ਸਕੂਲ 'ਚ ਨਸ਼ਾ ਕਰਕੇ ਨੰਗਾ ਘੁੰਮਦੇ ਅਧਿਆਪਕ ਦੀ ਵੀਡੀਓ ਵਾਇਰਲ

Thursday, Aug 08, 2019 - 04:44 PM (IST)

ਫਿਰੋਜ਼ਪੁਰ (ਕੁਮਾਰ, ਸੰਨੀ) - ਫਿਰੋਜ਼ਪੁਰ ਜ਼ਿਲੇ ਦੇ ਪਿੰਡ ਮਹਿਮਾ ਵਿਖੇ ਸਰਕਾਰੀ ਸਕੂਲ 'ਚ ਇਕ ਅਧਿਆਪਕ ਦੀ ਨਸ਼ਾ ਕਰਕੇ ਨੰਗਾ ਘੁੰਮਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਵੀਡੀਓ ਦਾ ਸੱਚ ਪਤਾ ਕਰਨ ਲਈ ਜਦੋਂ 'ਜਗਬਾਣੀ' ਦੀ ਟੀਮ ਸਕੂਲ ਪਹੁੰਚੀ ਤਾਂ ਪਤਾ ਲੱਗਾ ਕਿ ਵੀਡੀਓ ਪਿੰਡ ਦੇ ਲੋਕਾਂ ਨੇ ਬਣਾ ਕੇ ਵਾਇਰਲ ਕੀਤੀ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਇਸ ਸਕੂਲ ਦੇ ਬੱਚਿਆਂ ਨੂੰ ਸਾਇੰਸ ਪੜ੍ਹਾਉਣ ਵਾਲਾ ਇਹ ਅਧਿਆਪਕ ਹਰ ਰੋਜ਼ ਸ਼ਰਾਬ ਪੀ ਕੇ ਸਕੂਲ ਆਉਂਦਾ ਹੈ। ਪਿੰਡ ਵਾਲਿਆਂ ਨੇ ਕਈ ਵਾਰ ਉਸ ਨੂੰ ਸ਼ਰਾਬ ਪੀ ਕੇ ਸਕੂਲ ਆਉਣ ਤੋਂ ਰੋਕਿਆ ਪਰ ਉਹ ਕਿਸੇ ਦੀ ਗੱਲ ਨਹੀਂ ਸੀ ਸੁਣਦਾ।

ਉਨ੍ਹਾਂ ਨੇ ਇਸ ਦੀ ਸ਼ਿਕਾਇਤ ਕਈ ਵਾਰ ਸਿੱਖਿਆ ਵਿਭਾਗ ਦੇ ਅਧਿਕਾਰੀ ਨੂੰ ਕੀਤੀ ਪਰ ਉਨ੍ਹਾਂ ਨੇ ਇਸ ਅਧਿਆਪਕ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਅੱਜ ਜਦੋਂ ਉਹ ਸ਼ਰਾਬ ਪੀ ਕੇ ਨੰਗਾ ਹੋ ਕੇ ਸਕੂਲ 'ਚ ਇਧਰ-ਉਧਰ ਘੁੰਮ ਰਿਹਾ ਸੀ ਤਾਂ ਉਨ੍ਹਾਂ ਨੇ ਉਸ ਨੂੰ ਕਾਬੂ ਕਰਕੇ ਸਕੂਲ ਦੇ ਇਕ ਕਮਰੇ 'ਚ ਬੰਦ ਕਰ ਦਿੱਤਾ, ਜਿਸ ਤੋਂ ਬਾਅਦ ਉਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ।


author

rajwinder kaur

Content Editor

Related News