ਸ਼ਰਮਸਾਰ ਹੋਇਆ ਪਵਿੱਤਰ ਰਿਸ਼ਤਾ, ਅਧਿਆਪਕ ਨੇ 11ਵੀਂ ਕਲਾਸ ਦੀ ਵਿਦਿਆਰਥਣ ਦੀ ਰੋਲ ਦਿੱਤੀ ਪੱਤ

Friday, Dec 09, 2022 - 01:00 PM (IST)

ਸ਼ਰਮਸਾਰ ਹੋਇਆ ਪਵਿੱਤਰ ਰਿਸ਼ਤਾ, ਅਧਿਆਪਕ ਨੇ 11ਵੀਂ ਕਲਾਸ ਦੀ ਵਿਦਿਆਰਥਣ ਦੀ ਰੋਲ ਦਿੱਤੀ ਪੱਤ

ਸੰਗਰੂਰ (ਸਿੰਗਲਾ) : ਪਿੰਡ ਲੱਡਾ 'ਚ ਅਧਿਆਪਕ ਵੱਲੋਂ 11ਵੀਂ ਕਲਾਸ ਦੀ ਵਿਦਿਆਰਥਣ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਰ ਪੀੜਤ ਕੁੜੀ ਸੰਗਰੂਰ ਦੇ ਸਕੂਲ 'ਚ 11ਵੀਂ ਕਲਾਸ ਦੀ ਵਿਦਿਆਰਥਣ ਹੈ। ਬੀਤੀ 28 ਅਕਤੂਬਰ ਨੂੰ ਅਧਿਆਪਕ ਉਸ ਨੂੰ ਬੱਸ ਸਟੈਂਡ ਤੋਂ ਨਾਲ ਲੈ ਗਿਆ ਅਤੇ ਫਿਰ ਉਸ ਨਾਲ ਜਬਰ-ਜ਼ਿਨਾਹ ਕੀਤਾ। ਪੀੜਤ ਦੇ ਪਰਿਵਾਰ ਨੇ ਇਸ ਮਾਮਲੇ ਦੀ ਸ਼ਿਕਾਇਤ 3 ਨਵੰਬਰ ਨੂੰ ਥਾਣਾ ਸਿਟੀ ਸੰਗਰੂਰ ਵਿਖੇ ਵੀ ਦਿੱਤੀ ਅਤੇ ਪੁਲਸ ਨੇ ਉਕਤ ਅਧਿਆਪਕ ਖ਼ਿਲਾਫ਼ ਮਾਮਲਾ ਵੀ ਦਰਜ ਕੀਤਾ ਸੀ ਪਰ ਹੁਣ ਤੱਕ ਵੀ ਉਸ ਦੀ ਗ੍ਰਿਫ਼ਤਾਰੀ ਨਹੀਂ ਹੋਈ। ਦੱਸ ਦੇਈਏ ਕਿ ਪਰਿਵਾਰ ਵੱਲੋਂ ਲਗਾਤਾਰ ਇਨਸਾਫ਼ ਦਵਾਉਂਣ ਦੀ ਮੰਗ ਕੀਤੀ ਜਾ ਰਹੀ ਹੈ , ਜਿਸ ਤਹਿਤ ਇਨਸਾਫ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੁੜੀ ਦੇ ਮਾਪਿਆਂ ਦੀ ਹਾਜ਼ਰੀ ’ਚ ਥਾਣਾ ਸਿਟੀ ਸੰਗਰੂਰ ਅੱਗੇ ਪੱਕਾ ਮੋਰਚਾ ਲਾਉਂਦੇ ਹੋਏ ਪੀੜਤ ਨੂੰ ਇਨਸਾਫ ਦਿਵਾਉਣ ਤੱਕ ਸੰਘਰਸ਼ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ- ਮੂਸੇਵਾਲਾ ਕਤਲ ਕਾਂਡ: ਵਿੱਕੀ ਮਿੱਡੂਖੇੜਾ ਦੇ ਭਰਾ ਨੇ ਪੁਲਸ ਨੂੰ ਸੌਂਪੇ ਮੋਬਾਇਲ ਤੇ ਹੋਰ ਦਸਤਾਵੇਜ਼

ਜਥੇਬੰਦੀ ਦੇ ਬਲਾਕ ਪ੍ਰਧਾਨ ਹਰਬੰਸ ਸਿੰਘ ਲੱਡਾ ਨੇ ਦੱਸਿਆ ਕਿ ਸਾਨੂੰ ਜਾਣਕਾਰੀ ਮਿਲੀ ਸੀ 11ਵੀਂ ਕਲਾਸ ਦੀ ਬੱਚੀ ਨਾਲ ਅਧਿਆਪਕ ਵੱਲੋਂ ਜਬਰ-ਜ਼ਿਨਾਹ ਕੀਤਾ ਗਿਆ ਹੈ, ਜਿਸ ਦੇ ਰੋਸ ਵਜੋਂ ਅੱਜ ਅਸੀਂ ਥਾਣੇ ਅੱਗੇ ਧਰਨਾ ਦਿੱਤਾ ਹੈਂ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਅਤੇ ਵਿਦਿਆਰਥਣ ਨੂੰ ਇਨਸਾਫ਼ ਦਿਵਾਉਣ ਲਈ ਇਹ ਧਰਨਾ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਪੀੜਤ ਕੁੜੀ ਦੇ ਮਾਪਿਆਂ ਵੱਲੋਂ ਇਨਸਾਫ਼ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਗੱਲ ਕਰਦਿਆਂ ਥਾਣਾ ਸਿਟੀ ਸੰਗਰੂਰ ਦੇ ਐੱਸ. ਐੱਚ. ਓ. ਮਾਲਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਸੰਗਰੂਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਧਿਆਪਕ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਬਹੁਤ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਫਰੀਦਕੋਟ 'ਚ 11 ਸਾਲ ਦਾ ਬੱਚਾ ਲਾਪਤਾ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News