਵੱਡੇ-ਵੱਡੇ ਸੂਬਿਆਂ ਨੂੰ ਪਛਾੜਿਆ, ਪੂਰੇ ਦੇਸ਼ 'ਚੋਂ ਚੌਥੇ ਨੰਬਰ 'ਤੇ

PunjabKesari
ਉਨ੍ਹਾਂ ਜਿਨ੍ਹਾਂ ਨੂੰ ਸਕੂਲ ਇੰਚਾਰਜ ਵੱਲੋਂ ਮਾਪਿਆਂ ਨੂੰ ਬੁਲਾ ਕੇ ਉਨ੍ਹਾਂ ਦੇ ਘਰ ਭੇਜਿਆ ਗਿਆ। ਉੱਥੇ ਹੀ ਸਕੂਲ ਸਮੇਤ ਪੂਰੇ ਪਿੰਡ 'ਚ ਸੋਗ ਦੀ ਲਹਿਰ ਛਾ ਗਈ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News