ਅੰਮ੍ਰਿਤਸਰ ''ਚ ਖ਼ੌਫ਼ਨਾਕ ਵਾਰਦਾਤ, ਟੀਚਰ ਯੂਨੀਅਨ ਦੇ ਪ੍ਰਧਾਨ ਨੇ ਮਾਰ ''ਤਾ ਮੁੰਡਾ
Wednesday, Dec 25, 2024 - 04:29 PM (IST)
ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਲਗਾਤਾਰ ਅਪਰਾਧਕ ਗਤੀਵਿਧੀਆਂ ਵੱਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦਿਹਾਤੀ ਇਲਾਕੇ ਦਾ ਹੈ ਜਿੱਥੇ ਦੇ ਪਿੰਡ ਬੋਪਾਰਾਏ ਕਲਾਂ ਵਿਚ ਇਕ ਐਲੀਮੈਂਟਰੀ ਟੀਚਰ ਯੂਨੀਅਨ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਸਤਬੀਰ ਸਿੰਘ ਬੋਪਾਰਾਏ ਨੇ ਬੀਤੀ ਰਾਤ ਗੋਲ਼ੀਆਂ ਮਾਰਕੇ ਗੁਰਮੀਤ ਸਿੰਘ ਨਾਮਕ ਨੌਜਵਾਨ ਦਾ ਕਤਲ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ 9 ਵਜੇ ਉਨ੍ਹਾਂ ਦਾ ਲੜਕਾ ਗਲੀ ਵਿਚ ਖੜ੍ਹਾ ਸੀ। ਥੋੜੀ ਦੇਰ ਬਾਅਦ ਉਨ੍ਹਾਂ ਨੂੰ ਗਲੀ ਵਿਚੋਂ ਰੌਲੇ ਦੀ ਆਵਾਜ਼ ਸੁਣਾਈ ਦਿੱਤੀ। ਉਸ ਤੋਂ ਬਾਅਦ ਉਨ੍ਹਾਂ ਨੇ ਘਰ ਦੇ ਬਾਹਰ ਜਾ ਕੇ ਵੇਖਿਆ ਤਾਂ ਸਤਬੀਰ ਸਿੰਘ ਨਾਮਕ ਨੌਜਵਾਨ ਆਪਣੇ ਸਾਥੀਆਂ ਨਾਲ ਉਨ੍ਹਾਂ ਦੇ ਬੇਟੇ ਗੁਰਮੀਤ ਸਿੰਘ ਨਾਲ ਗਾਲੀ ਗਲੋਚ ਕਰ ਰਿਹਾ ਸੀ ਅਤੇ ਇਸ ਦੌਰਾਨ ਸਤਬੀਰ ਸਿੰਘ ਨੇ ਆਪਣੀ 12 ਬੋਰ ਦੀ ਰਾਈਫਲ ਨਾਲ ਉਨ੍ਹਾਂ ਦੇ ਲੜਕੇ ਗੁਰਮੀਤ ਸਿੰਘ ਨੂੰ ਗੋਲ਼ੀ ਮਾਰ ਦਿੱਤੀ। ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਬਿਜਲੀ ਵਿਭਾਗ ਨੇ ਕਰ ਦਿੱਤੀ ਵੱਡੀ ਕਾਰਵਾਈ, ਇਨ੍ਹਾਂ ਲੋਕਾਂ ਨੂੰ ਭੇਜੇ ਸੰਮਨ
ਇਸ ਵਾਰਦਾਤ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਪੁਲਸ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ। ਪਰਿਵਾਰ ਮੁਤਾਬਕ ਸਤਬੀਰ ਸਿੰਘ ਉਨ੍ਹਾਂ ਦੇ ਪੁੱਤ ਨਾਲ ਵੋਟਾਂ ਦੀ ਰੰਜਿਸ਼ ਰੱਖਦਾ ਸੀ ਇਸੇ ਕਰਕੇ ਉਸ ਨੇ ਇਹ ਵਾਰਦਾਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਵਿਦੇਸ਼ ਦੇ ਵੀਜ਼ੇ ਲੱਗੇ ਹੋਏ ਹਨ ਅਤੇ ਸਾਨੂੰ ਸ਼ੱਕ ਹੈ ਕਿ ਉਹ ਵਿਦੇਸ਼ ਨਾ ਚਲੇ ਜਾਣ। ਦੂਜੇ ਪਾਸੇ ਇਸ ਮਾਮਲੇ 'ਚ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਦਾ ਕਹਿਣਾ ਕਿ ਉਨ੍ਹਾਂ ਵੱਲੋਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕਰ ਲਿਆ ਗਿਆ ਹੈ। ਇਕ ਵਿਅਕਤੀ ਦੀ ਮੌਕੇ 'ਤੇ ਗ੍ਰਿਫਤਾਰੀ ਵੀ ਹੋਈ ਹੈ। ਫਿਲਹਾਲ ਪੁਲਸ ਇਸ ਮਾਮਲੇ 'ਚ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਡੇਰਾ ਬਿਆਸ ਦੇ ਪੈਰੋਕਾਰਾਂ ਲਈ ਕਸ਼ਟਦਾਇਕ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e