ਵਿਦਿਆਰਥਣਾਂ ਦਾ ਸਰੀਰਕ ਸ਼ੋਸ਼ਣ ਕਰਨ ਵਾਲਾ ਅਧਿਆਪਕ ਸਸਪੈਂਡ
Wednesday, Jul 16, 2025 - 08:07 PM (IST)

ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਸ਼ਹਿਰ ਦੇ ਰੇਲਵੇ ਪਾਰਕ ਦੇ ਬਿਲਕੁਲ ਸਾਹਮਣੇ ਬਣੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਕੰਨਿਆ ਸਕੂਲ ਆਫ ਐਮੀਨੇਸ ਵਿੱਚ ਪੜਦੀਆਂ ਬੱਚੀਆਂ ਦੇ ਨਾਲ ਸਕੂਲ ਦੇ ਅਧਿਆਪਕ ਰਾਜ ਕੁਮਾਰ ਚੁੱਘ ਵੱਲੋਂ ਉਨ੍ਹਾਂ ਦਾ ਸਰੀਰਕ ਸ਼ੋਸ਼ਣ ਕੀਤਾ ਗਿਆ ਸੀ ਤੇ ਸ਼ਿਕਾਇਤ ਮਿਲਣ 'ਤੇ ਪੁਲਸ ਨੇ ਉਸ ਦੇ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ ਤੇ ਉਸ ਨੂੰ ਮਾਨਯੋਗ ਅਦਾਲਤ 'ਚ ਪੇਸ਼ ਕੀਤਾ ਗਿਆ। ਪੁਲਸ ਵੱਲੋਂ ਤਿੰਨ ਦਿਨ ਦਾ ਰਿਮਾਂਡ ਮੰਗਿਆ ਗਿਆ ਪਰ ਰਿਮਾਂਡ ਨਹੀਂ ਮਿਲਿਆ ਤੇ ਉਸ ਨੂੰ 14 ਦਿਨ ਲਈ ਜੇਲ੍ਹ ਭੇਜ ਦਿੱਤਾ ਗਿਆ ਤੇ ਹੁਣ ਅਧਿਆਪਕ ਰਾਜ ਕੁਮਾਰ ਚੁੱਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਜ਼ਿਲ੍ਹਾ ਅਧਿਕਾਰੀ ਡਾਕਟਰ ਸਤਿੰਦਰ ਸਿੰਘ ਤੇ ਡੀ ਓ ਮੈਡਮ ਮਨੀਲਾ ਅਰੋੜਾ ਨੇ ਕਿਹਾ ਕਿ ਆਰੋਪੀ ਅਧਿਆਪਕ ਨੂੰ ਸਸਪੈਂਡ ਕਰ ਦਿੱਤਾ ਗਿਆ ਅਤੇ ਜਿਲਾ ਜਾਂਚ ਕਮੇਟੀ ਵੱਲੋਂ ਪੰਜਾਬ ਸਿੱਖਿਆ ਵਿਭਾਗ ਨੂੰ ਭੇਜੀ ਰਿਪੋਰਟ ਤੇ ਇਹ ਕਾਰਵਾਈ ਕੀਤੀ ਗਈ ਹੈ।