ਹੁਸ਼ਿਆਰਪੁਰ ’ਚ ਤਾਰ-ਤਾਰ ਹੋਇਆ ਗੁਰੂ ਚੇਲੇ ਦਾ ਰਿਸ਼ਤਾ, ਅਧਿਆਪਕ ਦੀ ਕਰਤੂਤ ਸੁਣ ਹੋਵੋਗੇ ਹੈਰਾਨ
Saturday, Jan 28, 2023 - 06:12 PM (IST)

ਹੁਸ਼ਿਆਰਪੁਰ (ਅਮਰੀਕ) : ਹੁਸ਼ਿਆਰਪੁਰ ਦੇ ਨਾਲ ਲੱਗਦੇ ਥਾਣਾ ਬੁੱਲੋਵਾਲ ਅਧੀਨ ਆਉਂਦੇ ਪਿੰਡ ਸ਼ਾਮ ਚੌਰਾਸੀ ਦਾ ਇਕ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇਕ ਅਧਿਆਪਕ ’ਤੇ ਗੁਰੂ ਚੇਲੇ ਦੇ ਪਵਿੱਤਰ ਰਿਸ਼ਤੇ ਨੂੰ ਤਾਰ ਤਾਰ ਕਰਨ ਦੇ ਦੋਸ਼ ਲੱਗੇ ਹਨ। ਮਿਲੀ ਜਾਣਕਾਰੀ ਮੁਤਾਬਕ ਇਕ ਸਕੂਲ ਅਧਿਆਪਕ ਵਲੋਂ ਨਸ਼ੇ ਦੀ ਹਾਲਤ ਵਿਚ ਆਪਣੇ ਸਕੂਲ ਦੀਆਂ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ ਅਤੇ ਇਸ ਗੱਲ ਦਾ ਜਦੋਂ ਪਿੰਡ ਵਾਸੀਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਇਸ ਦਾ ਤਿੱਖਾ ਵਿਕੋਧ ਕੀਤਾ ਪਰ ਪਿੰਡ ਵਾਸੀਆਂ ਦੇ ਸਕੂਲ ਪੰਹੁਚਣ ਤੋਂ ਪਹਿਲਾਂ ਹੀ ਮੁਲਜ਼ਮ ਅਧਿਆਪਕ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਲਿਵ-ਇਨ ਰਿਲੇਸ਼ਨ ’ਚ ਰਹਿ ਰਹੇ ਪਾਰਟਨਰ ਨੇ ਖੇਡੀ ਗੰਦੀ ਚਾਲ, ਉਹ ਕੀਤਾ ਜੋ ਸੋਚਿਆ ਨਾ ਸੀ
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਸ ਅਧਿਆਪਕ ਵਲੋਂ ਪਹਿਲਾਂ ਵੀ ਅਜਿਹੀਆਂ ਹਰਕਤਾਂ ਕੀਤੀਆਂ ਜਾਂਦੀਆਂ ਰਹੀਆਂ ਹਨ ਪਰ ਉਸ ਨੂੰ ਅਜੇ ਤੱਕ ਬਰਖਾਸਤ ਨਹੀਂ ਕੀਤਾ ਗਿਆ। ਪਿੰਡ ਵਾਸੀਆਂ ਵਲੋਂ ਸਕੂਲ ਵਿਚ ਅਧਿਆਪਕ ਖ਼ਿਲਾਫ਼ ਵੀ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਦੂਜੇ ਪਾਸੇ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਉਕਤ ਅਧਿਆਪਕ ਨੂੰ ਹਿਰਾਸਤ ਵਿਚ ਲੈ ਕੇ ਉਸ ਖ਼ਿਲਾਫ਼ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਨਾਭਾ ’ਚ ਬੇਨਕਾਬ ਹੋਇਆ ਦੇਹ ਵਪਾਰ ਦਾ ਕਾਲਾ ਧੰਦਾ, ਜਨਾਨੀਆਂ ਦੀਆਂ ਕਤਤੂਆਂ ਸੁਣ ਹੋਵੋਗੇ ਹੈਰਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।