ਅਗਲੀ ਕੈਬਨਿਟ ਦੀ ਮੀਟਿੰਗ ''ਚ ਪੇਸ਼ ਕੀਤਾ ਜਾਵੇਗਾ ਅਧਿਆਪਕਾਂ ਦੀਆਂ ਮੰਗਾਂ ਦਾ ਪ੍ਰਸਤਾਵ : ਸਿੰਗਲਾ
Wednesday, Jul 07, 2021 - 08:47 PM (IST)
ਚੰਡੀਗੜ੍ਹ- ਪੱਕੇ ਰੋਜ਼ਗਾਰ ਦੀ ਮੰਗ ਨੂੰ ਲੈ ਕੇ ਲਗਾਤਾਰ ਧਰਨਾ ਕਰ ਰਹੇ ਕੱਚੇ ਅਤੇ ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ਦੀ ਅੱਜ ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨਾਲ ਇਕ ਮੀਟਿੰਗ ਹੋਈ। ਜਿਸ 'ਚ ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਸਿੱਖਿਆ ਮੰਤਰੀ ਸਿੰਗਲਾ ਅੱਗੇ ਰੱਖੀਆਂ ਗਈਆਂ। ਸਿੰਗਲਾ ਵਲੋਂ ਵੀ ਅਧਿਆਪਕਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿਵਾਇਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ- ਤਰਨਤਾਰਨ ਦਾ ਆਦੇਸ਼ ਪ੍ਰਕਾਸ਼ ਸਿੰਘ ਪੰਨੂ IAF ‘ਚ ਬਣਿਆ ਫਲਾਇੰਗ ਅਫ਼ਸਰ, ਕੈਪਟਨ ਨੇ ਦਿੱਤੀ ਵਧਾਈ
ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਅਗਲੇ ਬੁੱਧਵਾਰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਉਨ੍ਹਾਂ ਵਲੋਂ ਇਹ ਪ੍ਰਸਤਾਵ ਪੇਸ਼ ਕੀਤਾ ਜਾਵੇਗਾ। ਕੱਚੇ ਅਧਿਆਪਕਾਂ ਬਾਰੇ ਗੱਲ ਕਰਦਿਆਂ ਸਿੰਗਲਾ ਨੇ ਕਿਹਾ ਕਿ ਉਹ ਸਾਰਿਆਂ ਨੂੰ ਸਿੱਖਿਆ ਵਿਭਾਗ ਵਿੱਚ ਪੱਕਾ ਕਰਨਾ ਚਾਹੁੰਦੇ ਹਨ ਪਰ ਉਸ ਲਈ ਇੱਕ ਟੈਸਟ ਦੇਣਾ ਹੋਵੇਗਾ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ ਜਿਊਂਦਾ ਸਾੜਿਆ ਮਾਂ ਦਾ ਪ੍ਰੇਮੀ
ਉਨ੍ਹਾਂ ਕਿਹਾ ਕਿ ਟੈਂਕੀਆਂ ਜਾਂ ਇਮਾਰਤਾਂ ‘ਤੇ ਚੜ੍ਹੇ ਅਧਿਆਪਕਾਂ ਨੂੰ ਹੁਣ ਥੱਲੇ ਆ ਜਾਣਾ ਚਾਹੀਦਾ ਅਤੇ ਅਧਿਆਪਕਾਂ ਨੂੰ ਧਰਨੇ ਖਤਮ ਕਰ ਦੇਣੇ ਚਾਹੀਦੇ ਹਨ। ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਬਾਰੇ ਉਨ੍ਹਾਂ ਕਿਹਾ ਕਿ ਸਾਰੀਆਂ ਪੋਸਟਾਂ ਇੱਕੋ ਵਾਰ ਕੱਢਣ ਦੀ ਜੋ ਉਨ੍ਹਾਂ ਦੀ ਮੰਗ ਸੀ ਉਹ ਸਰਕਾਰ ਵਲੋਂ ਮੰਨ ਲਈ ਗਈ ਹੈ।