ਪੰਜਾਬ ਦੇ ਕੱਚੇ ਅਧਿਆਪਕਾਂ ਨੇ ਕੀਤਾ ਅਹਿਮ ਐਲਾਨ, ਇਸ ਤਾਰੀਖ਼ ਤੋਂ ਚੰਡੀਗੜ੍ਹ 'ਚ ਲਾਉਣਗੇ ਪੱਕਾ ਧਰਨਾ

Sunday, May 29, 2022 - 01:07 PM (IST)

ਪੰਜਾਬ ਦੇ ਕੱਚੇ ਅਧਿਆਪਕਾਂ ਨੇ ਕੀਤਾ ਅਹਿਮ ਐਲਾਨ, ਇਸ ਤਾਰੀਖ਼ ਤੋਂ ਚੰਡੀਗੜ੍ਹ 'ਚ ਲਾਉਣਗੇ ਪੱਕਾ ਧਰਨਾ

ਚੰਡੀਗੜ੍ਹ (ਰਮਨਜੀਤ) : ਕੱਚੇ ਅਧਿਆਪਕ ਯੂਨੀਅਨ ਪੰਜਾਬ ਦੇ ਆਗੂ ਨਿਸ਼ਾਂਤ ਕਪੂਰਥਲਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਕੱਚੇ ਅਧਿਆਪਕ 1 ਜੂਨ ਤੋਂ ਚੰਡੀਗੜ੍ਹ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਲਾਉਣਗੇ। ਨਿਸ਼ਾਂਤ ਨੇ ਕਿਹਾ ਕਿ 13 ਹਜ਼ਾਰ ਕੱਚੇ ਅਧਿਆਪਕ ਸਰਕਾਰੀ ਸਕੂਲਾਂ 'ਚ 18 ਸਾਲਾਂ ਤੋਂ 6000 ਰੁਪਏ ਤਨਖ਼ਾਹ ’ਤੇ ਕੰਮ ਕਰ ਰਹੇ ਹਨ। ਕੱਚੇ ਅਧਿਆਪਕ ਮਜ਼ਦੂਰਾਂ ਤੋਂ ਵੀ ਘੱਟ ਪੈਸਿਆਂ ’ਤੇ ਬੱਚਿਆਂ ਨੂੰ ਪੜ੍ਹਾ ਰਹੇ ਹਨ ਕਿਉਂਕਿ ਅੱਜ ਦੇ ਸਮੇਂ 'ਚ ਇਕ ਮਜ਼ਦੂਰ ਦੀ ਦਿਹਾੜੀ ਵੀ ਘੱਟੋ-ਘੱਟ 500 ਰੁਪਏ ਹੈ ਪਰ ਸਾਨੂੰ ਮਜ਼ਦੂਰ ਤੋਂ ਵੀ ਘੱਟ ਪੈਸੇ ਦਿੱਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਲੱਡੂ ਲੈ ਕੇ ਮੁੱਖ ਮੰਤਰੀ ਨਿਵਾਸ ਪੁੱਜੇ ਯੂਥ ਕਾਂਗਰਸ ਦੇ ਪ੍ਰਧਾਨ ਨੂੰ ਲਿਆ ਹਿਰਾਸਤ ’ਚ, ਜਾਣੋ ਕੀ ਹੈ ਮਾਮਲਾ

ਉਨ੍ਹਾਂ ਕਿਹਾ ਕਿ ਵੋਟਾਂ ਤੋ ਪਹਿਲਾਂ 27 ਨਵੰਬਰ, 2021 ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਪੰਜਾਬ ਦੇ ਸਪੀਕਰ ਕੁਲਤਾਰ ਸੰਧਵਾਂ, ਮੰਤਰੀ ਹਰਪਾਲ ਚੀਮਾ, ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸਮੂਹ ਲੀਡਰਸ਼ਿਪ ਸਾਡੇ ਮੋਹਾਲੀ ਧਰਨੇ ਵਿਚ ਆਏ ਸਨ ਅਤੇ ਇਹ ਐਲਾਨ ਕਰ ਕੇ ਗਏ ਸਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਸਭ ਤੋਂ ਪਹਿਲਾਂ ਮਸਲਾ ਹੱਲ ਕੀਤਾ ਜਾਵੇਗਾ ਪਰ ਤਿੰਨ ਮਹੀਨੇ ਬੀਤਣ ਦੇ ਬਾਵਜੂਦ ਸਾਡੀ ਕੋਈ ਸਾਰ ਨਹੀਂ ਲਈ ਗਈ, ਜਿਸ ਵੱਜੋਂ ਉਨ੍ਹਾਂ ਵੱਲੋਂ ਇਹ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : NAS 2021 ਨੂੰ ਲੈ ਕੇ ਸਿੱਖਿਆ ਮੰਤਰੀ ਮੀਤ ਹੇਅਰ ਦਾ ਵੱਡਾ ਬਿਆਨ, ਕਹੀ ਇਹ ਗੱਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News