ਬੱਚੀਆਂ ਦਾ ਸਰੀਰਕ ਸ਼ੋਸ਼ਣ ਕਰਨ ਵਾਲਾ ਅਧਿਆਪਕ 14 ਦਿਨਾਂ ਦੀ ਨਿਆਇਕ ਹਿਰਾਸਤ ''ਚ
Sunday, Jul 13, 2025 - 03:05 PM (IST)

ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਸ਼ਹਿਰ ਦੇ ਰੇਲਵੇ ਪਾਰਕ ਦੇ ਬਿਲਕੁਲ ਸਾਹਮਣੇ ਬਣੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਸਕੂਲ ਆਫ ਐਮੀਨੈਂਸ ਵਿੱਚ ਪੜ੍ਹਦੀਆਂ ਬੱਚੀਆਂ ਦੇ ਨਾਲ ਸਕੂਲ ਦੇ ਅਧਿਆਪਕ ਵੱਲੋਂ ਸਰੀਰਕ ਸ਼ੋਸ਼ਣ ਕੀਤਾ ਗਿਆ ਸੀ। ਇਸ ਦੀ ਸ਼ਿਕਾਇਤ ਮਿਲਣ 'ਤੇ ਪੁਲਸ ਨੇ ਅਧਿਆਪਕ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਪੁਲਸ ਵੱਲੋਂ ਉਸ ਦਾ 3 ਦਿਨ ਦਾ ਰਿਮਾਂਡ ਮੰਗਿਆ ਗਿਆ ਪਰ ਰਿਮਾਂਡ ਨਹੀਂ ਮਿਲਿਆ ਅਤੇ ਉਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਦੌਰਾਨ ਜੇਲ੍ਹ ਭੇਜ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰੂਹਰਸਹਾਏ ਦੇ ਡੀ. ਐੱਸ. ਪੀ. ਸਤਨਾਮ ਸਿੰਘ ਨੇ ਦੱਸਿਆ ਕਿ ਅਧਿਆਪਕ ਨੇ ਸਰਕਾਰੀ ਸਕੂਲ 'ਚ ਪੜ੍ਹਦੀਆਂ ਬੱਚੀਆਂ ਦਾ ਸਰੀਰਕ ਸ਼ੋਸਣ ਕੀਤਾ ਸੀ, ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਹੁਣ ਅਦਾਲਤ ਵਲੋਂ ਉਸ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚ ਭੇਜ ਦਿੱਤਾ ਗਿਆ ਹੈ।