ਪੰਜਾਬ ਸਰਕਾਰ ਵੱਲੋਂ ਅਧਿਆਪਕ ਸਟੇਟ ਐਵਾਰਡ ਲਈ ਨਾਮੀਨੇਸ਼ਨ ਵਾਸਤੇ ਤਾਰੀਖ਼ਾਂ ਨਿਰਧਾਰਿਤ

07/18/2020 3:59:04 PM

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅਧਿਆਪਕ ਸਟੇਟ ਐਵਾਰਡ-2020 ਦੀ ਨਾਮੀਨੇਸ਼ਨ ਲਈ 30 ਜੁਲਾਈ, 2020 ਤੱਕ ਭੇਜੇ ਜਾਣ ਲਈ ਤਾਰੀਖ਼ਾਂ ਨਿਰਧਾਰਿਤ ਕਰ ਦਿੱਤੀਆਂ ਹਨ। ਸਕੂਲ ਸਿੱਖਿਆ ਮਹਿਕਮੇ ਦੇ ਇੱਕ ਬੁਲਾਰੇ ਮੁਤਾਬਕ ਡਾਇਰੈਕਟਰ ਸਿੱਖਿਆ ਮਹਿਕਮੇ (ਸੈ. ਸਿ) ਨੇ ਇੱਕ ਪੱਤਰ ਜਾਰੀ ਕਰਕੇ ਇਹ ਨਾਮੀਨੇਸ਼ਨ 18 ਜੁਲਾਈ ਤੋਂ 30 ਜੁਲਈ ਤੱਕ ਆਨਲਾਈਨ ਭੇਜਣ ਲਈ ਹੁਕਮ ਜਾਰੀ ਕੀਤੇ ਹਨ। ਬੁਲਾਰੇ ਅਨੁਸਾਰ ਪੋਰਟਲ ’ਤੇ ਹਰੇਕ ਸਟਾਫ ਮੈਂਬਰ ਦਾ ਵੱਖਰਾ ਆਈ. ਡੀ. ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਮਿਲਿਆ ਹੋਇਆ ਹੈ। ਉਸ ਦੇ ਰਾਹੀਂ ਲੋਗ-ਇਨ ਕਰਕੇ ਅਧਿਆਪਕ/ਸਕੂਲ ਮੁਖੀ ਦੀ ਨਾਮੀਨੇਸ਼ਨ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਨਵ-ਵਿਆਹੁਤਾ ਧੀ ਦੀਆਂ ਰੁਲ੍ਹੀਆਂ ਸਦਰਾਂ, ਮਾਪਿਆਂ ਪੱਲੇ ਪਾਇਆ ਉਮਰਾਂ ਦਾ ਰੋਣਾ

ਬੁਲਾਰੇ ਅਨੁਸਾਰ ਕੋਈ ਵੀ ਅਧਿਆਪਕ/ਸਕੂਲ ਮੁਖੀ ਖੁਦ ਸਟੇਟ ਐਵਾਰਡ ਲਈ ਅਪਲਾਈ ਨਹੀਂ ਕਰੇਗਾ। ਕਿਸੇ ਵੀ ਅਧਿਆਪਕ/ਸਕੂਲ ਮੁਖੀ ਦੀ ਸਟੇਟ ਐਵਾਰਡ ਲਈ ਕੋਈ ਵੀ ਦੂਜਾ ਅਧਿਆਪਕ/ਸਕੂਲ ਮੁਖੀ/ਇੰਚਾਰਜ ਨਾਮੀਨੇਸ਼ਨ ਕਰ ਸਕਦਾ ਹੈ। ਇਸ ਤੋਂ ਇਲਾਵਾ ਮਹਿਕਮੇ ਦੇ ਉੱਚ ਅਧਿਕਾਰੀ/ਜ਼ਿਲ੍ਹਾ ਸਿੱਖਿਆ ਅਫਸਰ/ਸਹਾਇਕ ਡਾਇਰੈਕਟਰ/ਡਿਪਟੀ ਡਾਇਰੈਕਟ/ ਡਾਇਰੈਕਟਰ ਜਨਰਲ ਸਕੂਲ ਸਿੱਖਿਆ/ ਸਿੱਖਿਆ ਸਕੱਤਰ ਵੱਲੋਂ ਵੀ ਕਿਸੇ ਅਧਿਆਪਕ/ਸਕੂਲ ਮੁਖੀ ਦੀ ਨਾਮੀਨੇਸ਼ਨ ਕੀਤੀ ਜਾ ਸਕਦੀ ਹੈ, ਜੋ ਵੀ ਸਟੇਟ ਐਵਾਰਡ ਲਈ ਨਾਮੀਨੇਸ਼ਨ ਕਰੇਗਾ, ਉਹ ਆਪਣੀ ਹੱਥ ਲਿਖਤ 'ਚ ਘੱਟੋ-ਘੱਟ 250 ਸ਼ਬਦਾਂ 'ਚ ਲਿਖ ਕੇ ਜਾਣਕਾਰੀ ਦੇਵੇਗਾ ਕਿ ਅਧਿਆਪਕ/ਸਕੂਲ ਮੁਖੀ ਦੀ ਨਾਮੀਨੇਸ਼ਨ ਉਹ ਕਿਉਂ ਕਰਨਾ ਚਾਹੁੰਦਾ ਹੈ।

ਇਹ ਵੀ ਪੜ੍ਹੋ : ...ਤੇ ਹੁਣ ਵਾਹਨ ਚਾਲਕ ਮੌਕੇ 'ਤੇ ਹੀ ਭੁਗਤ ਸਕਣਗੇ 'ਚਲਾਨ'
ਬੁਲਾਰੇ ਅਨੁਸਾਰ ਜਿਸ ਅਧਿਆਪਕ/ਸਕੂਲ ਮੁਖੀ ਨੇ ਰੈਗੂਲਰ ਸਰਵਿਸ ਦੇ ਘੱਟੋ-ਘੱਟ 10 ਸਾਲ ਪੂਰੇ ਹੋਏ ਪੂਰੇ ਕੀਤੇ ਹਨ, ਉਸ ਦੀ ਨਾਮੀਨੇਸ਼ਨ ਕੀਤੀ ਜਾ ਸਕਦੀ ਹੈ। ਐਸ. ਐਸ. ਏ., ਆਰ. ਐਮ. ਐਸ. ਏ., ਪੀ. ਆਈ. ਸੀ. ਟੀ. ਈ. ਸੀ. ਦੇ ਅਧੀਨ ਕੰਮ ਕਰਦੇ ਉਨ੍ਹਾਂ ਅਧਿਆਪਕਾਂ ਦੀ ਨਾਮੀਨੇਸ਼ਨ ਵੀ ਕੀਤੀ ਜਾ ਸਕਦੀ ਹੈ, ਜਿਨ੍ਹਾਂ ਨੇ ਰੈਗੂਲਰ ਸਰਵਿਸ ਵਜੋਂ 10 ਸਾਲ ਪੂਰੇ ਕਰ ਲਏ ਹਨ। ਇਹ ਐਵਾਰਡ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਦਿੱਤੇ ਜਾਣਗੇ।

 


Babita

Content Editor

Related News