'ਟੀਚਰਜ਼ ਡੇਅ' 'ਤੇ ਅਧਿਆਪਕਾਂ ਦਾ ਜ਼ੋਰਦਾਰ ਪ੍ਰਦਰਸ਼ਨ, 20 ਦੇ ਕਰੀਬ ਪੁਲਸ ਹਿਰਾਸਤ 'ਚ

09/05/2019 11:41:54 AM

ਖਰੜ (ਅਮਰਦੀਪ, ਰਣਬੀਰ) : 'ਅਧਿਆਪਕ ਦਿਵਸ' ਮੌਕੇ ਖਰੜ 'ਚ ਸਰਕਾਰ ਪ੍ਰਤੀ ਅਧਿਆਪਕਾਂ ਦਾ ਗੁੱਸਾ ਇਸ ਕਦਰ ਫੁੱਟਿਆ ਕਿ ਉਹ ਲੋਹੇ-ਲਾਖੇ ਹੋਏ ਵਰ੍ਹਦੇ ਮੀਂਹ 'ਚ ਪ੍ਰਦਰਸ਼ਨ ਕਰਨ 'ਚ ਜੁੱਟ ਗਏ। ਉਕਤ ਅਧਿਆਪਕ ਆਪਣੇ ਹੱਥਾਂ 'ਚ ਪੈਟਰੋਲ ਦੀਆਂ ਬੋਤਲਾਂ ਫੜ੍ਹ ਕੇ ਦੇਸੂਮਾਜਰਾ ਦੀ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਏ।

PunjabKesari

ਅਧਿਆਪਕਾਂ ਵਲੋਂ ਲਗਾਤਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ, ਹਾਲਾਂਕਿ 15 ਤੋਂ 20 ਦੇ ਕਰੀਬ ਪ੍ਰਦਰਸ਼ਨਕਾਰੀਆਂ ਨੂੰ ਪੁਲਸ ਨੂੰ ਹਿਰਾਸਤ 'ਚ ਲੈ ਲਿਆ ਹੈ। ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦਾ ਕਹਿਣਾ ਹੈ ਕਿ ਸਰਕਾਰ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।

PunjabKesari

ਫਿਲਹਾਲ ਪੁਲਸ ਵਲੋਂ ਅਧਿਆਪਕਾਂ ਨੂੰ ਟੈਂਕੀ ਤੋਂ ਉਤਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਵੱਡੀ ਗਿਣਤੀ 'ਚ ਪੁਲਸ ਫੋਰਸ ਨੂੰ ਮੌਕੇ 'ਤੇ ਤਾਇਨਾਤ ਕੀਤਾ ਗਿਆ ਹੈ ਪਰ ਅਧਿਆਪਕਾਂ ਦਾ ਗੁੱਸਾ ਥੰਮਣ ਦਾ ਨਾਂ ਨਹੀਂ ਲੈ ਰਿਹਾ। ਦੂਜੇ ਪਾਸੇ ਡੀ. ਐੱਸ. ਪੀ. ਖਰੜ ਦੀਪ ਕਮਲ, ਤਹਿਸੀਲਦਾਰ ਮਨਦੀਪ ਸਿੰਘ ਢਿੱਲੋਂ ਮੌਕੇ 'ਤੇ ਪੁੱਜੇ ਹੋਏ ਹਨ ਅਤੇ ਪ੍ਰਦਰਸ਼ਨਕਾਰੀਆਂ ਨੂੰ ਮਨਾ ਤੇ ਥੱਲੇ ਉਤਾਰਨ ਦੀ ਕੋਸ਼ਿਸ਼ ਜਾਰੀ ਹੈ।


Babita

Content Editor

Related News