ਅਧਿਆਪਕ ਜਥੇਬੰਦੀਆਂ ਵਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

10/28/2017 5:53:01 AM

ਸੁਲਤਾਨਪੁਰ ਲੋਧੀ, (ਸੋਢੀ)- ਪੰਜਾਬ ਸਰਕਾਰ ਵਲੋਂ 800 ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੇ ਕੀਤੇ ਫੈਸਲੇ ਵਿਰੁੱਧ ਰੋਸ ਦਾ ਪ੍ਰਗਟਾਵਾ ਕਰਦੇ ਹੋਏ ਅਧਿਆਪਕ ਜਥੇਬੰਦੀਆਂ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨੂੰ ਪੱਕੇ ਤੌਰ 'ਤੇ ਰੱਦ ਕਰਵਾਉਣ ਲਈ ਅਧਿਆਪਕ ਜਥੇਬੰਦੀਆਂ ਇਕਮੁੱਠ ਹੋ ਰਹੀਆਂ ਹਨ। 
ਇਸ ਸਬੰਧੀ ਵੱਖ-ਵੱਖ ਅਧਿਆਪਕ ਯੂਨੀਅਨਾਂ ਦਾ ਇਕੱਠ ਸੁਲਤਾਨਪੁਰ ਲੋਧੀ ਵਿਖੇ ਪ੍ਰਧਾਨ ਮਾਸਟਰ ਨਰੇਸ਼ ਕੋਹਲੀ, ਡੀ. ਟੀ. ਐੱਫ. ਆਗੂ ਅਸ਼ਵਨੀ ਟਿੱਬਾ ਦੀ ਅਗਵਾਈ ਹੇਠ ਹੋਇਆ, ਜਿਸ ਨੂੰ ਸੰਬੋਧਨ ਕਰਦੇ ਹੋਏ ਬੁਲਾਰਿਆਂ ਨੇ ਜ਼ੋਰ ਦੇ ਕੇ ਕਿਹਾ ਕਿ ਅਧਿਆਪਕਾਂ ਦੇ 3-3 ਦਿਨ ਦੇ ਸੈਮੀਨਾਰ ਲਾ ਕੇ ਵਿਹਲੇ ਕੀਤੇ ਗਏ ਅਧਿਆਪਕ ਸਕੂਲਾਂ 'ਚ ਭੇਜੇ ਜਾਣ ਤਾਂ ਜੋ ਅਧਿਆਪਕਾਂ ਨੂੰ ਤਰਸ ਰਹੇ ਸਕੂਲਾਂ 'ਚ ਪੜ੍ਹਾਈ ਦਾ ਕੰਮ ਸ਼ੁਰੂ ਹੋ ਸਕੇ।
ਅਸ਼ਵਨੀ ਟਿੱਬਾ ਨੇ ਕਿਹਾ ਕਿ ਕੁਝ ਦੇਰ ਪਹਿਲਾਂ ਬ੍ਰਿਟਿਸ਼ ਕੌਂਸਲ ਦੇ ਨਾਂ ਹੇਠ ਲੱਗੇ ਸੈਮੀਨਾਰ 'ਚ ਖੇਤਰੀ ਭਾਸ਼ਾ 'ਤੇ ਪੂਰਨ ਪਾਬੰਦੀ ਸੀ, ਜਦਕਿ ਹੁਣ ਅੰਗਰੇਜ਼ੀ ਸਿਖਾਉਣ ਲਈ ਮਾਤ ਭਾਸ਼ਾ ਨੂੰ ਹੀ ਵੱਡਾ ਹਥਿਆਰ ਮੰਨਿਆ ਜਾ ਰਿਹਾ ਹੈ। ਨਰੇਸ਼ ਕੋਹਲੀ ਪ੍ਰਧਾਨ ਨੇ ਪੇਸ਼ਗੀ ਦੇਣ, ਬਿਜਲੀ ਬਿੱਲਾਂ ਦੇ ਭੁਗਤਾਨ ਲਈ ਗ੍ਰਾਂਟਾਂ ਜਾਰੀ ਕਰਨ ਤੇ ਖਾਲੀ ਅਸਾਮੀਆਂ ਭਰਨ ਦੀ ਮੰਗ ਵੀ ਕੀਤੀ।


Related News